Bandi Sikh: ਪ੍ਰੋ.ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਕੇ ਮਾਨ ਤੇ ਕੇਜਰੀਵਾਲ ਨੇ ਸਿੱਖਾਂ ਦੇ ਜ਼ਖ਼ਮਾਂ ‘ਤੇ ਲੂਣ ਛਿੜਕਿਆ-ਅਕਾਲੀ ਦਲ
Punjab News: ਪ੍ਰੋ. ਦਵਿੰਦਰਪਾਲ ਸਿੰਘ ਜੀ ਦੀ ਨਾਜ਼ੁਕ ਸਿਹਤ ਦੇ ਬਾਵਜੂਦ ਵੀ 29 ਸਾਲਾਂ ਤੋਂ ਉਨ੍ਹਾਂ ਨੂੰ ਜੇਲ੍ਹ ‘ਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਚੁੱਪ ਨਹੀਂ ਬੈਠੇਗਾ।
Punjab Politics: ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ 1993 ਦੇ ਦਿੱਲੀ ਬੰਬ ਧਮਾਕਿਆਂ ਦੇ ਦੋਸ਼ੀ ਦਵਿੰਦਰਪਾਲ ਸਿੰਘ ਭੁੱਲਰ ਦੀ ਜੇਲ ਤੋਂ ਸਮੇਂ ਤੋਂ ਪਹਿਲਾਂ ਰਿਹਾਈ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ 'ਆਪ' ਦੀ ਪੰਜਾਬ ਸਰਕਾਰ ਅਤੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਕਾਰਵਾਈ 'ਤੇ ਗੁੱਸਾ ਜ਼ਾਹਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਟੀਸ਼ਨ ਰੱਦ ਕਰਕੇ ਸਿੱਖ ਸੰਗਤ ਦੇ ਜ਼ਖ਼ਮਾਂ ’ਤੇ ਲੂਣ ਛਿੜਕਿਆ ਗਿਆ ਹੈ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਕਠਪੁਤਲੀ ਭਗਵੰਤ ਮਾਨ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਅਪੀਲ ਨੂੰ 7 ਵਾਰ ਰੱਦ ਕਰਨਾ ਮਨੁੱਖਤਾ ਵਿਰੁੱਧ ਕੀਤਾ ਗਿਆ ਇੱਕ ਘਿਨਾਉਣਾ ਅਪਰਾਧ ਹੈ। ਇਨ੍ਹਾਂ ਦੋਵਾਂ ਨੇ ਮਿਲ ਕੇ ਸਿੱਖ ਸੰਗਤ ਦੇ ਜ਼ਖਮਾਂ ‘ਤੇ ਲੂਣ ਛਿੜਕਿਆ ਹੈ।
ਪ੍ਰੋ. ਭੁੱਲਰ ਜੀ ਦੀ ਸਿਹਤ ਖ਼ਰਾਬ ਹੋਣ ਦੇ ਬਾਵਜੂਦ ਵੀ ਉਨ੍ਹਾਂ ਨੂੰ 29 ਸਾਲਾਂ ਤੋੰ ਜੇਲ੍ਹ ਵਿੱਚ ਰੱਖ ਕੇ ਜਿਸ ਤਰ੍ਹਾਂ ਮਨੁੱਖੀ ਅਧਿਕਾਰਾਂ ਦਾ ਘਾਣ ਕੀਤਾ ਜਾ ਰਿਹਾ ਹੈ, ਸ਼੍ਰੋਮਣੀ ਅਕਾਲੀ ਦਲ ਉਸ ਦੀ ਘੋਰ ਨਿਖੇਧੀ ਕਰਦਾ ਹੈ ਅਤੇ ਮੈਂ ਪ੍ਰੋ. ਭੁੱਲਰ ਜੀ ਨੂੰ ਇਨਸਾਫ਼ ਦਵਾਉਣ ਲਈ ਪੰਥ ਨੂੰ ਇੱਕਜੁੱਟ ਹੋ ਕੇ ਸਾਂਝੀ ਰਣਨੀਤੀ ਬਣਾਉਣ ਦੀ ਅਪੀਲ ਕਰਦਾ ਹਾਂ।
ਇਸ ਤੋਂ ਇਲਾਵਾ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਜੀ ਦੀ ਰਿਹਾਈ ਦੀ ਪਟੀਸ਼ਨ ਨੂੰ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋਂ ਚਾਰ ਸਾਲਾਂ ਤੱਕ ਲਟਕਾ ਕੇ ਰੱਖਣ ਤੋਂ ਬਾਅਦ ਰੱਦ ਕਰਨ ਨਾਲ ਇਹ ਸਾਬਿਤ ਹੋ ਗਿਆ ਹੈ ਕਿ ਅਰਵਿੰਦ ਕੇਜਰੀਵਾਲ ਤੇ ਉਸ ਦੀ ਕਠਪੁਤਲੀ ਭਗਵੰਤ ਮਾਨ ਸਿੱਖ ਵਿਰੋਧੀ ਹਨ। ਇਨ੍ਹਾਂ ਨੇ ਮਨੁੱਖਤਾ ਦੇ ਆਧਾਰ 'ਤੇ ਵੀ ਰਿਹਾਈ ਦੀ ਸਿਫ਼ਾਰਸ਼ ਨਹੀਂ ਕੀਤੀ।
The rejection of Prof Devinderpal S Bhullar’s plea for premature release by @AAPDelhi govt after keeping it pending for four years is damming proof of the anti-Sikh face of @ArvindKejriwal as well as his puppet @BhagwantMann who did not recommend the release even on humanitarian… pic.twitter.com/Rqs0wdYtpO
— Harsimrat Kaur Badal (@HarsimratBadal_) January 23, 2024
ਪ੍ਰੋ. ਦਵਿੰਦਰਪਾਲ ਸਿੰਘ ਜੀ ਦੀ ਨਾਜ਼ੁਕ ਸਿਹਤ ਦੇ ਬਾਵਜੂਦ ਵੀ 29 ਸਾਲਾਂ ਤੋਂ ਉਨ੍ਹਾਂ ਨੂੰ ਜੇਲ੍ਹ ‘ਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਸ਼੍ਰੋਮਣੀ ਅਕਾਲੀ ਦਲ ਕਦੇ ਵੀ ਚੁੱਪ ਨਹੀਂ ਬੈਠੇਗਾ। ਅਸੀਂ ਬਹੁਤ ਜਲਦ ਦਿੱਲੀ ਅਤੇ ਪੰਜਾਬ ਵਿੱਚ ਸਿੱਖ ਅਤੇ ਪੰਜਾਬ ਵਿਰੋਧੀ 'ਆਪ' ਸਰਕਾਰ ਨੂੰ ਨੱਥ ਪਾਵਾਂਗੇ