ਰੈਵੀਨਿਊ ਅਫ਼ਸਰਾਂ 'ਤੇ ਸਖ਼ਤ ਹੋਈ 'ਆਪ' ਸਰਕਾਰ, ਜਾਣੋ ਵਜ੍ਹਾ
ਸਰਕਾਰ ਆਪਣੇ ਨਿੱਜੀ ਹਿੱਤਾਂ ਲਈ ਅਧਿਕਾਰੀਆਂ ’ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਅੱਗੇ ਨਹੀਂ ਝੁਕੇਗੀ। ਸਰਕਾਰ ਅਜਿਹੇ ਅਫਸਰਾਂ ਖ਼ਿਲਾਫ਼ ਵੀ ਕਾਰਵਾਈ ਕਰੇਗੀ। ਪੰਜਾਬ ਰੈਵੀਨਿਊ ਐਸੋਸੀਏਸ਼ਨ ਨੇ ਭਲਕੇ ਹੜਤਾਲ ਦਾ ਐਲਾਨ ਕੀਤਾ ਹੈ।
ਚੰਡੀਗੜ੍ਹ : ਪੰਜਾਬ 'ਚ ਭਲਕੇ ਮਾਲੀਆ ਅਧਿਕਾਰੀਆਂ ਦੀ ਹੜਤਾਲ 'ਤੇ ਸਰਕਾਰ ਨੇ ਸਖ਼ਤ ਰਵੱਈਆ ਦਿਖਾਇਆ ਹੈ। ਮਾਲ ਮੰਤਰੀ ਬ੍ਰਹਮਸ਼ੰਕਰ ਜ਼ਿੰਪਾ ਨੇ ਕਿਹਾ ਕਿ ਉਨ੍ਹਾਂ ਦੀ ਹੜਤਾਲ ਗੈਰ-ਕਾਨੂੰਨੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਆਪਣੇ ਨਿੱਜੀ ਹਿੱਤਾਂ ਲਈ ਅਧਿਕਾਰੀਆਂ ’ਤੇ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਅੱਗੇ ਨਹੀਂ ਝੁਕੇਗੀ। ਸਰਕਾਰ ਅਜਿਹੇ ਅਫਸਰਾਂ ਖ਼ਿਲਾਫ਼ ਵੀ ਕਾਰਵਾਈ ਕਰੇਗੀ। ਪੰਜਾਬ ਰੈਵੀਨਿਊਅਫਸਰ ਐਸੋਸੀਏਸ਼ਨ ਨੇ ਭਲਕੇ ਹੜਤਾਲ ਦਾ ਐਲਾਨ ਕੀਤਾ ਹੈ।
ਐਸੋਸੀਏਸ਼ਨ ਦੇ ਨਾਂ 'ਤੇ ਕੀਤਾ ਜਾ ਰਿਹੈ ਗੁੰਮਰਾਹ
ਮੰਤਰੀ ਜ਼ਿੰਪਾ ਨੇ ਕਿਹਾ ਕਿ ਹੜਤਾਲ ਗੈਰ-ਕਾਨੂੰਨੀ, ਵਿਕਾਸ ਵਿਰੋਧੀ ਅਤੇ ਲੋਕ ਹਿੱਤਾਂ ਦੇ ਵਿਰੁੱਧ ਹੈ। ਐਸੋਸੀਏਸ਼ਨ ਦੇ ਬੈਨਰ ਦਾ ਫਾਇਦਾ ਉਠਾਉਂਦੇ ਹੋਏ ਕੁਝ ਲੋਕ ਆਪਣੇ ਅਹੁਦੇ ਦੀ ਦੁਰਵਰਤੋਂ ਕਰ ਰਹੇ ਹਨ ਅਤੇ ਮੁਲਾਜ਼ਮਾਂ ਨੂੰ ਗੁੰਮਰਾਹ ਕਰ ਰਹੇ ਹਨ।
ਥੋੜ੍ਹੇ ਸਮੇਂ ਵਿੱਚ ਭ੍ਰਿਸ਼ਟਾਚਾਰ ਖ਼ਤਮ ਹੋ ਗਿਆ
ਜ਼ਿੰਪਾ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ (Punjab CM) ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਤਹਿਸੀਲਾਂ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰ ਦਿੱਤਾ ਹੈ। ਨਾਜਾਇਜ਼ ਕਾਲੋਨੀਆਂ 'ਤੇ ਸ਼ਿਕੰਜਾ ਕੱਸਿਆ ਗਿਆ ਹੈ। ਅਜਿਹੀਆਂ ਕਲੋਨੀਆਂ ਵਿੱਚ ਪਲਾਟਾਂ ਦੀ ਕੋਈ ਰਜਿਸਟਰੀ ਨਹੀਂ ਹੋਵੇਗੀ।