ਚੰਡੀਗੜ੍ਹ: ਪੰਜਾਬ ਦੀ ਨਵੀਂ ਆਮ ਆਦਮੀ ਪਾਰਟੀ (AAP) ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। ਇਸ ਤੋਂ ਬਾਅਦ 12:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ ਜਿਸ ਵਿੱਚ ‘ਆਪ’ ਦੇ ਚੋਣ ਐਲਾਨਾਂ ਸਬੰਧੀ ਕਈ ਅਹਿਮ ਫੈਸਲੇ ਲਏ ਜਾ ਸਕਦੇ ਹਨ। ਪੰਜਾਬ ਸਰਕਾਰ ਵਿੱਚ ਮੁੱਖ ਮੰਤਰੀ ਤੋਂ ਇਲਾਵਾ 17 ਮੰਤਰੀ ਬਣਾਏ ਜਾ ਸਕਦੇ ਹਨ। ਹਾਲਾਂਕਿ ਸ਼ੁਰੂਆਤ 'ਚ 10 ਮੰਤਰੀ ਸਹੁੰ ਚੁੱਕਣਗੇ। ਕੁਝ ਸਮੇਂ ਬਾਅਦ ਮਾਨ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ ਹੋਵੇਗਾ। ਫਿਲਹਾਲ ਮੰਤਰੀਆਂ ਦੇ ਨਾਵਾਂ ਦੀ ਰਸਮੀ ਸੂਚੀ ਜਾਰੀ ਨਹੀਂ ਹੋਈ ਹੈ ਪਰ ਬੀਤੇ ਦਿਨੀਂ ਵਿਧਾਨ ਸਭਾ ਸੈਸ਼ਨ ਦੌਰਾਨ 'ਆਪ' ਦੇ ਕੁਝ ਵਿਧਾਇਕ ਮੰਤਰੀਆਂ ਦੀਆਂ ਸੀਟਾਂ 'ਤੇ ਬੈਠੇ ਜ਼ਰੂਰ ਨਜ਼ਰ ਆਏ। ਜਿਨ੍ਹਾਂ ਤੋਂ 9 ਨਾਵਾਂ ਦੇ ਸੰਕੇਤ ਜ਼ਰੂਰ ਮਿਲੇ ਹਨ। ਕੱਲ੍ਹ ਵਿਧਾਨ ਸਭਾ ਸੈਸ਼ਨ ਦੇ ਪਹਿਲੇ ਦਿਨ ਵਿਧਾਇਕਾਂ ਨੂੰ ਸਹੁੰ ਚੁਕਾਈ ਗਈ। ਇਸ ਮੌਕੇ ਮੁੱਖ ਮੰਤਰੀ ਤੋਂ ਇਲਾਵਾ ‘ਆਪ’ ਦੇ ਕੁਝ ਵਿਧਾਇਕ ਮੰਤਰੀਆਂ ਲਈ ਰਾਖਵੀਂ ਕੁਰਸੀ ‘ਤੇ ਬੈਠੇ ਨਜ਼ਰ ਆਏ। ਜਿਸ ਵਿਚ ਪਿਛਲੀ ਸਰਕਾਰ ਵਿਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ, ਅਮਨ ਅਰੋੜਾ, ਕੁਲਤਾਰ ਸਿੰਘ ਸੰਧਵਾਂ, ਨਰਿੰਦਰ ਕੌਰ ਭਾਰਜ, ਪ੍ਰੋ. ਬਲਜਿੰਦਰ ਕੌਰ, ਸਰਵਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮਨਜੀਤ ਸਿੰਘ ਬਿਲਾਸਪੁਰ ਤੇ ਬਲਜੀਤ ਕੌਰ ਸ਼ਾਮਲ ਹਨ। ਦੱਸ ਦੇਈਏ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਹਰ ਘਰ ਨੂੰ 300 ਯੂਨਿਟ ਮੁਫਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ। ਇਸ ਤੋਂ ਇਲਾਵਾ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਸਰਕਾਰੀ ਨੌਕਰੀ ਦੇਣ ਅਤੇ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਐਲਾਨ ਕੀਤਾ ਗਿਆ। ਸਕੂਲਾਂ ਅਤੇ ਹਸਪਤਾਲਾਂ ਦੀ ਹਾਲਤ ਚਮਤਕਾਰੀ ਢੰਗ ਨਾਲ ਸੁਧਰਨ ਦਾ ਵੀ ਦਾਅਵਾ ਕੀਤਾ ਗਿਆ। ਹੁਣ ਪਹਿਲੀ ਕੈਬਨਿਟ ਮੀਟਿੰਗ ਵਿੱਚ ਇਨ੍ਹਾਂ ਸਾਰੇ ਫੈਸਲਿਆਂ 'ਤੇ ਨਜ਼ਰ ਰਹੇਗੀ।
ਭਗਵੰਤ ਮਾਨ ਦੀ ਕੈਬਨਿਟ 'ਚ ਹੋ ਸਕਦੇ ਇਹ 9 ਰਤਨ, ਕੱਲ੍ਹ 10 ਮੰਤਰੀ ਚੁੱਕਣਗੇ ਸਹੁੰ, 7 ਬਾਅਦ 'ਚ ਬਣਾਏ ਜਾਣਗੇ
ਏਬੀਪੀ ਸਾਂਝਾ | shankerd | 18 Mar 2022 10:03 AM (IST)
ਆਮ ਆਦਮੀ ਪਾਰਟੀ ਸਰਕਾਰ ਦੇ ਮੰਤਰੀ ਕੱਲ੍ਹ ਸਵੇਰੇ 11 ਵਜੇ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਵੇਗਾ। ਇਸ ਤੋਂ ਬਾਅਦ 12:30 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ
Bhagwant Mann