ਅੰਮ੍ਰਿਤਸਰ : ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਦੋ ਜ਼ਿਲ੍ਹਿਆਂ ਨੂੰ ਜੋੜਨ ਵਾਲੀ ਅਤੇ ਜੰਡਿਆਲਾ ਗੁਰੂ ਤੋਂ ਤਰਨਤਾਰਨ ਨੂੰ ਜਾਣ ਵਾਲੀ ਸੜਕ ਦਾ ਨਾਂ ਬਦਲ ਕੇ ਗੁਰੂ ਅਰਜਨ ਦੇਵ ਮਾਰਗ ਕਰ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅੱਜ ਇਸ ਸੜਕ ਦਾ ਉਦਘਾਟਨ ਕਰਨਗੇ। ਪਿਛਲੀ ਕਾਂਗਰਸ ਸਰਕਾਰ ਵੇਲੇ ਇਸ ਸੜਕ ਦਾ ਨਾਂ ਮਰਹੂਮ ਸਾਬਕਾ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਨਾਂ ’ਤੇ ਰੱਖਿਆ ਗਿਆ ਸੀ। 


ਦਰਅਸਲ 'ਚ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਤੋਂ ਤਰਨਤਾਰਨ ਨੂੰ ਜਾਣ ਵਾਲੀ ਸੜਕ ਦਾ ਨਾਂ ਕਾਂਗਰਸ ਸਰਕਾਰ ਵੱਲੋਂ ਜੰਡਿਆਲਾ ਗੁਰੂ ਦੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਪਿਤਾ ਸਾਬਕਾ ਕੈਬਨਿਟ ਮੰਤਰੀ ਸਰਦੂਲ ਸਿੰਘ ਬੰਡਾਲਾ ਦੇ ਨਾਂ ’ਤੇ ਰੱਖਿਆ ਗਿਆ ਸੀ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਂਦਿਆਂ ਹੀ ਇਸ ਸੜਕ ਦਾ ਨਾਂ ਬਦਲ ਦਿੱਤਾ ਗਿਆ ਹੈ। ਇਹ ਸੜਕ ਹੁਣ ਸ੍ਰੀ ਗੁਰੂ ਅਰਜਨ ਦੇਵ ਮਾਰਗ ਵਜੋਂ ਜਾਣੀ ਜਾਵੇਗੀ।

 



ਦੱਸ ਦੇਈਏ ਕਿ ਸਰਦੂਲ ਬੰਡਾਲਾ ਦਾ 2018 ਵਿੱਚ ਦਿਹਾਂਤ ਹੋ ਗਿਆ ਸੀ ਪਰ ਇਸ ਤੋਂ ਪਹਿਲਾਂ ਉਹ ਜੰਡਿਆਲਾ ਗੁਰੂ ਤੋਂ ਦੋ ਵਾਰ ਵਿਧਾਇਕ ਚੁਣੇ ਗਏ ਸਨ। ਬੰਡਾਲਾ ਨੇ 1992 ਅਤੇ 2002 ਦੀਆਂ ਚੋਣਾਂ ਜਿੱਤੀਆਂ ਸਨ ਪਰ 2012 ਵਿੱਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। 2002 ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਨੂੰ ਕਰ ਤੇ ਆਬਕਾਰੀ ਵਿਭਾਗ ਦੀ ਜ਼ਿੰਮੇਵਾਰੀ ਸੌਂਪੀ। 2017 ਵਿੱਚ ਉਨ੍ਹਾਂ ਦੇ ਪੁੱਤਰ ਸੁਖਵਿੰਦਰ ਸਿੰਘ ਦਾਨੀ ਨੇ ਚੋਣ ਲੜੀ ਸੀ ਅਤੇ ਜਿੱਤੇ ਸਨ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।