ਪੜਚੋਲ ਕਰੋ
Advertisement
3 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ 'ਚ ਕਿਸਾਨਾਂ ਲਈ ਹੋਏਗਾ ਵੱਡਾ ਐਲਾਨ: ਧਾਲੀਵਾਲ
ਪੰਜਾਬ ਸਰਕਾਰ ਵੱਲੋਂ 3 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ 'ਚ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਜਾਏਗਾ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਅਕਤੂਬਰ 2022 ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਗੰਨੇ ਦੀ ਕੀਮਤ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ 3 ਅਕਤੂਬਰ ਨੂੰ ਵਿਧਾਨ ਸਭਾ ਸੈਸ਼ਨ 'ਚ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਜਾਏਗਾ। ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਟਵੀਟ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 3 ਅਕਤੂਬਰ 2022 ਨੂੰ ਵਿਧਾਨ ਸਭਾ ਸੈਸ਼ਨ ਦੌਰਾਨ ਗੰਨੇ ਦੀ ਕੀਮਤ ਦਾ ਅਧਿਕਾਰਤ ਐਲਾਨ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 14 ਦਿਨ ਵਿੱਚ ਸਰਕਾਰ ਗੰਨਾ ਦੀ ਪੇਮੈਂਟ ਦਿਵਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ 1 ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਪੰਜਾਬ ਵਿੱਚ ਸਾਰੀਆਂ ਖੰਡਾਂ ਮਿੱਲਾਂ ਹੋ ਚਾਲੂ ਜਾਣਗੀਆਂ। ਕੈਬਨਿਟ ਮੰਤਰੀ ਦੇ ਭਰੋਸੇ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਨੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਵਾਪਸ ਲੈ ਲਿਆ ਹੈ।
ਧਾਲੀਵਾਲ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਇੱਕ ਵਿਸਥਾਰਤ ਕਾਰਜਵਿਧੀ ਵਿਕਸਿਤ ਕਰਨ ਲਈ ਕੰਮ ਕੀਤਾ ਜਾ ਰਿਹਾ ਹੈ, ਜਿੱਥੇ ਗੰਨਾ ਕਿਸਾਨਾਂ ਨੂੰ 14 ਦਿਨਾਂ ਦੇ ਅੰਦਰ-ਅੰਦਰ ਉਨ੍ਹਾਂ ਦੀ ਅਦਾਇਗੀ ਕੀਤੀ ਜਾਵੇਗੀ। ਇਸੇ ਤਰ੍ਹਾਂ ਸਾਰੀਆਂ ਖੰਡ ਮਿੱਲਾਂ 15 ਨਵੰਬਰ ਤੋਂ ਪਹਿਲਾਂ ਚਾਲੂ ਕਰਨ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਸਬੰਧੀ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।3ਅਕਤੂਬਰ ਨੂੰ ਵਿਧਾਨ ਸਭਾ ਵਿੱਚ ਗੰਨਾ ਦੀ ਕੀਮਤ ਦਾ ਐਲਾਨ ਕਰੇਗੀ ਭਗਵੰਤ ਮਾਨ ਦੀ ਸਰਕਾਰ
— Kuldeep Dhaliwal (@KuldeepSinghAAP) September 28, 2022
14 ਦਿਨ ਵਿੱਚ ਸਰਕਾਰ ਦਿਵਾਵੇਗੀ ਗੰਨਾ ਦੀ ਪੇਮੈਂਟ
1ਨਵੰਬਰ ਤੋਂ ਲੈ ਕੇ 15 ਨਵੰਬਰ ਤੱਕ ਪੰਜਾਬ ਵਿੱਚ ਸਾਰੀਆਂ ਖੰਡਾਂ ਮਿੱਲਾਂ ਹੋ ਜਾਣਗੀਆਂ ਚਾਲੂ ! pic.twitter.com/miGErA5HWr
ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਭੋਗਪੁਰ ਸ਼ੂਗਰ ਮਿੱਲ ਦਾ ਮੁੱਦਾ ਵੀ ਵਿਚਾਰ ਅਧੀਨ ਹੈ ਅਤੇ ਇਸ ਨੂੰ ਨਿਰਧਾਰਤ ਸਮਾਂ ਸੀਮਾ ਤੱਕ ਚਾਲੂ ਕਰ ਦਿੱਤਾ ਜਾਵੇਗਾ। ਫਗਵਾੜਾ ਸ਼ੂਗਰ ਮਿੱਲ ਨੂੰ ਚਾਲੂ ਕਰਨ ਲਈ ਵੀ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਫ਼ਸਲ ਦੇ ਭਾਅ ਸਮੇਤ ਗੰਨਾ ਕਾਸ਼ਤਕਾਰਾਂ ਦੇ ਮਸਲਿਆਂ ਨੂੰ ਲੈ ਕੇ ਚਿੰਤਤ ਹੈ ਅਤੇ ਮੁੱਖ ਮੰਤਰੀ ਖੁਦ ਗੰਨਾ ਕਾਸ਼ਤਕਾਰਾਂ ਦੀਆਂ ਹੱਕੀ ਮੰਗਾਂ ਬਾਰੇ ਐਲਾਨ ਕਰਨਗੇ।
ਦੱਸ ਦਈਏ ਕਿ ਪਰਾਲੀ ਸਾੜਨ ਦੇ ਮੁੱਦੇ 'ਤੇ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਫਸਲਾਂ ਦੀ ਰਹਿੰਦ-ਖੂਹੰਦ ਨੂੰ ਸਾੜਨ ਦੇ ਰੁਝਾਨ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਲੋੜੀਂਦੀ ਮਸ਼ੀਨਰੀ ਅਤੇ ਸਹੂਲਤਾਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾਣਗੀਆਂ ਕਿਉਂਕਿ ਇਹ ਸਾਡੀ ਸਿਹਤ ਲਈ ਬਹੁਤ ਵੱਡਾ ਖਤਰਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement