Rajya Sabha Members: ਰਾਜ ਸਭਾ ਦੀਆਂ ਪੰਜ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਤਰੀਕ
Rajya Sabha Members: ਰਾਜ ਸਭਾ ਦੀਆਂ ਪੰਜ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਤਰੀਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ।
Rajya Sabha Members: ਰਾਜ ਸਭਾ ਦੀਆਂ ਪੰਜ ਸੀਟਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਅੱਜ ਆਖਰੀ ਤਰੀਕ ਹੈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 22 ਮਾਰਚ ਨੂੰ ਹੋਵੇਗੀ। 24 ਮਾਰਚ ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾਣਗੀਆਂ। 31 ਮਾਰਚ ਨੂੰ ਸਵੇਰੇ 9 ਵਜੇ ਤੋਂ ਸਵੇਰੇ 4 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਇਸ ਤੋਂ ਬਾਅਦ ਸ਼ਾਮ 5 ਵਜੇ ਚੋਣ ਨਤੀਜੇ ਐਲਾਨੇ ਜਾਣਗੇ।ਚੋਣ ਕਮਿਸ਼ਨ ਵੱਲੋਂ ਜਾਰੀ ਸੂਚਨਾ ਅਨੁਸਾਰ ਪੰਜਾਬ ਦੀਆਂ ਕੁੱਲ 7 ਰਾਜ ਸਭਾ ਸੀਟਾਂ ਵਿੱਚੋਂ ਜਿਨ੍ਹਾਂ ਵਿੱਚੋਂ ਪੰਜ ਮੌਜੂਦਾ ਸੰਸਦ ਮੈਂਬਰ ਸੁਖਦੇਵ ਸਿੰਘ ਢੀਂਡਸਾ, ਨਰੇਸ਼ ਗੁਜਰਾਲ, ਸ਼ਵੇਤ ਮਲਿਕ, ਪ੍ਰਤਾਪ ਸਿੰਘ ਬਾਜਵਾ ਅਤੇ ਸ਼ਮਸ਼ੇਰ ਸਿੰਘ ਦੂਲੋ ਦੇ ਕਾਰਜਕਾਲ ਅਪ੍ਰੈਲ ਵਿੱਚ ਖਤਮ ਹੋਣ ਜਾ ਰਹੇ ਹਨ। ਇਨ੍ਹਾਂ ਪੰਜ ਸੀਟਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਅੱਜ ਵਿਧਾਨ ਸਭਾ ਸੈਸ਼ਨ ਤੋਂ ਬਾਅਦ ਭਗਵੰਤ ਮਾਨ ਇਹਨਾਂ ਨਾਵਾਂ ਦੀ ਸੂਚੀ ਦੇ ਸਕਦੇ ਹਨ।
ਪੰਜਾਬ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 92 ਸੀਟਾਂ 'ਤੇ ਜਿੱਤ ਹਾਸਲ ਕੀਤੀ ਹੈ ਜਿਸ ਕਾਰਨ ਰਾਜ ਸਭਾ ਦੀਆਂ ਸਾਰੀਆਂ 5 ਸੀਟਾਂ 'ਤੇ ਉਨ੍ਹਾਂ ਦੇ ਉਮੀਦਵਾਰਾਂ ਦੀ ਜਿੱਤ ਯਕੀਨੀ ਹੈ। ਇਸ ਵੇਲੇ ਪੰਜਾਬ ਤੋਂ ਰਾਜ ਸਭਾ ਲਈ ਤਿੰਨ ਨਾਂ ਚਰਚਾ ਵਿੱਚ ਹਨ। ਹਾਲਾਂਕਿ ਆਮ ਆਦਮੀ ਪਾਰਟੀ ਵੱਲੋਂ ਇਸ ਦਾ ਰਸਮੀ ਐਲਾਨ ਜਾਂ ਪੁਸ਼ਟੀ ਨਹੀਂ ਕੀਤੀ ਗਈ ਹੈ।
ਕਾਂਗਰਸ ਦੇ ਸਾਬਕਾ ਮੰਤਰੀ ਜਗਮੋਹਨ ਕੰਗ ਵੀ ਰਾਜ ਸਭਾ ਸੀਟ ਲਈ ਦਾਅਵਾ ਪੇਸ਼ ਕਰ ਰਹੇ ਹਨ। ਦੱਸ ਦਈਏ ਕਿ 'ਆਪ' ਵੱਲੋਂ ਹਾਲੇ ਤੱਕ ਉਮੀਦਵਾਰਾਂ ਦੇ ਨਾਮ ਨਾ ਐਲਾਨੇ ਜਾਣ 'ਤੇ ਤੰਜ ਕਸੇ ਜਾ ਰਹੇ ਹਨ ਅਤੇ ਉਮੀਦਵਾਰ ਪੰਜਾਬ ਦੇ ਹੀ ਐਲਾਨੇ ਜਾਣ ਦੀ ਮੰਗ ਕੀਤੀ ਜਾ ਰਹੀ ਹੈ ।