ਪੜਚੋਲ ਕਰੋ

Punjab News: CM ਮਾਨ 'ਤੇ ਵਰ੍ਹੇ ਬਾਦਲ, ਬਿਜਲੀ ਮੁੱਦੇ 'ਤੇ ਲਾਈ ਕਲਾਸ, ਕਿਹਾ ਕਿਸਾਨਾਂ ਦਾ ਕੀਤਾ ਬੁਰਾ ਹਾਲ

Sukhbir Badal Slams Bhagwant Mann: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਪੇਂਡੂ ਖੇਤਰ ਵਿਚ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਨਾਲ ਖੇਤਰੀ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਰਹੀ ਹੈ ਤੇ

Sukhbir Badal Slams Bhagwant Mann:  ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਪੇਂਡੂ ਖੇਤਰ ਵਿਚ ਬਿਜਲੀ ਸਪਲਾਈ ਦੇ ਕੁਪ੍ਰਬੰਧਨ ਨਾਲ ਖੇਤਰੀ ਅਰਥਚਾਰੇ ਨੂੰ ਖ਼ਤਰੇ ਵਿਚ ਪਾ ਰਹੀ ਹੈ ਅਤੇ ਵਾਰ-ਵਾਰ ਬਿਜਲੀ ਕੱਟਾਂ ਕਾਰਣ ਝੋਨੇ ਦੀ ਲੁਆਈ ’ਤੇ ਮਾਰੂ ਅਸਰ ਪਿਆ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਿਸ ਵੇਲੇ ਨਹਿਰਾਂ ਤਕਰੀਬਨ ਸੁੱਕੀਆਂ ਹਨ, ਆਪ ਸਰਕਾਰ ਪੇਂਡੂ ਖੇਤਰ ਲਈ ਬਿਨਾਂ ਰੁਕਾਵਟ 8 ਘੰਟੇ ਬਿਜਲੀ ਸਪਲਾਈ ਪ੍ਰਦਾਨ ਕਰਨ ਵਿਚ ਨਾਕਾਮ ਰਹੀ ਹੈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ-ਵੱਡੇ ਦਾਅਵੇ ਕੀਤੇ ਸਨ ਕਿ ਉਹਨਾਂ ਨੇ ਝੋਨੇ ਦੀ ਲੁਆਈ ਵਾਸਤੇ ਲੋੜੀਂਦੇ ਪ੍ਰਬੰਧ ਕੀਤੇ ਹਨ। ਉਹਨਾਂ ਕਿਹਾ ਕਿ ਕਿਸਾਨਾਂ ਨੂੰ ਸਿਰਫ 4 ਤੋਂ 5 ਘੰਟੇ ਬਿਜਲੀ ਸਪਲਾਈ ਮਿਲ ਰਹੀ ਹੈ ਜਿਸ ਕਾਰਣ ਕਿਸਾਨਾਂ ਨੂੰ ਪਹਿਲਾਂ ਲਾਏ ਝੋਨੇ ਬਦਲੇ ਨਵੇਂ ਸਿਰੇ ਤੋਂ ਝੋਨਾ ਲਾਉਣਾ ਪੈ ਰਿਹਾ ਹੈ।

ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਵੱਲੋਂ ਝੋਨੇ ਦੀ ਫਸਲ ਲਈ ਢੁਕਵੀਂ ਬਿਜਲੀ ਸਪਲਾਈ ਨਾ ਦੇਣ ਕਾਰਣ ਝੋਨੇ ਦੀ ਫਸਲ ਪ੍ਰਭਾਵਤ ਹੋ ਰਹੀ ਹੈ। ਉਹਨਾਂ ਕਿਹਾ ਕਿ ਵਿਆਪਕ ਸ਼ਿਕਾਇਤਾਂ ਅਤੇ ਰੋਸ ਪ੍ਰਦਰਸ਼ਨਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਵਾਰ-ਵਾਰ ਖੰਡਨ ਕਰ ਰਹੇ ਹਨ ਤੇ ਇਹ ਮੰਨਣ ਲਈ ਤਿਆਰ ਨਹੀਂ ਹਨ ਕਿ ਇਹ ਸੰਕਟ ਉਪਜਿਆ ਹੈ। ਉਹਨਾਂ ਕਿਹਾ ਕਿ ਪੇਂਡੂ ਖੇਤਰ ਤੋਂ ਇਲਾਵਾ ਸਾਰੇ ਕਸਬਿਆਂ ਤੇ ਸ਼ਹਿਰਾਂ ਵਿਚ ਘਰੇਲੂ ਬਿਜਲੀ ਸਪਲਾਈ ਵੀ ਬੁਰੀ ਤਰ੍ਹਾਂ ਪ੍ਰਭਾਵਤ ਹੋ ਰਹੀ ਹ ਹੈ ਤੇ ਰੋਜ਼ਾਨਾ ਦੋ ਤੋਂ ਤਿੰਨ ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ।

