Punjab News: ਪੰਜਾਬ 'ਚ ਸੰਗਠਨ ਵਿਸਥਾਰ 'ਚ ਲੱਗੀ AAP; ਅਦਾਕਾਰਾ ਸੋਨੀਆ ਮਾਨ ਇਸ ਹਲਕੇ ਦਾ ਇੰਚਾਰਜ ਬਣਾ ਸੌਂਪੀ ਵੱਡੀ ਜ਼ਿੰਮੇਵਾਰੀ, ਨਜ਼ਰ 2027 ਚੋਣਾਂ 'ਤੇ
ਲੁਧਿਆਣਾ ਜ਼ਿਮਣੀ ਚੋਣ 'ਚ ਮਿਲੀ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ ਹੁਣ ਆਪਣੇ ਸੰਗਠਨ ਦੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। 25 ਜੂਨ ਨੂੰ ਪਾਰਟੀ ਵੱਲੋਂ 5 ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ।

Punjab News: ਲੁਧਿਆਣਾ ਜ਼ਿਮਣੀ ਚੋਣ 'ਚ ਮਿਲੀ ਜਿੱਤ ਤੋਂ ਬਾਅਦ, ਆਮ ਆਦਮੀ ਪਾਰਟੀ ਹੁਣ ਆਪਣੇ ਸੰਗਠਨ ਦੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। 25 ਜੂਨ ਨੂੰ ਪਾਰਟੀ ਵੱਲੋਂ 5 ਹਲਕਿਆਂ ਲਈ ਇੰਚਾਰਜ ਨਿਯੁਕਤ ਕੀਤੇ ਗਏ ਹਨ। ਆਪ ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਕਮਰ ਕੱਸ ਲਈ ਗਈ ਹੈ। ਜਿਸ ਕਰਕੇ ਸਰਕਾਰ ਪੂਰੇ ਐਕਸ਼ਨ ਮੋਡ ਉੱਤੇ ਨਜ਼ਰ ਆ ਰਹੀ ਹੈ।
4 ਮਹੀਨੇ ਪਹਿਲਾਂ ਪਾਰਟੀ ਵਿਚ ਸ਼ਾਮਲ ਹੋਈ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵਿਧਾਨ ਸਭਾ ਹਲਕਾ ਰਾਜਾਸਾਂਸੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਇਸੇ ਤਰ੍ਹਾਂ, ਪਵਨ ਕੁਮਾਰ ਟੀਨੂ ਨੂੰ ਹਲਕਾ ਆਦਮਪੁਰ ਦਾ ਇੰਚਾਰਜ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਫਗਵਾੜਾ ਤੋਂ ਹਰੀ ਮਾਨ (ਹਰਨੂਰ ਸਿੰਘ ਮਾਨ) ਨੂੰ ਹਲਕਾ ਇੰਚਾਰਜ, ਕਪੂਰਥਲਾ - ਐਡਵੋਕੇਟ ਕਰਮਵੀਰ ਚੰਡੀ (ਹਲਕਾ ਇੰਚਾਰਜ), ਬਠਿੰਡਾ ਰੂਰਲ ਤੋਂ ਜਸਵਿੰਦਰ ਸਿੰਘ ਸ਼ਿੰਦਾ ਨੂੰ ਹਲਕਾ ਇੰਚਾਰਜ ਵਜੋਂ ਜ਼ਿੰਮੇਵਾਰੀ ਸ਼ੌਂਪੀ ਗਈ ਹੈ।
ਇਹ ਸਾਰੀਆਂ ਨਿਯੁਕਤੀਆਂ 2027 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕੀਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਪਾਰਟੀ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਡਿਪਟੀ ਸੀ.ਐੱਮ. ਵੱਲੋਂ ਸਾਰੇ ਹਲਕਿਆਂ ਦਾ ਦੌਰਾ ਕਰਕੇ ਲੋਕਾਂ ਤੋਂ ਫੀਡਬੈਕ ਲਿਆ ਗਿਆ ਸੀ, ਜਿਸ ਦੇ ਆਧਾਰ 'ਤੇ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ।
ਸੋਨੀਆ ਮਾਨ ਵੱਲੋਂ ਵੀ ਪੋਸਟ ਪਾ ਕੇ ਪਾਰਟੀ ਦਾ ਧੰਨਵਾਦ ਕੀਤਾ ਹੈ ਅਤੇ ਨਾਲ ਹੀ ਲਿਖਿਆ ਹੈ- 'ਮੈਨੂੰ @AamAadmiParty ਵੱਲੋਂ ਰਾਜਾਸਾਂਸੀ ਹਲਕੇ ਦਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਮਾਣ ਮਹਿਸੂਸ ਹੋ ਰਿਹਾ ਹੈ! ਸਾਡੇ ਸੀਨੀਅਰ ਲੀਡਰਾਂ ਵੱਲੋਂ ਦਿਖਾਏ ਭਰੋਸੇ ਲਈ ਧੰਨਵਾਦ। ਰਾਜਾਸਾਂਸੀ ਦੇ ਲੋਕਾਂ ਦੀ ਨਿਸ਼ਠਾ ਨਾਲ ਸੇਵਾ ਕਰਨ ਅਤੇ ਤਰੱਕੀਸ਼ੀਲ ਪੰਜਾਬ ਲਈ AAP ਦੇ ਵਿਜ਼ਨ ਨੂੰ ਅੱਗੇ ਵਧਾਉਣ ਲਈ ਸੰਕਲਪਬੱਧ ਹਾਂ।'
ਜ਼ਿਕਰਯੋਗ ਹੈ ਕਿ ਪੰਜਾਬੀ ਅਦਾਕਾਰਾ ਤੇ ਕਿਸਾਨ ਅੰਦੋਲਨ ਨਾਲ ਜੁੜੇ ਸੋਨੀਆ ਮਾਨ ਆਮ ਆਦਮੀ ਪਾਰਟੀ ਵਿੱਚ ਇਸੇ ਸਾਲ ਫਰਵਰੀ ਮਹੀਨੇ ਦੇ ਵਿੱਚ ਸ਼ਾਮਲ ਹੋਏ। ਇਸ ਦੀ ਜਾਣਕਾਰੀ ਉਨ੍ਹਾਂ ਵੱਲੋਂ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਿੱਤੀ ਸੀ। ਉਨ੍ਹਾਂ ਨੇ ਲਿਖਿਆ ਸੀ, '' ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਜੀ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਤੇ ਮਾਣ ਮਹਿਸੂਸ ਕਰਦੀ ਹਾਂ। ਪੰਜਾਬ ਅਤੇ ਪੰਜਾਬ ਵਾਸੀਆਂ ਦੀ ਖੁਸ਼ਹਾਲੀ ਅਤੇ ਤਰੱਕੀ ਵਾਸਤੇ ਦਿਨ ਰਾਤ ਮਿਹਨਤ ਕਰਨ ਲਈ ਵਚਨਬੱਧ ਹਾਂ।''
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















