Punjab News: ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਬੀਜੇਪੀ ਨੇ ਕਿਹਾ ਹੈ ਕਿ ‘ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹੈ। ਇਸ ਲਈ ਅਰਵਿੰਦ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ ਤਾਂ ਜੋ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੇ ਸਰਕਾਰ ਦੀਆਂ ਨਾਕਾਮੀਆਂ ਤੋਂ ਭਟਕਾਇਆ ਜਾਵੇ।
ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਵਫ਼ਦ ਨੇ ਵੀਰਵਾਰ ਨੂੰ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਦੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਾਉਣ ਦੀ ਮੰਗ ਕੀਤੀ ਹੈ।
ਭਾਜਪਾ ਵਫ਼ਦ ਨੇ ਰਾਜਪਾਲ ਨੂੰ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਲੋਕਾਂ ਨਾਲ ਕੀਤੇ ਵਾਅਦਿਆਂ ’ਚੋਂ ਇੱਕ ਵੀ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ’ਚ ਆਉਣ ਵਾਲੇ ਕੁਝ ਮਹੀਨਿਆਂ ’ਚ ਹੋਣ ਵਾਲੀਆਂ ਨਿਗਮ ਚੋਣਾਂ ਵਿੱਚ ਹਾਰ ਦੇ ਡਰੋਂ ਆਮ ਆਦਮੀ ਪਾਰਟੀ ਹੁਣ ਮਾੜੀ ਰਾਜਨੀਤੀ ਤੇ ਫਰਜ਼ੀ ਬਿਆਨਬਾਜ਼ੀ ’ਤੇ ਉੱਤਰ ਆਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ’ਤੇ ਲਾਏ ਜਾ ਰਹੇ ਦੋਸ਼ ਪੂਰੀ ਤਰ੍ਹਾਂ ਝੂਠੇ ਤੇ ਨਾਕਾਮੀਆਂ ’ਤੇ ਪਰਦਾ ਪਾਉਣ ਲਈ ਕੀਤੇ ਜਾ ਰਹੇ ਯਤਨ ਹਨ।
ਸ਼ਰਮਾ ਨੇ ਰਾਜਪਾਲ ਨੂੰ ਦੱਸਿਆ ਕਿ ਪੰਜਾਬ ਸਰਕਾਰ ਤੇ ਇਸ ਦੇ ਇਸ਼ਾਰਿਆਂ ’ਤੇ ਚੱਲਣ ਵਾਲੀ ਅਫਸਰਸ਼ਾਹੀ ’ਤੇ ਲੋਕਾਂ ਨੂੰ ਭਰੋਸਾ ਨਹੀਂ ਰਿਹਾ। ਇਸ ਲਈ ਵਿਧਾਇਕਾਂ ਦੀ ਖਰੀਦੋ-ਫਰੋਖ਼ਤ ਦੇ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਹਾਈ ਕੋਰਟ ਦੇ ਮੌਜੂਦਾ ਜੱਜ ਤੋਂ ਕਰਵਾਈ ਜਾਵੇ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਹੋ ਜਾਵੇਗਾ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਪੋਲ ਵੀ ਖੁੱਲ੍ਹ ਜਾਵੇਗੀ।
ਸ਼ਰਮਾ ਨੇ ਦੱਸਿਆ ਕਿ ਪਿਛਲੇ ਦਿਨੀਂ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਦੀ ਆਡੀਓ ਵਾਇਰਲ ਹੋਈ ਸੀ। ਇਸ ਵਿੱਚ ਉਹ ਭ੍ਰਿਸ਼ਟਾਚਾਰ ਬਾਰੇ ਗੱਲ ਕਰਦੇ ਸੁਣੇ ਜਾ ਰਹੇ ਹਨ। ਇਸ ਤੋਂ ਸਾਫ ਹੈ ਕਿ ‘ਆਪ’ ’ਚ ਕਿਸ ਤਰ੍ਹਾਂ ਭ੍ਰਿਸਟਾਚਾਰ ਚੱਲ ਰਿਹਾ ਹੈ ਤੇ ਪਾਰਟੀ ਸਿਰਫ ਇਮਾਨਦਾਰੀ ਦਾ ਡਰਾਮਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਰਨਾ ਤਾਂ ਦੂਰ ਦੀ ਗੱਲ, ਜਾਂਚ ਵੀ ਸ਼ੁਰੂ ਨਹੀਂ ਕੀਤੀ। ਇਸ ਤੋਂ ਸਾਫ਼ ਹੈ ਕਿ ‘ਆਪ’ ਦੇ ਸਾਰੇ ਆਗੂ ਅੰਦਰਖਾਤੇ ਮਿਲੇ ਹੋਏ ਹਨ। ਇਸ ਲਈ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਬੇਹੱਦ ਜ਼ਰੂਰੀ ਹੈ।
ਰਾਘਵ ਚੱਢਾ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ , ਇਸ ਲਈ ਕੇਜਰੀਵਾਲ ਸਾਰਾ ਡਰਾਮਾ ਰਚ ਰਹੇ : ਬੀਜੇਪੀ ਦਾ ਦਾਅਵਾ
ਏਬੀਪੀ ਸਾਂਝਾ
Updated at:
16 Sep 2022 10:10 AM (IST)
Edited By: shankerd
Punjab News: ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ਨੂੰ ਰੱਦ ਕਰਦਿਆਂ ਬੀਜੇਪੀ ਨੇ ਕਿਹਾ ਹੈ ਕਿ ‘ਆਪ’ ਸਰਕਾਰ ਰਾਘਵ ਚੱਢਾ ਨੂੰ ਮੁੱਖ ਮੰਤਰੀ ਬਣਾਉਣ ਦੀ ਕੋਸ਼ਿਸ਼ ਵਿੱਚ ਹੈ। ਇਸ ਲਈ ਅਰਵਿੰਦ ਕੇਜਰੀਵਾਲ ਸਾਰਾ ਡਰਾਮਾ ਰਚ ਰਿਹਾ ਹੈ
Ashwini Sharma
NEXT
PREV
Published at:
16 Sep 2022 10:10 AM (IST)
- - - - - - - - - Advertisement - - - - - - - - -