Mann Govt: ਮਾਨ ਸਰਕਾਰ ਦੇ 2 ਸਾਲ ਪੂਰੇ, ਕਈ ਵੱਡੇ ਚੈਲੰਜ - ਪੰਜਾਬ ਕਿੱਥੇ ਪਹੁੰਚਿਆ, ਕਿੰਨਾ ਵੱਧ ਗਿਆ ਕਰਜ਼ਾ ! ਸਰਕਾਰ ਨੇ ਕੀ ਦਿੱਤੇ ਤੋਹਫੇ ?
2 years of AAP govt: ਮਾਨ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ 'ਚ ਆਪਦੇ ਕਈ ਵਾਅਦੇ ਪੂਰੇ ਕੀਤੇ ਪਰ ਇੱਕ ਵੱਡਾ ਵਾਅਦਾ ਹਾਲੇ ਵੀ ਪੈਂਡਿੰਗ ਹੈ। ਮਾਨ ਸਰਕਾਰ ਹਾਲੇ ਤੱਕ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਹੀਂ ਦੇ ਸਕੀ। ਦੂਜੇ ਪਾਸੇ
2 years of AAP govt: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਣੇ ਦੋ ਸਾਲ ਪੂਰੇ ਹੋ ਗਏ ਹਨ। ਅੱਜ ਦੇ ਦਿਨ 16 ਮਾਰਚ ਨੂੰ ਭਗਵੰਤ ਮਾਨ ਨੇ ਖਟਕੜ ਕਲਾਂ ਵਿੱਚ ਬਤੌਰ ਮੁੱਖ ਮੰਤਰੀ ਸਹੁੰ ਚੁੱਕੀ ਸੀ। ਸਰਕਾਰ ਨੂੰ ਪਹਿਲੇ ਵਿੱਤੀ ਸਾਲ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ।
ਮਾਨ ਸਰਕਾਰ ਕਈ ਅਪਰਾਧਿਕ ਅਤੇ ਹਿੰਸਕ ਘਟਨਾਵਾਂ ਕਾਰਨ ਸੁਰਖੀਆਂ 'ਚ ਰਹੀ ਪਰ ਸਥਿਤੀ 'ਤੇ ਕਾਬੂ ਪਾ ਕੇ ਸੂਬੇ 'ਚ ਕਾਨੂੰਨ ਅਤੇ ਸਰਹੱਦ 'ਚ ਵੱਡੇ ਸੁਧਾਰ ਲਿਆਂਦੇ ਗਏ। STF ਨੇ ਗੈਂਗਸਟਰਾਂ 'ਤੇ ਸ਼ਿਕੰਜਾ ਕੱਸਿਆ।
ਮਾਨ ਸਰਕਾਰ ਨੇ ਦੋ ਸਾਲਾਂ ਦੇ ਕਾਰਜਕਾਲ 'ਚ ਆਪਦੇ ਕਈ ਵਾਅਦੇ ਪੂਰੇ ਕੀਤੇ ਪਰ ਇੱਕ ਵੱਡਾ ਵਾਅਦਾ ਹਾਲੇ ਵੀ ਪੈਂਡਿੰਗ ਹੈ। ਮਾਨ ਸਰਕਾਰ ਹਾਲੇ ਤੱਕ ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਨਹੀਂ ਦੇ ਸਕੀ। ਦੂਜੇ ਪਾਸੇ ਮਾਈਨਿੰਗ ਤੋਂ ਵੀ ਸਰਕਾਰ ਨੂੰ 20 ਹਜ਼ਾਰ ਕਰੋੜ ਦੀ ਆਮਦਨ ਨਹੀਂ ਹੋ ਸਕੀ।
ਸਰਕਾਰ ਨੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ, ਸਸਤੀ ਰੇਤ, ਨੌਜਵਾਨਾਂ ਨੂੰ ਰੁਜ਼ਗਾਰ, ਘਰ-ਘਰ ਰਾਸ਼ਨ ਸਕੀਮ ਲਿਆਂਦੀ। ਕਈ ਦਹਾਕਿਆਂ ਤੋਂ ਸੂਬੇ ਦੇ ਸਿਆਸਤਦਾਨਾਂ ਅਤੇ ਗੈਰ-ਸਿਆਸਤਦਾਨਾਂ ਵੱਲੋਂ ਪੰਚਾਇਤੀ ਜ਼ਮੀਨਾਂ 'ਤੇ ਕਬਜ਼ਾ ਕੀਤਾ ਹੋਇਆ ਜਿਸ ਵਿਚੋਂ ਸਰਕਾਰ 12 ਹਜ਼ਾਰ ਏਕੜ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਛੁੱਡਵਾਏ ਹਨ।
ਇਸ ਤੋਂ ਇਲਾਵਾ ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਗਏ। ਪੰਜਾਬ ਵਿੱਚ ਸਥਾਪਿਤ ਅੱਠ ਅੰਤਰਰਾਸ਼ਟਰੀ ਪੱਧਰ ਦੇ ਹਸਪਤਾਲਾਂ ਵਿੱਚੋਂ ਇੱਕ ਮੋਹਾਲੀ ਲਿਵਰ ਟਰਾਂਸਪਲਾਂਟ ਹਸਪਤਾਲ ਖੋਲ੍ਹਿਆ ਗਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾਅਵਾ ਕਰ ਰਹੇ ਹਨ ਕਿ ਉਹਨਾਂ ਦੀ ਸਰਕਾਰ ਨੇ ਪੰਜਾਬ ਦੀ ਜਨਤਾ 'ਤੇ ਕੋਈ ਨਵਾਂ ਟੈਕਸ ਨਹੀਂ ਲਗਾਇਆ ਗਿਆ। ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਦੀਆਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਗਿਆ। ਟੈਕਸ ਚੋਰੀ ਦੇ ਖਿਲਾਫ ਮੁਹਿੰਮ ਚਲਾਈ ਜਾਵੇਗੀ। 10 ਹਜ਼ਾਰ ਕਰੋੜ ਰੁਪਏ ਦਾ ਮਾਲੀਆ ਟੀਚਾ। ਵਿੱਤ ਵਿਭਾਗ ਵਿੱਚ ਜ਼ੀਰੋ ਟਾਲਰੈਂਸ ਹੋਵੇਗਾ।
ਸਿਹਤ ਮੰਤਰੀ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 829 ਮੁਹੱਲਾ ਕਲੀਨਿਕ ਖੋਲ੍ਹੇ। 80 ਦਵਾਈਆਂ ਅਤੇ 38 ਡਾਇਗਨੌਸਟਿਕ ਟੈਸਟ ਮੁਫ਼ਤ ਹਨ। 1 ਕਰੋੜ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਨਵੇਂ ਹਸਪਤਾਲ ਖੋਲ੍ਹਣਗੇ। ਡਾਕਟਰਾਂ ਅਤੇ ਨਰਸਾਂ ਸਮੇਤ ਪੈਰਾਮੈਡੀਕਲ ਸਟਾਫ ਦੀ ਭਰਤੀ ਕੀਤੀ ਜਾਵੇਗੀ। ਦੂਤ ਯੋਜਨਾ ਦੇ ਤਹਿਤ ਨਿੱਜੀ ਹਸਪਤਾਲਾਂ ਦਾ ਦਾਇਰਾ ਵਧਾਉਣਗੇ। ਨਵੇਂ ਟਰਾਮਾ ਸੈਂਟਰ ਖੋਲ੍ਹਣਗੇ।
ਵਿਰੋਧੀ ਸਵਾਲ ਖੜ੍ਹੇ ਕਰ ਰਹੇ ਹਨ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਪੰਜਾਬ ਸਿਰ 67 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜਾ ਚਾੜ੍ਹ ਦਿੱਤਾ। ਕਾਂਗਰਸ ਨੇ ਕਿਹਾ ਕਿ ਅਸੀਂ 5 ਸਾਲ 'ਚ ਸਿਰਫ਼ 75 ਹਜ਼ਾਰ ਕਰੋੜ ਰੁਪਏ ਹੀ ਕਰਜ਼ਾ ਲਿਆ ਸੀ ਪਰ ਆਪ ਦੀ ਸਰਕਾਰ ਨੇ ਸਿਰਫ਼ 2 ਸਾਲਾਂ ਤੋਂ ਵੀ ਘੱਟ ਦੇ ਕਾਰਜਕਾਲ 'ਚ 67 ਹਜ਼ਾਰ ਕਰੋੜ ਦਾ ਕਰਜ਼ਾ ਚਾੜ੍ਹ ਦਿੱਤਾ।