ਪੜਚੋਲ ਕਰੋ
Advertisement
(Source: ECI/ABP News/ABP Majha)
AAP ਸਰਕਾਰ ਨੇ 3 ਮਹੀਨਿਆਂ 'ਚ ਲਿਆ 8,000 ਕਰੋੜ ਦਾ ਕਰਜ਼ਾ : ਵਿੱਤ ਮੰਤਰੀ ਬੋਲੇ - 10,500 ਕਰੋੜ ਰੁਪਏ ਕੀਤੇ ਵਾਪਸ ; ਸਾਲ ਵਿੱਚ 35000 ਕਰੋੜ ਤੋਂ ਵੱਧ ਕਰਜ਼ਾ ਨਹੀਂ ਲਵਾਂਗੇ
ਪੰਜਾਬ ਦੇ ਵਿੱਤ ਮੰਤਰੀ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ 3 ਮਹੀਨਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ 8 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ।
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਨੇ ਵਿਧਾਨ ਸਭਾ ਵਿੱਚ ਦੱਸਿਆ ਕਿ 3 ਮਹੀਨਿਆਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੇ 8 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ। ਹਾਲਾਂਕਿ ਸਰਕਾਰ ਨੇ 10,500 ਕਰੋੜ ਦਾ ਕਰਜ਼ਾ ਵਾਪਸ ਵੀ ਕਰ ਦਿੱਤਾ ਹੈ। ਜਿਨ੍ਹਾਂ ਕਰਜ਼ਾ ਲਿਆ ਸੀ , ਉਸ 'ਚੋਂ 2500 ਕਰੋੜ ਰੁਪਏ ਤੋਂ ਜ਼ਿਆਦਾ ਵਾਪਸ ਕਰ ਦਿੱਤਾ ਹੈ।
ਉਨ੍ਹਾਂ ਪਿਛਲੀ ਕਾਂਗਰਸ ਸਰਕਾਰ ਨੂੰ ਵੀ ਘੇਰਿਆ। ਚੀਮਾ ਨੇ ਦੱਸਿਆ ਕਿ ਸਾਲ 2020-21 ਵਿੱਚ 42 ਹਜ਼ਾਰ 386 ਕਰੋੜ ਰੁਪਏ ਦਾ ਕਰਜ਼ਾ ਲਿਆ ਗਿਆ ਸੀ। 2021-22 ਵਿੱਚ 41 ਹਜ਼ਾਰ 83 ਕਰੋੜ ਦਾ ਕਰਜ਼ਾ ਲਿਆ ਗਿਆ ਸੀ। ਪੰਜਾਬ ਸਰਕਾਰ ਦੀ ਕਰਜ਼ਾ ਸੀਮਾ 55 ਹਜ਼ਾਰ ਕਰੋੜ ਹੈ ਪਰ ਸਾਡੀ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਅਸੀਂ ਇੱਕ ਸਾਲ ਵਿੱਚ 35 ਹਜ਼ਾਰ ਕਰੋੜ ਤੋਂ ਵੱਧ ਨਹੀਂ ਲਵਾਂਗੇ। ਇਸ ਦੌਰਾਨ 36 ਹਜ਼ਾਰ ਕਰੋੜ ਦਾ ਕਰਜ਼ਾ ਵੀ ਵਾਪਸ ਕੀਤਾ ਜਾਵੇਗਾ।
ਚੀਮਾ ਨੇ ਭ੍ਰਿਸ਼ਟਾਚਾਰ ਦੀ ਦਿੱਤੀ ਮਿਸਾਲ
ਚੀਮਾ ਨੇ ਭ੍ਰਿਸ਼ਟਾਚਾਰ ਦੀ ਦਿੱਤੀ ਮਿਸਾਲ
ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਹਿਲਾਂ ਵੀ ਬਹੁਤ ਭ੍ਰਿਸ਼ਟਾਚਾਰ ਹੁੰਦਾ ਸੀ। ਉਨ੍ਹਾਂ ਦੱਸਿਆ ਕਿ ਆਂਗਣਵਾੜੀ ਵਰਕਰ ਕੋਲ ਨਵ ਜੰਮੇ ਬੱਚੇ ਦਾ ਭਾਰ ਮਾਪਣ ਲਈ ਮਸ਼ੀਨ ਹੁੰਦੀ ਹੈ। ਇਸ ਦਾ ਮਾਰਕੀਟ ਰੇਟ 4200 ਤੋਂ 4500 ਰੁਪਏ ਹੈ। ਇਸ ਦੇ ਬਾਵਜੂਦ ਇਸ ਨੂੰ ਦੁੱਗਣੇ ਰੇਟ 'ਤੇ ਖਰੀਦਿਆ ਗਿਆ।
CM ਮਾਨ ਬੋਲੇ - ਅਗਲੀ ਵਾਰ ਤੋਂ ਈ-ਵਿਧਾਨ ਸਭਾ
ਬਜਟ ਦੀ ਤਾਰੀਫ਼ ਕਰਨ ਤੋਂ ਬਾਅਦ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਅਗਲੀ ਵਾਰ ਈ-ਅਸੈਂਬਲੀ ਹੋਵੇਗੀ। ਹਰ ਵਿਧਾਇਕ ਦੀ ਸੀਟ 'ਤੇ ਸਭ ਕੁਝ ਆਨਲਾਈਨ ਨਜ਼ਰ ਆਵੇਗਾ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਸਿਹਤ
ਸਿਹਤ
Advertisement