ਪੜਚੋਲ ਕਰੋ

Punjab News: 'ਆਪ' ਸਰਕਾਰ ਦਾ ਐਲਾਨ, 26 ਜਨਵਰੀ ਤੱਕ ਖੋਲ੍ਹੇ ਜਾਣਗੇ 500 ਹੋਰ 'ਆਮ ਆਦਮੀ ਕਲੀਨਿਕ'

ਭਗਵੰਤ ਮਾਨ ਸਰਕਾਰ 26 ਜਨਵਰੀ ਤੱਕ ਪੰਜਾਬ ਵਿੱਚ 500 ਹੋਰ 'ਆਮ ਆਦਮੀ ਕਲੀਨਿਕ' ਖੋਲ੍ਹਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਸੂਬੇ ਵਿੱਚ ਖੁੱਲ੍ਹੇ 100 ਮੁਹੱਲਾ ਕਲੀਨਿਕਾਂ ਨੂੰ ਚੰਗਾ ਹੁੰਗਾਰਾ ਮਿਲਿਆ ਹੈ।

Punjab News: ਭਗਵੰਤ ਮਾਨ ਸਰਕਾਰ 26 ਜਨਵਰੀ ਤੱਕ ਪੰਜਾਬ ਵਿੱਚ 500 ਹੋਰ 'ਆਮ ਆਦਮੀ ਕਲੀਨਿਕ' ਖੋਲ੍ਹਣ ਜਾ ਰਹੀ ਹੈ। ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਹੁਣ ਤੱਕ ਸੂਬੇ ਵਿੱਚ ਖੁੱਲ੍ਹੇ 100 ਮੁਹੱਲਾ ਕਲੀਨਿਕਾਂ ਨੂੰ ਚੰਗਾ ਹੁੰਗਾਰਾ ਮਿਲਿਆ ਹੈ। ਚਾਰ ਮਹੀਨਿਆਂ ਵਿੱਚ ਹੀ ਪੰਜ ਲੱਖ ਤੋਂ ਵੱਧ ਲੋਕਾਂ ਦਾ ਇਲਾਜ ਹੋਇਆ ਹੈ। ਇਸ ਨੂੰ ਵੇਖਦਿਆਂ 26 ਜਨਵਰੀ ਤੱਕ 500 ਹੋਰ 'ਆਮ ਆਦਮੀ ਕਲੀਨਿਕ' ਖੋਲ੍ਹੇ ਜਾਣਗੇ। 

ਦੱਸ ਦਈਏ ਕਿ ਭਗਵੰਤ ਮਾਨ ਸਰਕਾਰ ਵੱਲੋਂ ਸਿਹਤ ਦੇ ਖੇਤਰ 'ਚ ਸ਼ੁਰੂ 'ਆਮ ਆਦਮੀ ਕਲੀਨਿਕਾਂ' 'ਤੇ ਬੀਤੇ ਚਾਰ ਮਹੀਨਿਆਂ ਦੌਰਾਨ 'ਤੇ ਪੰਜ ਲੱਖ ਤੋਂ ਵੱਧ ਲੋਕਾਂ ਨੇ ਪਹੁੰਚ ਕੀਤੀ। ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਕਲੀਨਿਕਾਂ 'ਤੇ ਰੋਜ਼ਾਨਾ ਆਉਣ ਵਾਲੇ ਮਰੀਜ਼ਾਂ ਦਾ ਅੰਕੜਾ ਅੱਠ ਹਜ਼ਾਰ ਤੋਂ ਟੱਪ ਗਿਆ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਪੰਜਾਬ ਦੇ ਵਾਸੀ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਸ਼ੁਰੂ ਕੀਤੀਆਂ ਮੁਫ਼ਤ ਗੁਣਾਤਮਕ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ ਸਿਹਤ ਸਕੀਮਾਂ ਦਾ ਲਾਭ ਉਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਹਰੇਕ ਜ਼ਿਲ੍ਹੇ ਦੇ ਆਮ ਲੋਕ ਆਪਣੀ ਸਿਹਤ ਦੇ ਇਲਾਜ ਲਈ ਆਮ ਆਦਮੀ ਕਲੀਨਿਕਾਂ ਤੱਕ ਆਸਾਨੀ ਨਾਲ ਪਹੁੰਚ ਕੇ ਇਨ੍ਹਾਂ ਦੀ ਵਰਤੋਂ ਕਰ ਰਹੇ ਹਨ। 