ਬਾਦਲ ਨੇ ਕਿਹਾ ਕਿ ਸਰਕਾਰ ਸਮੇਂ ਸਿਰ ਯੋਜਨਾਬੰਦੀ ਕਰਨ ਵਿਚ ਨਾਕਾਮ ਰਹੀ ਹੈ। ਉਹਨਾਂ ਕਿਹਾ ਕਿ ਇਹਨਾਂ ਮਹੀਨਿਆਂ ਵਿਚ ਬਿਜਲੀ ਖਪਤ ਵਿਚ ਵਾਧੇ ਨੂੰ ਧਿਆਨ ਵਿਚ ਰੱਖਦਿਆਂ ਬਦਲਵੇਂ ਪ੍ਰਬੰਧ ਕੀਤੇ ਜਾਣੇ ਚਾਹੀਦੇ ਸਨ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਬਿਜਲੀ ਖਰੀਦ ਵਾਸਤੇ ਲੋੜੀਂਦੇ ਵਿਆਪਕ ਪ੍ਰਬੰਧ ਕੀਤੇ ਜਾਂਦੇ ਸਨ ਤਾਂ ਜੋ ਝੋਨੇ ਦੀ ਲੁਆਈ ਕਿਸੇ ਤਰੀਕੇ ਪ੍ਰਭਾਵਤ ਨਾ ਹੋਵੇ।

ਬਾਦਲ ਨੇ ਆਪ ਸਰਕਾਰ ਵੱਲੋਂ ਬਿਜਲੀ ਉਤਪਾਦਨ ਦੇ ਖੇਤਰ ਵਿਚ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਕੰਮਾਂ ਨੂੰ ਧਿਆਨ ਵਿਚ ਰੱਖਦਿਆਂ ਕਦਮ ਨਾ ਚੁੱਕਣ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਪਿਛਲੇ ਸਾਢੇ ਸੱਤ ਸਾਲਾਂ ਦੌਰਾਨ ਬਿਜਲੀ ਪੈਦਾਵਾਰ ਲਈ ਇਕ ਵੀ ਯੂਨਿਟ ਨਵਾਂ ਨਹੀਂ ਲਗਾਇਆ ਗਿਆ। ਉਹਨਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਵੇਲੇ 1980 ਮੈਗਾਵਾਟ ਦਾ ਤਲਵੰਡੀ ਸਾਬੋ ਪਲਾਂਟ ਲਗਾਇਆ ਗਿਆ, 1400 ਮੈਗਾਵਾਟ ਦਾ ਰਾਜਪੁਰਾ ਥਰਮਲ ਪਲਾਂਟ ਲਗਾਇਆ ਗਿਆ ਤਾਂ ਜੋ ਸੂਬੇ ਨੂੰ ਬਿਜਲੀ ਸਰਪਲੱਸ ਬਣਾਇਆ ਜਾ ਸਕੇ। ਉਹਨਾਂ ਕਿਹਾ ਕਿ ਇਸ ਮਗਰੋਂ ਕਾਂਗਰਸ ਤੇ ਆਪ ਸਰਕਾਰ ਨੇ ਇਕ ਵੀ ਯੂਨਿਟ ਨਹੀਂ ਲਗਾਇਆ ਤੇ ਇਹੀ ਕਾਰਣ ਹੈ ਕਿ ਕਿਸਾਨਾਂ ਦੇ ਨਾਲ-ਨਾਲ ਆਮ ਆਦਮੀ ਅੱਜ ਮੁਸ਼ਕਿਲਾਂ ਝੱਲ ਰਿਹਾ ਹੈ।

ਅਕਾਲੀ ਦਲ ਦੇ ਪ੍ਰਧਾਨ ਜਿਹਨਾਂ ਨੇ ਬਿਜਲੀ ਕੱਟ ਲੱਗਣ ਦੇ ਮਾਮਲੇ ਵਿਚ ਬਾਦਲ ਪਿੰਡ ਵਿਚ ਕਿਸਾਨਾਂ ਨਾਲ ਮੁਲਾਕਾਤ ਕੀਤੀ, ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਆਪ ਸਰਕਾਰ ਨੇ ਪਿਛਲੇ ਇਕ ਸਾਲ ਵਿਚ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਕੋਈ ਮੁਆਵਜ਼ਾ ਨਹੀਂ ਦਿੱਤਾ। ਉਹਨਾਂ ਕਿਹਾ ਕਿ ਸਰਕਾਰ ਪ੍ਰਾਪੇਗੰਡਾ ਅਤੇ ਸਸਤੇ ਤਮਾਸ਼ਿਆਂ ’ਤੇ ਤਾਂ ਕਰੋੜਾਂ ਰੁਪਏ ਖਰਚ ਰਹੀ ਹੈ ਪਰ ਇਸਨੇ ਗੜ੍ਹੇਮਾਰੀ ਤੇ ਹੜ੍ਹਾਂ ਕਾਰਣ ਕਿਸਾਨਾਂ ਦੇ ਨੁਕਸਾਨ ਦਾ ਕੋਈ ਮੁਆਵਜ਼ਾ ਨਹੀਂ ਦਿੱਤਾ ਤੇ ਨਾ ਹੀ ਗੁਲਾਬੀ ਸੁੰਡੀ ਕਾਰਣ ਨਰਮੇ ਦੀ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ। ਉਹਨਾਂ ਕਿਹਾ ਕਿ ਇਹ ਮੁਆਵਜ਼ਾ ਤੁਰੰਤ ਜਾਰੀ ਹੋਣਾ ਚਾਹੀਦਾ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...

ਵੀਡੀਓਜ਼

CM ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਵੱਡਾ ਫ਼ਰਮਾਨ
ਜਥੇਦਾਰ ਗੜਗੱਜ ਵੱਲੋਂ CM ਭਗਵੰਤ ਮਾਨ 'ਤੇ ਵੱਡਾ ਇਲਜ਼ਾਮ
ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਮੋਗਾ ਅਦਾਲਤ ਦਾ ਵੱਡਾ ਫੈਸਲਾ! ਬਾਬਾ ਬਲਵਿੰਦਰ ਸਿੰਘ ਨੂੰ 10 ਸਾਲ ਦੀ ਸਜ਼ਾ; ਜਾਣੋ ਪੂਰਾ ਮਾਮਲਾ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
ਲੁਧਿਆਣਾ ਦੇ ਖੇਤਾਂ ‘ਚ 2 ਹਿੱਸਿਆਂ ‘ਚ ਮਿਲੀ ਵਿਅਕਤੀ ਦੀ ਸੜੀ ਹੋਈ ਲਾਸ਼, ਮੱਚਿਆ ਹੜਕੰਪ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਜਾਣੋ ਕਿਉਂ ਮੱਚਿਆ ਬਵਾਲ...
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
328 ਪਾਵਨ ਸਰੂਪਾਂ ਦੇ ਮਾਮਲੇ 'ਚ SGPC ਦਾ SIT ਦੀ ਜਾਂਚ ਨੂੰ ਲੈਕੇ ਵੱਡਾ ਬਿਆਨ, ਕਿਹਾ- ਜਾਂਚ 'ਚ ਨਹੀਂ ਕਰਾਂਗੇ ਸਹਿਯੋਗ
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
ਰਜਾਈ 'ਚ ਵੜਦਿਆਂ ਹੀ ਕਿਉਂ ਲੱਗਣ ਲੱਗ ਜਾਂਦੀ ਗਰਮੀ? ਚਾਦਰ 'ਚ ਕਿਉਂ ਨਹੀਂ, ਜਾਣੋ
Embed widget