Punjab Breaking News Live 23 September 2023 : ਅੱਜ ਪੰਜਾਬ ਕੈਬਿਨਟ 'ਚ ਸ਼ਾਮਲ ਹੋਣਗੇ 4 ਨਵੇਂ ਮੰਤਰੀ, ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ
Punjab Breaking News Live 23 September 2023 : ਅੱਜ ਪੰਜਾਬ ਕੈਬਿਨਟ 'ਚ ਸ਼ਾਮਲ ਹੋਣਗੇ 4 ਨਵੇਂ ਮੰਤਰੀ, ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ
LIVE
Background
Punjab Breaking News Live 23 September 2023 : ਅੱਜ ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਫੇਰਬਦਲ ਹੋਣ ਜਾ ਰਿਹਾ ਹੈ। ਇਸ 'ਚ 4 ਮੰਤਰੀਆਂ ਨੂੰ ਕੈਬਨਿਟ 'ਚੋਂ ਹਟਾਇਆ ਜਾਵੇਗਾ। ਇਸ ਦੇ ਨਾਲ ਹੀ 5 ਵਿਧਾਇਕਾਂ ਨੂੰ ਮੰਤਰੀ ਵਜੋਂ ਸਹੁੰ ਚੁਕਾਈ ਜਾਵੇਗੀ। ਇਸ ਸਬੰਧੀ ਅੱਜ ਸ਼ਾਮ 5 ਵਜੇ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਹੋਵੇਗਾ।ਜਲੰਧਰ ਪੱਛਮੀ ਤੋਂ ਵਿਧਾਇਕ ਮਹਿੰਦਰ ਭਗਤ ਨੇ ਦੱਸਿਆ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਫੋਨ ਆਇਆ ਹੈ। ਉਹ ਅੱਜ 12 ਵਜੇ ਚੰਡੀਗੜ੍ਹ ਪਹੁੰਚ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਮੰਤਰੀ ਮੰਡਲ 'ਚੋਂ 4 ਮੰਤਰੀਆਂ ਨੂੰ ਬਾਹਰ ਕੀਤਾ ਜਾਵੇਗਾ। ਇਨ੍ਹਾਂ ਵਿੱਚ ਬਲਕਾਰ ਸਿੰਘ, ਚੇਤਨ ਸਿੰਘ ਜੌੜਾਮਾਜਰਾ, ਬ੍ਰਹਮ ਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਸ਼ਾਮਲ ਹਨ। ਇਨ੍ਹਾਂ ਸਾਰੇ ਮੰਤਰੀਆਂ ਨੇ ਅਸਤੀਫਾ ਦੇ ਦਿੱਤਾ ਹੈ।
Stubble burning case in Punjab: ਪੰਚਾਇਤੀ ਚੋਣਾ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ ਜਿਸ ਨਾਲ ਸੂਬੇ ਵਿੱਚ ਇੱਕ ਵੱਡਾ ਸਿਆਸੀ ਵਿਵਾਦ ਖੜ੍ਹਾ ਹੋ ਸਕਦਾ ਹੈ। ਦਰਅਸਲ ਖੇਤਾਂ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਐਂਟਰੀਆਂ (ਰੈੱਡ ਐਂਟਰੀਜ਼) ਦਰਜ ਕੀਤੀਆਂ ਜਾਣਗੀਆਂ, ਜਿਸ ਦੇ ਨਤੀਜੇ ਵਜੋਂ ਉਨ੍ਹਾਂ ਦੇ ਹਥਿਆਰਾਂ ਦੇ ਨਵੇਂ ਲਾਇਸੈਂਸ ਨਹੀਂ ਬਣਾਏ ਜਾਣਗੇ ਤੇ ਨਾ ਹੀ ਪੁਰਾਣੇ ਨਵਿਆਏ ਜਾਣਗੇ। ਹਥਿਆਰਾਂ ਦੇ ਲਾਇਸੈਂਸਾਂ ਨੂੰ ਪਿੰਡਾਂ ਵਿੱਚ ਵੱਕਾਰ ਦਾ ਸਵਾਲ ਮੰਨਿਆ ਜਾਂਦਾ ਹੈ।
Punjab News: ਪੰਚਾਇਤੀ ਚੋਣਾਂ ਤੋਂ ਪਹਿਲਾਂ ਮਾਨ ਸਰਕਾਰ ਦਾ ਵੱਡਾ ਫੈਸਲਾ, ਕਿਸਾਨਾਂ ਨੂੰ ਪਾਇਆ ਚੱਕਰਾਂ 'ਚ
Punjab Weather News: ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਦੀ ਰਫ਼ਤਾਰ ਹੁਣ ਮੱਠੀ ਪੈ ਗਈ ਹੈ। ਸੂਬੇ ਦੇ ਕਿਸੇ ਵੀ ਜ਼ਿਲ੍ਹੇ ਵਿੱਚ ਅੱਜ (ਸੋਮਵਾਰ) ਮੀਂਹ ਪੈਣ ਦੀ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਵੱਧ ਤੋਂ ਵੱਧ ਤਾਪਮਾਨ ਵਿੱਚ 0.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਇਹ ਆਮ ਨਾਲੋਂ 1.6 ਡਿਗਰੀ ਜ਼ਿਆਦਾ ਹੈ।ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸਮਰਾਲਾ, ਲੁਧਿਆਣਾ ਵਿੱਚ 37.9 ਡਿਗਰੀ ਦਰਜ ਕੀਤਾ ਗਿਆ। ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ ਆਮ ਦੇ ਬਰਾਬਰ ਰਿਹਾ ਹੈ। ਹਾਲਾਂਕਿ ਮੌਸਮ ਵਿਭਾਗ ਮੁਤਾਬਕ ਅੱਜ ਰਾਤ ਤੋਂ ਮੌਸਮ ਬਦਲ ਜਾਵੇਗਾ। ਫਿਰ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ, ਕਿਸੇ ਤਰ੍ਹਾਂ ਕੋਈ ਚੇਤਾਵਨੀ ਨਹੀਂ ਹੈ. ਹਾਲਾਂਕਿ ਪਿਛਲੇ 24 ਘੰਟਿਆਂ ਦੌਰਾਨ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦਰਜ ਨਹੀਂ ਕੀਤਾ ਗਿਆ ਹੈ।
Weather Update: ਪੰਜਾਬ-ਚੰਡੀਗੜ੍ਹ 'ਚ ਮੌਸਮ ਰਹੇਗਾ ਸਾਫ, ਅਗਲੇ ਦਿਨਾਂ 'ਚ ਇਦਾਂ ਦਾ ਰਹੇਗਾ ਮੌਸਮ
Punjab Cabinet: ਸੀਐਮ ਭਗਵੰਤ ਮਾਨ ਵੱਲੋਂ 4 ਮੰਤਰੀਆਂ ਦੀ ਛੁੱਟੀ, 5 ਨਵੇਂ ਚਿਹਰੇ ਕੈਬਨਿਟ 'ਚ ਸ਼ਾਮਲ
