ਸਰਕਾਰ ਵੱਲੋਂ 1 ਅਰਬ 1 ਕਰੋੜ 39 ਲੱਖ ਰੁਪਏ ਜਾਰੀ ਕਰਨ ਦਾਅਵਾ, ਕਿਸਾਨਾਂ ਨੂੰ ਫਿਰ ਵੀ ਨਹੀਂ ਮਿਲਿਆ ਮੁਆਵਜ਼ਾ
ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਨਾਲ ਤਬਾਹ ਹੋਈ ਫ਼ਸਲ ਦਾ 1 ਅਰਬ 1 ਕਰੋੜ 39 ਲੱਖ 45 ਹਜ਼ਾਰ 87 ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦਾ ਦਾਅਵਾ ਕੀਤਾ ਪਰ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਡੀਸੀ ਦਫ਼ਤਰ ਦਾ ਘਿਰਾਓ ਕਰੀ ਬੈਠੇ ਹਨ
ਮਾਨਸਾ: ਪੰਜਾਬ ਸਰਕਾਰ ਵੱਲੋਂ ਗੁਲਾਬੀ ਸੁੰਡੀ ਦੇ ਹਮਲੇ ਨਾਲ ਤਬਾਹ ਹੋਈ ਫ਼ਸਲ ਦਾ 1 ਅਰਬ 1 ਕਰੋੜ 39 ਲੱਖ 45 ਹਜ਼ਾਰ 87 ਰੁਪਏ ਦਾ ਮੁਆਵਜ਼ਾ ਜਾਰੀ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨ ਨੇ ਬੀਕੇਯੂ ਉਗਰਾਹਾਂ ਦੀ ਅਗਵਾਈ ਹੇਠ 17 ਮਾਰਚ ਨੂੰ ਡੀਸੀ ਦਫ਼ਤਰ ਦਾ ਘਿਰਾਓ ਕਰੀ ਬੈਠੇ ਹਨ, ਜਿਸ ਕਾਰਨ ਕੋਈ ਵੀ ਅਧਿਕਾਰੀ ਦਫ਼ਤਰ ਨਹੀਂ ਆ ਰਿਹਾ। ਇਸ ਦੇ ਨਾਲ ਹੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਹੈ ਕਿ ਭਲਕੇ ਡੀਸੀ ਦਫ਼ਤਰ ਦੀ ਘੇਰਾਬੰਦੀ ਕਰਨ ਦੇ ਨਾਲ-ਨਾਲ ਡੀਸੀ ਮਾਨਸਾ ਜਾਂ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਦੀ ਰਿਹਾਇਸ਼ ਦਾ ਵੀ ਘਿਰਾਓ ਕੀਤਾ ਜਾ ਸਕਦਾ ਹੈ।
ਗੁਲਾਬੀ ਸੁੰਡੀ ਦੇ ਹਮਲੇ ਨਾਲ ਤਬਾਹ ਹੋਈ ਨਰਮੇ ਦੀ ਫ਼ਸਲ ਦੇ ਮੁਆਵਜ਼ੇ ਵਜੋਂ ਕਾਂਗਰਸ ਸਰਕਾਰ ਨੇ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕੜ ਤੇ ਮਜ਼ਦੂਰਾਂ ਨੂੰ 1700 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਸੀ ਪਰ ਚੋਣਾਂ ਕਾਰਨ ਕੁਝ ਕਿਸਾਨਾਂ ਨੂੰ ਹੀ ਮੁਆਵਜ਼ਾ ਰਾਸ਼ੀ ਮਿਲ ਸਕੀ। ਇਸ ਖਿਲਾਫ਼ ਬੀਕੇਯੂ ਉਗਰਾਹਾਂ ਤੇ ਬੀਕੇਯੂ ਡਕੌਂਦਾ ਤੇ ਹੋਰ ਕਿਸਾਨ ਜਥੇਬੰਦੀਆਂ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਜਾ ਰਿਹਾ ਹੈ।
ਇਸ ਦੇ ਨਾਲ ਹੀ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਿਸਾਨਾਂ ਲਈ 1 ਅਰਬ 39 ਲੱਖ 45 ਹਜ਼ਾਰ 87 ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕਰਨ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਕਿਸਾਨ ਜਥੇਬੰਦੀਆਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਗੇਟ ਦਾ ਘਿਰਾਓ ਕਰਕੇ ਬੈਠੀਆਂ ਹਨ। ਕਿਸਾਨ ਕੁਲਦੀਪ ਸਿੰਘ ਤੇ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਅਸੀਂ ਸਰਕਾਰ ਤੋਂ ਤੰਗ ਆ ਕੇ ਧਰਨੇ 'ਤੇ ਬੈਠਣ ਲਈ ਮਜਬੂਰ ਹਾਂ ਤੇ ਜਦੋਂ ਤੱਕ ਕਿਸਾਨਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਮਿਲਦੀ, ਉਦੋਂ ਤੱਕ ਸਾਡੇ ਡੀਸੀ ਦਫ਼ਤਰ ਦਾ ਘਿਰਾਓ ਜਾਰੀ ਰਹੇਗਾ।
ਕਿਸਾਨ ਆਗੂ ਜਗਸੀਰ ਸਿੰਘ ਨੇ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਤੇ ਮਾਨਸਾ ਦੇ ਤਿੰਨ ਵਿਧਾਇਕ ਦਾਅਵਾ ਕਰ ਰਹੇ ਹਨ ਕਿ ਕਿਸਾਨਾਂ ਨੂੰ 1 ਅਰਬ ਤੋਂ ਵੱਧ ਦਾ ਮੁਆਵਜ਼ਾ ਜਾਰੀ ਕੀਤਾ ਜਾ ਚੁੱਕਾ ਹੈ ਪਰ ਅਜੇ ਤੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਨੂੰ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਭਲਕੇ ਡੀਸੀ ਦਫ਼ਤਰ ਦੀ ਘੇਰਾਬੰਦੀ ਕਰਨ ਦੇ ਨਾਲ-ਨਾਲ ਡੀਸੀ ਮਾਨਸਾ ਜਾਂ ਕੈਬਨਿਟ ਮੰਤਰੀ ਡਾ. ਵਿਜੇ ਸਿੰਗਲਾ ਦੀ ਰਿਹਾਇਸ਼ ਦੀ ਘੇਰਾਬੰਦੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਆਪ' ਸਰਕਾਰ ਬਣਦਿਆਂ ਹੀ ਮੁੜ ਧਰਨੇ ਸ਼ੁਰੂ, ਸਫਾਈ ਸੇਵਕ ਵੱਲੋਂ ਪੈਟਰੋਲ ਛਿੜਕ ਕੇ ਅੱਗ ਲਾਉਣ ਕੋਸ਼ਿਸ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490