ਪੜਚੋਲ ਕਰੋ

'ਆਪ' ਸਰਕਾਰ ਦੇ ਮੰਤਰੀਆਂ ਨੇ ਸੰਭਾਲਿਆ ਚਾਰਜ, ਬੋਲੇ, 'ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਏਗਾ'

ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ ਨੇ ਅਹੁਦੇ ਸੰਭਾਲਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਨਵੇਂ ਮਾਈਨਿੰਗ, ਕਾਨੂੰਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਅਹੁਦਾ ਸੰਭਾਲ ਲਿਆ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ 'ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਮੰਤਰੀਆਂ ਨੇ ਅਹੁਦੇ ਸੰਭਾਲਣੇ ਸ਼ੁਰੂ ਕਰ ਦਿੱਤੇ ਹਨ। ਸੂਬੇ ਦੇ ਨਵੇਂ ਮਾਈਨਿੰਗ, ਕਾਨੂੰਨ ਤੇ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਅਹੁਦਾ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਉਹ ਸਖ਼ਤ ਮਿਹਨਤ ਕਰਨਗੇ। ਇੱਕ ਪੈਸੇ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਣ ਦਿੱਤਾ ਜਾਵੇਗਾ।

ਬਾਕੀ ਮੰਤਰੀ ਵੀ ਕੁਝ ਸਮੇਂ ਬਾਅਦ ਅਹੁਦਾ ਸੰਭਾਲ ਲੈਣਗੇ। ਇਸ ਤੋਂ ਪਹਿਲਾਂ ਕੱਲ੍ਹ ਸਾਰੇ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ ਗਈ ਸੀ। ਇਸ ਦੇ ਨਾਲ ਹੀ ਪੰਜਾਬ ਸਿਵਲ ਸਕੱਤਰੇਤ ਵਿੱਚ ਦਫ਼ਤਰ ਵੀ ਅਲਾਟ ਕਰ ਦਿੱਤੇ ਗਏ ਸੀ। ਸਾਰੇ ਮੰਤਰੀਆਂ ਨੂੰ ਉਨ੍ਹਾਂ ਦੇ ਦਫ਼ਤਰੀ ਕੰਮਾਂ ਲਈ ਸਟਾਫ਼ ਵੀ ਉਪਲਬਧ ਕਰਵਾ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਵਿੱਚ ਇਸ ਵਾਰ ਸਾਰੇ 10 ਵਿਧਾਇਕ ਪਹਿਲੀ ਵਾਰ ਮੰਤਰੀ ਬਣੇ ਹਨ। ਇਸ ਦੇ ਨਾਲ ਹੀ 8 ਅਜਿਹੇ ਮੰਤਰੀ ਹਨ, ਜੋ ਪਹਿਲੀ ਵਾਰ ਵਿਧਾਇਕ ਚੁਣ ਕੇ ਆਏ ਹਨ। ਸਭ ਤੋਂ ਅਹਿਮ ਵਿੱਤ ਮੰਤਰਾਲਾ ਹਰਪਾਲ ਚੀਮਾ ਨੂੰ ਦਿੱਤਾ ਗਿਆ ਹੈ। 'ਆਪ' ਸਰਕਾਰ ਲਈ ਚੁਣੌਤੀ ਸਿੱਖਿਆ ਵਿਭਾਗ, ਸਭ ਤੋਂ ਘੱਟ ਉਮਰ ਦੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਤੇ ਸਿਹਤ ਮੰਤਰਾਲਾ ਡਾਕਟਰ ਵਿਜੇ ਸਿੰਗਲਾ ਨੂੰ ਸੌਂਪਿਆ ਗਿਆ ਹੈ।

ਹਰਜੋਤ ਬੈਂਸ ਨੇ ਸਾਫ ਕਿਹਾ ਹੈ ਕਿ ਉਨ੍ਹਾਂ ਦੇ ਦਫ਼ਤਰ ਵਿੱਚ ਕੋਈ ਵੀ ਸਿਫ਼ਾਰਿਸ਼ ਨਹੀਂ ਚੱਲੇਗੀ। ਉਨ੍ਹਾਂ ਦੇ ਇਲਾਕੇ ਵਿੱਚ ਹੀ ਨਾਜਾਇਜ਼ ਮਾਈਨਿੰਗ ਹੁੰਦੀ ਹੈ ਤੇ ਉਨ੍ਹਾਂ ਨੂੰ ਹੀ ਇਹ ਵਿਭਾਗ ਮਿਲ ਗਿਆ ਹੈ, ਇਸ ਲਈ ਨਾਜਾਇਜ਼ ਮਾਈਨਿੰਗ ਨੂੰ ਪੂਰੀ ਤਰ੍ਹਾਂ ਰੋਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਹੈਲੀਕਾਪਟਰ ਤੋਂ ਮਾਈਨਿੰਗ ਦੇਖਦੇ ਰਹੇ।