Punjab Cabinet Reshuffle: ਪੰਜਾਬ ਸਰਕਾਰ ਦੇ ਮੰਤਰੀ ਮੰਡਲ ਵਿੱਚ ਅੱਜ ਫੇਰਬਦਲ ਹੋਣ ਜਾ ਰਿਹਾ ਹੈ। ਸੀਐਮ ਭਗਵੰਤ ਆਪਣੀ ਕੈਬਨਿਟ 'ਚੋਂ ਚਾਰ ਮੰਤਰੀਆਂ ਨੂੰ ਬਾਹਰ ਦਾ ਰਾਹ ਦਿਖਾ ਕੇ ਇਨ੍ਹਾਂ ਦੀ ਥਾਂ ਪੰਜ ਹੋਰ ਵਿਧਾਇਕਾਂ ਨੂੰ ਨਵੇਂ ਮੰਤਰੀ ਬਣਾਉਣਗੇ। ਇਹ ਵਿਧਾਇਕ ਅੱਜ ਸ਼ਾਮ 5 ਵਜੇ ਮੰਤਰੀ ਵਜੋਂ ਸਹੁੰ ਚੁੱਕਣਗੇ।
ਕਿਨ੍ਹਾਂ ਮੰਤਰੀਆਂ ਦੀ ਛੁੱਟੀ
1. ਬਲਕਾਰ ਸਿੰਘ
2. ਅਨਮੋਲ ਗਗਨ ਮਾਨ
3. ਚੇਤਨ ਸਿੰਘ ਜੌੜਾਮਾਜਰਾ
4. ਬ੍ਰਹਮ ਸ਼ੰਕਰ ਜਿੰਪਾ
ਕਿਨ੍ਹਾਂ ਨੂੰ ਮਿਲੇਗੀ ਕੈਬਨਿਟ ਵਿੱਚ ਥਾਂ
1. ਮਹਿੰਦਰ ਭਗਤ
2. ਬਰਿੰਦਰ ਗੋਇਲ
3. ਡਾ. ਰਵਜੋਤ
4. ਹਰਦੀਪ ਸਿੰਘ ਮੁੰਡੀਆ
5. ਖੰਨਾ ਦੇ ਵਿਧਾਇਕ ਤਰੁਨਪ੍ਰੀਤ ਸਿੰਘ
Panchayat Election: ਪੰਚਾਇਤੀ ਚੋਣਾਂ ਦੀ ਨਵੀਂ ਤਰੀਕ ਆਈ ਸਾਹਮਣੇ, 13 ਅਕਤੂਬਰ ਨੂੰ ਨਹੀਂ ਹੁਣ ਇੱਸ ਤਰੀਕ ਹੋਣਗੀਆਂ ਵੋਟਾਂ, EC ਦਾ ਜਿਲ੍ਹਾ ਮੁਖੀਆਂ ਦੇ ਨਾਮ ਹੁਕਮ ਜਾਰੀ
Panchayat Election Update: ਪੰਜਾਬ ਵਿੱਚ ਪੰਚਾਇਤੀ ਚੋਣਾਂ ਨੂੰ ਲੈ ਕੇ ਇੱਕ ਹੋਰ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਪਹਿਲਾਂ ਅਨੁਮਾਨ ਲਗਾਇਆ ਜਾ ਰਿਹਾ ਸੀ ਕਿ ਪੰਚਾਇਤੀ ਚੋਣਾਂ ਦਾ ਐਲਾਨ 23 ਸਤੰਬਰ ਨੂੰ ਹੋਵੇਗਾ ਅਤੇ ਵੋਟਾਂ 13 ਅਕਤੂਬਰ ਨੂੰ ਕਰਵਾਈਆਂ ਜਾ ਸਕਦੀਆਂ ਹਨ।
ਪਰ ਹੁਣ ਨਵੀਂ ਜਾਣਕਾਰੀ ਸਾਹਮਣੇ ਆਈ ਹੈ ਕਿ ਸੂਬੇ 'ਚ ਚੋਣਾਂ15 ਅਕਤੂਬਰ ਨੂੰ ਕਰਵਾਏ ਜਾਣ ਦੀ ਸੰਭਾਵਨਾ ਹੈ ਅਤੇ 25 ਸਤੰਬਰ ਨੂੰ ਸੂਬੇ ਵਿਚ ਚੋਣਾਂ ਦਾ ਐਲਾਨ ਰਾਜ ਚੋਣ ਕਮਿਸ਼ਨ ਕਰ ਸਕਦਾ ਹੈ। ਕਮਿਸ਼ਨ ਨੇ ਤਿਆਰੀਆਂ ਨੂੰ ਅੰਤਿਮ ਛੋਹਾਂ ਦੇ ਦਿੱਤੀਆਂ ਹਨ। ਕਮਿਸ਼ਨ ਵੱਲੋਂ ਚੋਣਾਂ ਦੇ ਐਲਾਨ ਦੇ ਨਾਲ ਹੀ ਸੂਬੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਜਾਵੇਗਾ।
ਕਮਿਸ਼ਨ ਨੇ ਬੀਤੇ ਦਿਨ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਸਰਪੰਚਾਂ ਦੇ ਰਾਖਵੇਂਕਰਨ ਦੇ ਨੋਟੀਫ਼ਿਕੇਸ਼ਨ ਦੇ ਵੇਰਵੇ ਮੰਗ ਲਏ ਹਨ। ਰਾਜ ਚੋਣ ਕਮਿਸ਼ਨ ਨੇ ਦੋ ਦਿਨ ਪਹਿਲਾਂ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਸੀ। ਸੂਤਰ ਦੱਸਦੇ ਹਨ ਕਿ ਪਹਿਲਾਂ ਪੰਚਾਇਤ ਚੋਣਾਂ 13 ਜਾਂ 18 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਸੀ ਪਰ ਹੁਣ 15 ਅਕਤੂਬਰ ਨੂੰ ਹੋਣ ਦੀ ਸੰਭਾਵਨਾ ਹੈ।
Holiday in Punjab: 24 ਸਤੰਬਰ ਨੂੰ ਪੰਜਾਬ 'ਚ ਸਰਕਾਰੀ ਛੁੱਟੀ ਦੀ ਮੰਗ, ਕੀ ਸਰਕਾਰ ਕਰਨ ਜਾ ਰਹੀ ਐਲਾਨ ?
September 24 Holiday in Punjab: ਐਸਜੀਪੀਸੀ ਦੇ ਸਾਬਕਾ ਪ੍ਰਧਾਨ ਸਵ. ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ ਪਹਿਲੀ ਜਨਮ ਸ਼ਤਾਬਦੀ 24 ਸਤੰਬਰ ਨੂੰ ਉਹਨਾਂ ਦੇ ਜੱਦੀ ਪਿੰਡ ਟੌਹੜਾ, ਜ਼ਿਲ੍ਹਾ ਪਟਿਆਲਾ ਵਿਖੇ ਮਨਾਈ ਜਾ ਰਹੀ ਹੈ। ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਬੇਨਤੀ ਕੀਤੀ ਗਈ ਹੈ ਕਿ ਬਰਸੀ ਵਾਲੇ ਦਿਨ ਰਾਜ ਪੱਧਰੀ ਛੁੱਟੀ ਕੀਤੀ ਜਾਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਹੋਰਨਾਂ ਨੇ ਫ਼ਤਹਿਗੜ੍ਹ ਸਾਹਿਬ ਵਿਖੇ ਪਾਰਟੀ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਟੋਹੜਾ ਦੇਸ਼ ਦੇ ਇਕ ਕੌਮੀ ਪੱਧਰ ਦੇ ਲੀਡਰ ਰਹੇ ਹਨ। ਇਸ ਲਈ ਕੇਂਦਰ ਸਰਕਾਰ ਵੱਲੋਂ ਵੀ ਇਹਨਾਂ 100 ਸਾਲਾ ਜਨਮ ਸ਼ਤਾਬਦੀ ਵਿਚ ਹਿੱਸਾ ਪਾਉਣਾ ਚਾਹੀਦਾ ਹੈ। ਪ੍ਰੋਫੈਸਰ ਚੰਦੂਮਾਜਰਾ ਤੇ ਰੱਖੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਜਨਮ ਸ਼ਤਾਬਦੀ ਮੌਕੇ ਰੱਖੇ ਗਏ ਸਮਾਗਮ 'ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸੱਦਾ ਪੱਤਰ ਭੇਜੇ ਗਏ ਹਨ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਪੰਜ ਸਿੰਘ ਸਾਹਿਬਾਨਾਂ ਨੂੰ ਵੀ ਆਦਰ ਸਹਿਤ ਸੱਦਾ ਪੱਤਰ ਭੇਜਿਆ ਗਿਆ ਹੈ।