ਪੜਚੋਲ ਕਰੋ
Advertisement
ਪਬਲੀਸਿਟੀ ਖਰਚਿਆਂ ਕਾਰਨ ਨਿਸ਼ਾਨੇ 'ਤੇ AAP ਸਰਕਾਰ : ਵਿਰੋਧੀ ਨੇ ਕਿਹਾ- ਇਕ ਮਹੀਨੇ 'ਚ ਇਸ਼ਤਿਹਾਰਾਂ 'ਤੇ ਖਰਚ ਕੀਤੇ 24 ਕਰੋੜ, ਇਸ ਤਰ੍ਹਾਂ ਭਰੇਗਾ ਪੰਜਾਬ ਦਾ ਖਜ਼ਾਨਾ ?
ਮਸ਼ਹੂਰੀ ਦੇ ਚੱਕਰ 'ਚ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਨੇ ਇਕ ਮਹੀਨੇ 'ਚ ਇਸ਼ਤਿਹਾਰਬਾਜ਼ੀ 'ਤੇ 24 ਕਰੋੜ ਰੁਪਏ ਖਰਚ ਕੀਤੇ ਹਨ।
ਚੰਡੀਗੜ੍ਹ : ਮਸ਼ਹੂਰੀ ਦੇ ਚੱਕਰ 'ਚ ਪੰਜਾਬ ਦੀ ਆਮ ਆਦਮੀ ਪਾਰਟੀ (AAP) ਸਰਕਾਰ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਈ ਹੈ। ਵਿਰੋਧੀਆਂ ਨੇ ਦਾਅਵਾ ਕੀਤਾ ਕਿ 'ਆਪ' ਸਰਕਾਰ ਨੇ ਇਕ ਮਹੀਨੇ 'ਚ ਇਸ਼ਤਿਹਾਰਬਾਜ਼ੀ 'ਤੇ 24 ਕਰੋੜ ਰੁਪਏ ਖਰਚ ਕੀਤੇ ਹਨ। ਇਸ ਦੇ ਲਈ ਆਰਟੀਆਈ ਇਨਫਾਰਮੇਸ਼ਨ ਦਾ ਹਵਾਲਾ ਦਿੱਤਾ ਗਿਆ ਹੈ।
ਵਿਰੋਧੀ ਪਾਰਟੀਆਂ ਨੇ ਤੰਜ ਮਾਰਦਿਆਂ ਕਿਹਾ ਕਿ ਸਰਕਾਰੀ ਖ਼ਜ਼ਾਨਾ ਭਰਨ ਦਾ ਦਾਅਵਾ ਕਰਕੇ ਸੱਤਾ ਵਿੱਚ ਆਈ 'ਆਪ' ਖ਼ੁਦ ਖ਼ਜ਼ਾਨਾ ਖਾਲੀ ਕਰਨ ਵਿੱਚ ਲੱਗੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਅਤੇ ਭਾਜਪਾ ਨੇਤਾ ਮਨਜਿੰਦਰ ਸਿਰਸਾ ਨੇ ਇਸ ਨੂੰ ਲੈ ਕੇ ਸੀਐਮ ਭਗਵੰਤ ਮਾਨ 'ਤੇ ਸਵਾਲ ਚੁੱਕੇ ਹਨ।
ਖਹਿਰਾ ਨੇ ਪੁੱਛਿਆ- ਕੀ ਇਸ ਤਰ੍ਹਾਂ ਭਰਿਆ ਜਾਵੇਗਾ ਪੰਜਾਬ ਦਾ ਖਜ਼ਾਨਾ?
ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ RTI ਇਨਫਾਰਮੇਸ਼ਨ ਦੀ ਕਾਪੀ ਟਵੀਟ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕੱਲੇ ਅਪਰੈਲ ਮਹੀਨੇ ਵਿੱਚ ਹੀ ਪ੍ਰਚਾਰ ’ਤੇ 24 ਕਰੋੜ ਰੁਪਏ ਖਰਚ ਕੀਤੇ ਗਏ ਹਨ। ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਇਸ ਤਰ੍ਹਾਂ ਪੰਜਾਬ ਦਾ ਖਜ਼ਾਨਾ ਭਰਨ ਦਾ ਵਾਅਦਾ ਕੀਤਾ ਸੀ। ਖਹਿਰਾ ਨੇ ਕਿਹਾ ਕਿ ਇਕ ਵਿਧਾਇਕ, ਇਕ ਪੈਨਸ਼ਨ ਨਾਲ ਸਰਕਾਰ ਨੂੰ ਇਕ ਸਾਲ ਵਿਚ ਸਿਰਫ 8 ਕਰੋੜ ਦੀ ਬਚਤ ਹੋਵੇਗੀ ਅਤੇ ਇਕ ਮਹੀਨੇ ਵਿਚ ਇੰਨਾ ਖਰਚ ਹੋ ਜਾਵੇਗਾ। ਖਹਿਰਾ ਨੇ ਕਿਹਾ ਕਿ ਕੇਜਰੀਵਾਲ ਅਤੇ ਭਗਵੰਤ ਮਾਨ ਆਪਣੇ ਪ੍ਰਚਾਰ ਲਈ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਕਰ ਰਹੇ ਹਨ।
3 ਮਹੀਨਿਆਂ 'ਚ 9 ਹਜ਼ਾਰ ਕਰੋੜ ਦਾ ਕਰਜ਼ਾ ਤੇ 24 ਕਰੋੜ ਪ੍ਰਚਾਰ 'ਤੇ ਖਰਚੇ : ਸਿਰਸਾ
ਭਾਜਪਾ ਆਗੂ ਮਨਜਿੰਦਰ ਸਿਰਸਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ 3 ਮਹੀਨਿਆਂ ਵਿੱਚ 9 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ। ਇਕੱਲੇ ਅਪ੍ਰੈਲ ਮਹੀਨੇ ਵਿਚ ਹੀ ਸਰਕਾਰ ਦੇ ਪ੍ਰਚਾਰ ਅਤੇ ਇਸ਼ਤਿਹਾਰਾਂ 'ਤੇ 24.40 ਕਰੋੜ ਰੁਪਏ ਖਰਚ ਕੀਤੇ ਗਏ। ਹੁਣ ਤੱਕ ਪੰਜਾਬ ਦੀ ਕਿਸੇ ਵੀ ਔਰਤ ਨੂੰ 1000 ਰੁਪਏ ਮਹੀਨਾ ਨਹੀਂ ਦਿੱਤਾ ਗਿਆ। ਬਿਜਲੀ ਅਤੇ ਪਾਣੀ 'ਤੇ ਕੋਈ ਸਬਸਿਡੀ ਨਹੀਂ ਦਿੱਤੀ ਗਈ। ਸਿਰਸਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਜਦੋਂ ਕੋਈ ਕੰਮ ਹੀ ਨਹੀਂ ਹੁੰਦਾ ਤਾਂ ਪ੍ਰਚਾਰ ਕਿਸ ਦਾ ? ਇਹ ਇਨਕਲਾਬ ਨਹੀਂ, ਕੇਜਰੀਵਾਲ ਦਾ ਦਿੱਲੀ ਮਾਡਲ ਹੈ।
ਪਬ੍ਲਿਸਿਟੀ ਦੀ ਆਕਸੀਜਨ 'ਤੇ ਚੱਲ ਰਹੀ ਹੈ ਸਰਕਾਰ: ਵੜਿੰਗ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਬ੍ਲਿਸਿਟੀ ਦੀ ਆਕਸੀਜਨ 'ਤੇ ਚੱਲ ਰਹੀ ਹੈ। ਹਰ ਰੋਜ਼ ਇਕ ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।

Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਲੁਧਿਆਣਾ
ਸਿੱਖਿਆ
ਕਾਰੋਬਾਰ
ਪੰਜਾਬ
Advertisement