Illegal mining in Punjab: ਸਖਤੀ ਦੇ ਬਾਵਜੂਦ ਪੰਜਾਬ ਵਿੱਚ ਗੈਰ ਕਾਨੂੰਨੀ ਮਾਇਨਿੰਗ ਨਹੀਂ ਰੁਕ ਰਹੀ। ਪੰਜਾਬ ਅੰਦਰ ਮਾਈਨਿੰਗ ਉੱਪਰ ਪਾਬੰਦੀ ਲੱਗੀ ਹੋਈ ਹੈ, ਇਸ ਦੇ ਬਾਵਜੂਦ ਮਾਈਨਿੰਗ ਮਾਫੀਆ ਬਾਜ ਨਹੀਂ ਆ ਰਿਹਾ। ਹੁਣ ਕਾਂਗਰਸ ਦੇ ਵਿਧਾਇਕ ਸੁਖਪਾਲ ਖਹਿਰਾ ਨੇ ਇੱਕ ਵੀਡੀਓ ਸ਼ੇਅਰ ਕਰਕੇ ਗੈਰ ਕਾਨੂੰਨੀ ਮਾਇਨਿੰਗ ਦੀ ਪੋਲ ਖੋਲ੍ਹੀ ਹੈ। ਖਹਿਰਾ ਨੇ ਮਾਈਨਿੰਗ ਮੰਤਰੀ ਹਰਜੋਤ ਬੈਂਸ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਤਿੱਖੇ ਸਵਾਲ ਵੀ ਕੀਤੇ ਹਨ।
ਸੁਖਪਾਲ ਖਹਿਰਾ ਨੇ ਵੀਡੀਓ ਸ਼ੇਅਰ ਕਰਦਿਆਂ ਟਵੀਟ ਕੀਤਾ ਹੈ ਕਿ 1 ਜੁਲਾਈ ਤੋਂ 31 ਸਤੰਬਰ ਤੱਕ ਕਾਨੂੰਨੀ ਮਾਈਨਿੰਗ 'ਤੇ ਵੀ ਪਾਬੰਦੀ ਹੋਣ ਦੇ ਬਾਵਜੂਦ ਮਾਈਨਿੰਗ ਮੰਤਰੀ ਹਰਜੋਤ ਬੈਂਸ ਦਾ ਆਪਣੇ ਹੀ ਹਲਕੇ 'ਚ ਖੇੜਾ-ਭੰਗਲਾ ਰੋਡ 'ਤੇ ਓਵਰ ਲੋਡਿਡ ਟਿੱਪਰਾਂ 'ਚ ਗੈਰ-ਕਾਨੂੰਨੀ ਮਾਈਨਿੰਗ ਸਮੱਗਰੀ ਦੀ ਇਸ ਵੀਡੀਓ ਬਾਰੇ ਕੀ ਕਹਿਣਾ ਹੈ? ਕੀ ਅਰਵਿੰਦ ਕੇਜਰੀਵਾਲ ਦੱਸਣਗੇ ਕਿ 20K ਮਾਲੀਆ ਕਿਵੇਂ ਆਇਆ?