Punjab News : ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ, CM ਭਗਵੰਤ ਮਾਨ ਨੇ ਗਿਣਾਈਆਂ ਪ੍ਰਾਪਤੀਆਂ
Punjab News : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ
Punjab News : ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਡੀਓ ਸ਼ੇਅਰ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਵੱਡੀਆਂ ਉਮੀਦਾਂ ਨਾਲ ਚੁਣੀ ਗਈ ਸਰਕਾਰ ਨੇ ਇੱਕ ਸਾਲ ਪੂਰਾ ਕਰ ਲਿਆ ਹੈ। ਸੀਐਮ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਇੱਕ ਸਾਲ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਬਣਾ ਕੇ ਇੱਕ ਇਤਿਹਾਸ ਰਚਿਆ ਸੀ।
'आप' सरकार का 1 साल...पंजाबियों के साथ... https://t.co/nTBTUYMY6g
— Bhagwant Mann (@BhagwantMann) March 16, 2023
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਸਮੇਂ ਜਨਤਾ ਨਾਲ ਵਾਅਦੇ ਹੀ ਨਹੀਂ ਕੀਤੇ ਸਗੋਂ ਗਾਰੰਟੀਆਂ ਵੀ ਦਿੱਤੀਆਂ ਹਨ। ਸੀਐਮ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਪਹਿਲੇ ਸਾਲ ਵਿੱਚ ਹੀ 26 ਹਜ਼ਾਰ 797 ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਮੁਫ਼ਤ ਬਿਜਲੀ ਨੂੰ ਲੈ ਕੇ ਜਿੱਥੇ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ 'ਤੇ ਸਵਾਲ ਉਠਾਏ ਗਏ ਹਨ। ਫਿਰ ਇਸ ਲਈ ਪੈਸਾ ਕਿੱਥੋਂ ਆਵੇਗਾ। ਇਸ ਦੇ ਬਾਵਜੂਦ ਸਰਕਾਰ ਨੇ ਆਪਣਾ ਵਾਅਦਾ ਨਿਭਾਉਂਦੇ ਹੋਏ 1 ਜੁਲਾਈ ਤੋਂ ਮੁਫਤ ਬਿਜਲੀ ਦਿੱਤੀ। ਹੁਣ ਪੰਜਾਬ ਦੇ ਲਗਭਗ 87 ਫੀਸਦੀ ਘਰਾਂ ਨੂੰ 600 ਯੂਨਿਟ ਬਿਜਲੀ ਮੁਫਤ ਦਿੱਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਵਿਅਕਤੀ ਨੇ ਆਪਣੀ ਅਸਲੀ ਭੈਣ ਨਾਲ ਕਰਵਾਇਆ ਵਿਆਹ, ਦਿੱਤਾ ਦੋ ਬੱਚਿਆਂ ਨੂੰ ਜਨਮ, 6 ਸਾਲ ਬਾਅਦ ਸਾਹਮਣੇ ਆਇਆ ਅਜੀਬ ਸੱਚ!
ਕੱਚੇ ਮੁਲਾਜ਼ਮਾਂ ਨੂੰ ਕੀਤਾ ਪੱਕਾ
ਸੀਐਮ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਕੱਚੇ ਕਾਮਿਆਂ ਦੀ ਗਾਰੰਟੀ ਦੀ ਦਿੱਤੀ ਗਈ ਗਰੰਟੀ ਵੀ ਪੂਰੀ ਕੀਤੀ ਗਈ ਹੈ। ਇਸ ਤਹਿਤ ਸਿੱਖਿਆ ਵਿਭਾਗ ਵਿੱਚ ਕੰਮ ਕਰ ਰਹੇ 14,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ, ਜਦੋਂਕਿ ਦੂਜੇ ਵਿਭਾਗਾਂ ਦੇ ਇੰਨੇ ਹੀ 14,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ। ਉਨ੍ਹਾਂ ਨੂੰ ਸਰਕਾਰ ਦੇ ਪਰਿਵਾਰ ਦਾ ਹਿੱਸਾ ਬਣਾਇਆ ਗਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਖੇਤੀ ਲਈ ਵੀ ਕਈ ਸਕੀਮਾਂ ਲੈ ਕੇ ਆਈ ਹੈ।
ਇਹ ਵੀ ਪੜ੍ਹੋ : ਕਪਿਲ ਸ਼ਰਮਾ ਆਪਣੇ ਸ਼ੋਅ 'ਤੇ ਲੜਕੀਆਂ ਨਾਲ ਇੰਜ ਕਰਦੇ ਹਨ ਫਲਰਟ, ਵੀਡੀਓ ਦੇਖ ਨਹੀਂ ਰੁਕੇਗਾ ਹਾਸਾ
ਪੰਜਾਬ ਸਰਕਾਰ ਨੇ ਖੋਲ੍ਹੇ 503 ਮੁਹੱਲਾ ਕਲੀਨਿਕ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨੇ ਆਪਣੇ ਵਾਅਦੇ ਮੁਤਾਬਕ ਇੱਕ ਸਾਲ ਵਿੱਚ 503 ਮੁਹੱਲਾ ਕਲੀਨਿਕ ਖੋਲ੍ਹੇ ਹਨ। ਇਨ੍ਹਾਂ ਮੁਹੱਲਾ ਕਲੀਨਿਕਾਂ ਵਿੱਚ 12 ਤੋਂ 15 ਲੱਖ ਲੋਕ ਇਲਾਜ ਦਾ ਲਾਭ ਲੈ ਚੁੱਕੇ ਹਨ। ਸਰਕਾਰ ਵੱਲੋਂ ਸਕੂਲੀ ਸਿੱਖਿਆ ਨੂੰ ਲੈ ਕੇ ਵੀ ਵੱਡੇ ਕਦਮ ਚੁੱਕੇ ਜਾਣਗੇ। 9ਵੀਂ, 10ਵੀਂ, 11ਵੀਂ ਤੇ 12ਵੀਂ ਦੇ ਬੱਚਿਆਂ ਦੀ ਰੁਚੀ ਅਨੁਸਾਰ ਉਨ੍ਹਾਂ ਨੂੰ ਖੇਡਾਂ, ਮੈਡੀਕਲ ਲਾਈਨ ਅਤੇ ਇੰਜੀਨੀਅਰ ਲਾਈਨ ਵੱਲ ਅੱਗੇ ਲਿਜਾਇਆ ਜਾਵੇਗਾ। ਮਾਨ ਨੇ ਕਿਹਾ ਕਿ ਮੌਜੂਦਾ ਸਰਕਾਰ ਪੰਜਾਬੀਆਂ ਦੀ ਸਰਕਾਰ ਹੈ।