ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਵਿੱਚ ਮਾਨ ਸਰਕਾਰ ਵਿੱਦਿਆ ਨੂੰ ਮੁਨਾਫ਼ੇਖੋਰੀ ਦੇ ਧੰਦੇ ਵਜੋਂ ਨਹੀਂ ਸਗੋਂ ਵਿੱਦਿਆ ਦੇ ਪਸਾਰੇ ਤੇ ਵਿੱਦਿਆ ਦੀ ਹਰ ਇੱਕ ਤੱਕ ਪਹੁੰਚ ਬਣਾਉਣ ਲਈ ਵਚਨਬੱਧ ਹੈ। ਇਸ ਦੇ ਨਾਲ ਹੀ ਉਚੇਰੀ ਸਿੱਖਿਆ ਮੰਤਰੀ ਮੀਤ ਹੇਅਰ ਵੱਲੋਂ ਸਿੱਖਿਆ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਏਡਿਡ ਤੇ ਪ੍ਰਾਈਵੇਟ ਕਾਲਜਾਂ ਦੀਆਂ ਬੇਨਿਯਮੀਆਂ ਦੀ ਜਾਂਚ ਲਈ ਉਚ ਪੱਧਰੀ ਕਮੇਟੀ ਬਣਾਉਣ ਲਈ ਆਖਿਆ ਗਿਆ ਹੈ।