ਇਸ ਤੋਂ ਬਾਅਦ ਚੰਨੀ ਦੇ ਸ਼ਾਸਨ 'ਚ ਕਾਫੀ ਨਾਜਾਇਜ਼ ਮਾਈਨਿੰਗ ਹੋਈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਪੁੱਛ ਕੇ ਵਧੀਆ ਮਾਈਨਿੰਗ ਨੀਤੀ ਬਣਾਈ ਜਾਵੇਗੀ। ਹੁਣ ਤੱਕ ਮਾਈਨਿੰਗ ਨਾਲ ਸਿਰਫ ਨੇਤਾਵਾਂ ਦੇ ਘਰ, ਗੱਡੀਆਂ ਬਣਾਈਆਂ, ਪਰ ਹੁਣ ਇਸ ਦਾ ਪੈਸਾ ਪੰਜਾਬ ਅਤੇ ਪੰਜਾਬੀਆਂ ਦੇ ਕੰਮ ਆਵੇਗਾ। ਉਨ੍ਹਾਂ ਕਿਹਾ ਕਿ ਉਹ ਇਮਾਨਦਾਰੀ ਨਾਲ 24 ਘੰਟੇ ਕੰਮ ਕਰਨਗੇ।

ਪੰਜਾਬ ਵਿੱਚ, ਸੀਐਮ ਭਗਵੰਤ ਮਾਨ ਨੇ ਸਹੁੰ ਚੁੱਕਣ ਤੋਂ ਦੋ ਦਿਨ ਬਾਅਦ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕੀਤੀ। ਮੁੱਖ ਮੰਤਰੀ ਵੱਲੋਂ ਸਭ ਤੋਂ ਮਹੱਤਵਪੂਰਨ ਗ੍ਰਹਿ, ਉਦਯੋਗ ਤੇ ਵਣਜ ਅਤੇ ਸਥਾਨਕ ਸਰਕਾਰਾਂ ਵਿਭਾਗ ਆਪਣੇ ਕੋਲ ਰੱਖੇ ਗਏ ਹਨ। ਹਰਪਾਲ ਚੀਮਾ ਨੂੰ ਵਿੱਤ ਮੰਤਰਾਲਾ ਸੌਂਪਿਆ ਗਿਆ। ਆਬਕਾਰੀ ਤੇ ਕਰ ਵਿਭਾਗ ਵੀ ਚੀਮਾ ਕੋਲ ਹੀ ਰਹੇਗਾ। ਸਭ ਤੋਂ ਵੱਧ ਚੁਣੌਤੀ ਸਿੱਖਿਆ ਵਿਭਾਗ ਗੁਰਮੀਤ ਸਿੰਘ ਮੀਤ ਹੇਅਰ ਨੂੰ ਦਿੱਤੀ ਗਈ। ਹਰਜੋਤ ਬੈਂਸ ਨੂੰ ਕਾਨੂੰਨ ਤੇ ਸੈਰ ਸਪਾਟਾ ਮੰਤਰੀ ਬਣਾਇਆ ਗਿਆ।

ਹਰਭਜਨ ਸਿੰਘ ਈ.ਟੀ.ਓ ਕੋਲ ਬਿਜਲੀ ਅਤੇ ਲੋਕ ਨਿਰਮਾਣ ਵਿਭਾਗ ਹੋਵੇਗਾ। ਡਾ. ਬਲਜੀਤ ਕੌਰ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰਾਲਾ ਦਿੱਤਾ ਗਿਆ। ਲਾਲਚੰਦ ਕਟਾਰੂਚੱਕ ਨੂੰ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਬਣਾਇਆ ਗਿਆ ਹੈ ਜਦਕਿ ਲਾਲਜੀਤ ਭੁੱਲਰ ਸੂਬੇ ਦੇ ਨਵੇਂ ਟਰਾਂਸਪੋਰਟ ਮੰਤਰੀ ਹੋਣਗੇ।

ਇਸੇ ਤਰ੍ਹਾਂ ਬ੍ਰਹਮਸ਼ੰਕਰ ਨੂੰ ਜਲ ਸਪਲਾਈ ਤੇ ਕੁਦਰਤੀ ਆਫ਼ਤ ਪ੍ਰਬੰਧਨ ਵਿਭਾਗ ਦਿੱਤਾ ਗਿਆ ਹੈ। ਸਿਹਤ ਵਿਭਾਗ ਡਾ. ਵਿਜੇ ਸਿੰਗਲਾ ਨੂੰ ਦਿੱਤਾ ਗਿਆ ਹੈ। ਕੁਲਦੀਪ ਧਾਲੀਵਾਲ ਨੂੰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਮਿਲਿਆ ਹੈ। ਇਨ੍ਹਾਂ ਵਿਭਾਗਾਂ ਦੇ ਨਾਲ-ਨਾਲ ਕੁਝ ਹੋਰ ਵਿਭਾਗ ਵੀ ਸਾਰੇ ਮੰਤਰੀਆਂ ਨੂੰ ਦਿੱਤੇ ਗਏ ਹਨ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟਮਰਹੂਮ ਸਾਬਕਾ ਪੀਐਮ ਮਨਮੋਹਨ ਸਿੰਘ ਦੇ ਬੁੱਤ 'ਚ ਪਾਈ ਜਾਨ, ਕਲਾਕਾਰ ਨੇ ਕਰਤੀ ਕਮਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
Embed widget