ਉਨ੍ਹਾਂ ਦੱਸਿਆ ਕਿ ਹੁਣ ਤੱਕ 5,35,487 ਆਮ ਲੋਕ ਕਲੀਨਿਕਾਂ 'ਤੇ ਆਪਣੀ ਸਿਹਤ ਦਾ ਇਲਾਜ ਤੇ 69,870 ਲੋਕ ਵੱਖ-ਵੱਖ ਲੈਬਾਰਟਰੀ ਟੈਸਟ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸਭ ਤੋਂ ਵੱਧ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਐਸਏਐਸ ਨਗਰ ਜ਼ਿਲ੍ਹਿਆਂ ਵਿੱਚੋਂ ਅੱਗੇ ਹੈ ਤੇ ਅੰਕੜਿਆਂ ਅਨੁਸਾਰ 14 ਨਵੰਬਰ ਤੱਕ ਐਸਏਐਸ ਨਗਰ ਵਿਚ 80406 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਤੇ 11045 ਲੈਬਾਰਟਰੀ ਟੈਸਟ ਕੀਤੇ ਜਾ ਚੁੱਕੇ ਹਨ, ਜਦਕਿ ਜ਼ਿਲ੍ਹਾ ਲੁਧਿਆਣਾ ਵਿਚ 65861 ਮਰੀਜ਼ਾਂ ਦੇ ਇਲਾਜ ਅਤੇ 5603 ਕਲੀਨਿਕਲ ਟੈਸਟਾਂ ਨਾਲ ਦੂਜੇ ਸਥਾਨ 'ਤੇ ਹੈ। ਇਸੇ ਤਰ੍ਹਾਂ ਜ਼ਿਲ੍ਹਾ ਬਠਿੰਡਾ ਨੇ 44223 ਮਰੀਜ਼ਾਂ ਤੇ 5922 ਕਲੀਨਿਕਲ ਟੈਸਟਾਂ ਨਾਲ ਤੀਜਾ ਸਥਾਨ 'ਤੇ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:

Funny Video: ਲਾੜਾ ਦੇ ਵਿਆਹ 'ਚ ਸਾੜੀ ਪਾ ਕੇ ਪਹੁੰਚੇ ਦੋਸਤ, ਇਹ ਦੇਖ ਲਾੜੇ ਨੇ ਦਿੱਤਾ ਕਮਾਲ ਦਾ ਰਿਐਕਸ਼ਨ, ਵੀਡੀਓ ਵਾਇਰਲ

Punjab News: 'ਆਪ' ਦੇ ਰਾਜ 'ਚ ਭਰਤੀ ਘੁਟਾਲਾ? ਸੁਖਪਾਲ ਖਹਿਰਾ ਨੇ ਸੀਐਮ ਭਗਵੰਤ ਮਾਨ ਨੂੰ ਘੇਰਿਆ, ਬੋਲੇ, ਭਰਤੀ ਘੁਟਾਲੇ 'ਚ ਸਾਰੇ ਮੁਲਜ਼ਮ ਹੋਣ ਗ੍ਰਿਫਤਾਰ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

Shambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮShambhu Border| ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮAmritpal Singh ਦੀਆਂ ਵਧੀਆਂ ਮੁਸ਼ਕਿਲਾਂ, ਜੇਲ੍ਹ ਚੋਂ ਬਾਹਰ ਆਉਣਾ ਹੋਇਆ ਔਖਾDubai Burj Khalifa | ਪੰਜਾਬ 'ਚ ਵੀ ਬਣ ਰਿਹਾ ਦੁਬਈ ਵਾਂਗ ਬੁਰਜ ਖਲੀਫ਼ਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget