(Source: Poll of Polls)
ਹਰਿਆਣਾ ਦੇ CM ਦੀ ਮਾਨ ਨੂੰ ਸਲਾਹ ! ਕਿਸਾਨਾਂ ਨੂੰ ਭੜਕਾਓ ਨਾ ਸਗੋਂ ਸਾਡੇ ਵਾਂਗ MSP ਦਿਓ, ਗੱਲਾਂ ਨਾਲੋਂ ਕੰਮ 'ਚ ਜ਼ਿਆਦਾ ਰੱਖੋ ਧਿਆਨ
ਮੈਂ ਪਹਿਲਾਂ ਵੀ ਪੰਜਾਬ ਸਰਕਾਰ ਨੂੰ ਘੱਟ ਬੋਲਣ ਤੇ ਕਿਸਾਨਾਂ ਵਿੱਚ ਜਾਣ ਲਈ ਕਿਹਾ ਸੀ । ਉਨ੍ਹਾਂ ਨੂੰ ਭਰੋਸਾ ਦਿਵਾਓ ਤੇ ਉਨ੍ਹਾਂ ਨੂੰ ਦੱਸੋ ਕਿ ਅਸੀਂ ਤੁਹਾਡੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਾਂਗੇ। ਤੁਸੀਂ ਇਹ ਕਿਉਂ ਨਹੀਂ ਖਰੀਦ ਰਹੇ, ਤੁਹਾਨੂੰ ਇਹ ਖਰੀਦਣੀ ਚਾਹੀਦੀ ਹੈ।
Farmer Protest: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੂੰ ਸਲਾਹ ਦਿੰਦਿਆਂ ਕਿਹਾ ਕਿ ਤੁਹਾਨੂੰ ਕਿਸਾਨਾਂ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ 'ਤੇ ਡਾਂਗਾਂ ਦੀ ਵਰਤੋਂ ਨਾ ਕਰੋ, ਮੈਂ ਇੱਕ ਕਿਸਾਨ ਦਾ ਪੁੱਤਰ ਹਾਂ, ਮੈਨੂੰ ਪਤਾ ਹੈ ਕਿਸਾਨ ਦਾ ਦਰਦ ਕੀ ਹੁੰਦਾ ਹੈ? ਉਹ ਖੇਤ ਵਿੱਚ ਕਿਵੇਂ ਕੰਮ ਕਰਦੇ ਹਨ?
ਤੁਹਾਨੂੰ ਦੱਸ ਦੇਈਏ ਕਿ ਬੁੱਧਵਾਰ ਨੂੰ ਪੰਜਾਬ ਦੀ 'ਆਪ' ਸਰਕਾਰ ਨੇ ਕਿਸਾਨਾਂ ਨੂੰ ਚੰਡੀਗੜ੍ਹ ਵੱਲ ਮਾਰਚ ਨਹੀਂ ਕਰਨ ਦਿੱਤਾ। ਇਸ ਤੋਂ ਪਹਿਲਾਂ ਹੀ ਪੁਲਿਸ ਨੇ ਕਿਸਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨਾ ਸ਼ੁਰੂ ਕਰ ਦਿੱਤਾ। ਇਸ ਦੇ ਨਾਲ ਹੀ ਇਸ ਤੋਂ ਇੱਕ ਦਿਨ ਪਹਿਲਾਂ, ਸੀਐਮ ਭਗਵੰਤ ਮਾਨ ਦੀ ਕਿਸਾਨਾਂ ਨਾਲ ਮੁਲਾਕਾਤ ਵਿੱਚ ਬਹਿਸ ਹੋਈ ਸੀ ਜਿਸ ਤੋਂ ਬਾਅਦ ਉਹ ਮੀਟਿੰਗ ਵਿੱਚੋਂ ਉੱਠ ਕੇ ਚਲੇ ਗਏ ਸਨ।
ਸੀਐਮ ਸੈਣੀ ਤੋਂ ਪੁੱਛਿਆ ਗਿਆ ਕਿ ਪੰਜਾਬ ਦੇ ਕਿਸਾਨ ਕਹਿ ਰਹੇ ਹਨ ਕਿ ਹਰਿਆਣਾ ਸਰਕਾਰ ਸਾਰੀਆਂ ਫਸਲਾਂ 'ਤੇ ਐਮਐਸਪੀ ਦੇ ਰਹੀ ਹੈ, ਇਸ ਲਈ ਪੰਜਾਬ ਸਰਕਾਰ ਨੂੰ ਵੀ ਅਜਿਹਾ ਹੀ ਕਰਨਾ ਚਾਹੀਦਾ ਹੈ। ਇਸ 'ਤੇ ਸੀਐਮ ਨਾਇਬ ਸੈਣੀ ਨੇ ਕਿਹਾ- ਮੈਂ ਇਹ ਵਾਰ-ਵਾਰ ਕਹਿ ਰਿਹਾ ਹਾਂ ਤੇ ਜਦੋਂ ਪੰਜਾਬ ਦੇ ਮੁੱਖ ਮੰਤਰੀ ਉੱਥੇ ਕਿਸਾਨਾਂ ਨੂੰ ਭੜਕਾਉਂਦੇ ਸਨ। ਉਦੋਂ ਵੀ ਮੈਂ ਤੁਹਾਨੂੰ ਕਿਹਾ ਸੀ ਕਿ ਭੜਕਾਓ ਨਾ।
ਇਹ ਸਾਡੇ ਦਿਲ ਦੇ ਨੇੜੇ ਦਾ ਮਾਮਲਾ ਹੈ, ਕਿਉਂਕਿ ਮੈਂ ਵੀ ਇੱਕ ਕਿਸਾਨ ਦਾ ਪੁੱਤਰ ਹਾਂ। ਮੈਨੂੰ ਪਤਾ ਹੈ ਕਿਸਾਨ ਦਾ ਦਰਦ ਕੀ ਹੁੰਦਾ ਹੈ ? ਇੱਕ ਕਿਸਾਨ ਖੇਤ ਵਿੱਚ ਕਿਵੇਂ ਕੰਮ ਕਰਦਾ ਹੈ ? ਹਰਿਆਣਾ ਵਿੱਚ ਜੇ ਕਿਸਾਨਾਂ 'ਤੇ ਕੋਈ ਕੁਦਰਤੀ ਆਫ਼ਤ ਆਉਂਦੀ ਹੈ, ਤਾਂ ਵੀ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਦਿਖਾਈ ਦਿੰਦੀ ਹੈ। ਅਸੀਂ ਹਰਿਆਣਾ ਦੇ ਕਿਸਾਨਾਂ ਦੇ ਇਸ ਦਰਦ ਨੂੰ ਸਮਝ ਗਏ ਹਾਂ। ਅਸੀਂ ਪਹਿਲਾਂ 14 ਫਸਲਾਂ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦੀਆਂ। ਹੁਣ ਅਸੀਂ 100% ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦ ਰਹੇ ਹਾਂ। ਮੈਂ ਪਹਿਲਾਂ ਵੀ ਪੰਜਾਬ ਸਰਕਾਰ ਨੂੰ ਘੱਟ ਬੋਲਣ ਤੇ ਕਿਸਾਨਾਂ ਵਿੱਚ ਜਾਣ ਲਈ ਕਿਹਾ ਸੀ । ਉਨ੍ਹਾਂ ਨੂੰ ਭਰੋਸਾ ਦਿਵਾਓ ਤੇ ਉਨ੍ਹਾਂ ਨੂੰ ਦੱਸੋ ਕਿ ਅਸੀਂ ਤੁਹਾਡੀ ਫਸਲ ਨੂੰ ਘੱਟੋ-ਘੱਟ ਸਮਰਥਨ ਮੁੱਲ 'ਤੇ ਖਰੀਦਾਂਗੇ। ਤੁਸੀਂ ਇਹ ਕਿਉਂ ਨਹੀਂ ਖਰੀਦ ਰਹੇ, ਤੁਹਾਨੂੰ ਇਹ ਖਰੀਦਣੀ ਚਾਹੀਦੀ ਹੈ।
ਕਿਸਾਨਾਂ ਤੇ ਸਰਕਾਰ ਵਿਚਾਲੇ ਕਿਉਂ ਹੋਇਆ ਕਲੇਸ਼
ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚਾ (SKM) ਨੇ 26 ਫਰਵਰੀ ਨੂੰ ਇੱਕ ਮੀਟਿੰਗ ਕੀਤੀ ਸੀ ਤੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ ਕੀਤਾ ਸੀ। ਉਹ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦੇ ਨਾਲ-ਨਾਲ ਪੰਜਾਬ ਸਰਕਾਰ ਨਾਲ ਸਬੰਧਤ ਮੁੱਦਿਆਂ ਦੇ ਹੱਲ ਦੀ ਮੰਗ ਕਰ ਰਹੇ ਸਨ। ਇਸ ਤੋਂ ਬਾਅਦ 4 ਮਾਰਚ ਨੂੰ ਸੀਐਮ ਭਗਵੰਤ ਮਾਨ ਨੇ ਕਿਸਾਨਾਂ ਨਾਲ ਇੱਕ ਮੀਟਿੰਗ ਬੁਲਾਈ। ਹਾਲਾਂਕਿ, ਇਸ ਨਾਲ ਉਨ੍ਹਾਂ ਵਿਚਕਾਰ ਬਹਿਸ ਹੋ ਗਈ। ਇਸ ਬਾਰੇ ਖੁਦ ਸੀਐਮ ਭਗਵੰਤ ਮਾਨ ਨੇ ਮੀਡੀਆ ਨੂੰ ਦੱਸਿਆ- ਮੈਂ ਕਿਸਾਨਾਂ ਤੋਂ ਪੁੱਛਿਆ ਕਿ 5 ਮਾਰਚ ਨੂੰ ਹੋਣ ਵਾਲੇ ਵਿਰੋਧ ਪ੍ਰਦਰਸ਼ਨ ਦਾ ਕੀ ਹੋਵੇਗਾ? ਉਨ੍ਹਾਂ ਕਿਹਾ ਕਿ ਇਹ ਜਾਰੀ ਰਹੇਗਾ। ਫਿਰ ਮੈਂ ਪੁੱਛਿਆ ਕਿ ਮੈਨੂੰ ਢਾਈ ਘੰਟੇ ਕਿਉਂ ਬੈਠਣ ਲਈ ਮਜਬੂਰ ਕੀਤਾ ਗਿਆ ਜਦੋਂ ਉਨ੍ਹਾਂ ਦੀਆਂ ਮੰਗਾਂ ਮੇਰੇ ਅਧਿਕਾਰ ਖੇਤਰ ਵਿੱਚ ਨਹੀਂ ਸਨ ਸਗੋਂ ਕੇਂਦਰ ਸਰਕਾਰ ਨਾਲ ਸਬੰਧਤ ਸਨ ?






















