ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਮਿਲਣ 'ਤੇ 'ਆਪ' ਖੁਸ਼, ਰਾਜਪਾਲ ਨੂੰ ਦਾਇਰੇ 'ਚ ਰਹਿ ਕੇ ਕੰਮ ਕਰਨਾ ਚਾਹੀਦਾ: ਨਿੱਝਰ
Punjab News : ਵਿਧਾਇਕ ਮੰਤਰੀ ਤੇ ਰਾਜਪਾਲ ਆਪਣੇ ਦਾਇਰੇ ਵਿੱਚ ਰਹਿ ਕੇ ਹੀ ਕੰਮ ਕਰਨ। ਕੈਬਨਿਟ ਮੰਤਰੀ ਨਿੱਝਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਜ਼ਰੂਰੀ ਹੈ।
ਲੁਧਿਆਣਾ: ਕੈਬਨਿਟ ਮੰਤਰੀ ਇੰਦਰਬੀਰ ਨਿੱਝਰ ਨੇ ਪੰਜਾਬ ਦੇ ਰਾਜਪਾਲ ਵੱਲੋਂ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਮੰਤਰੀ ਤੇ ਰਾਜਪਾਲ ਆਪਣੇ ਦਾਇਰੇ ਵਿੱਚ ਰਹਿ ਕੇ ਹੀ ਕੰਮ ਕਰਨ। ਕੈਬਨਿਟ ਮੰਤਰੀ ਨਿੱਝਰ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਜ਼ਰੂਰੀ ਹੈ। ਇਸ ਵਿੱਚ ਵਿਧਾਇਕ ਤੇ ਵਿਰੋਧੀ ਦਲ ਆਪਣੇ ਮੁੱਦਿਆਂ ਨੂੰ ਚੁੱਕਦੇ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਦਾਇਰੇ ਵਿੱਚ ਰਹਿ ਕੇ ਕੰਮ ਕਰਨ ਦੀ ਜ਼ਰੂਰਤ ਹੈ।
ਇਸ ਦੌਰਾਨ ਉਨ੍ਹਾਂ ਰਾਜਪਾਲ 'ਤੇ ਹਮਲਾ ਬੋਲਦੇ ਹੋਏ ਕਿਹਾ ਕਿ ਰਾਜਪਾਲ ਨੂੰ ਵੀ ਆਪਣੇ ਦਾਇਰੇ ਵਿੱਚ ਰਹਿ ਕੇ ਕੰਮ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਚੰਡੀਗੜ੍ਹ ਏਅਰਪੋਰਟ ਦਾ ਨਾਂ ਸ਼ਹੀਦ ਸ਼ਹੀਦ ਭਗਤ ਸਿੰਘ ਜੀ ਦੇ ਨਾਮ 'ਤੇ ਰੱਖਣ ਨੂੰ ਲੈ ਕੇ ਵੀ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਮੰਗ ਸੀ ਜਿਸ ਨੂੰ ਪੂਰਾ ਕੀਤਾ ਗਿਆ ਹੈ। ਉਹ ਇਸ ਕਦਮ ਦੀ ਸ਼ਲਾਘਾ ਕਰਦੇ ਹਨ। ਬਾਰਸ਼ ਕਾਰਨ ਹੋਏ ਨੁਕਸਾਨ ਬਾਰੇ ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਉਨ੍ਹਾਂ ਦੀ ਸਰਕਾਰ ਖੜ੍ਹੀ ਹੈ ਜੋ ਵੀ ਨੁਕਸਾਨ ਹੋਇਆ ਹੈ, ਉਸ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਾ ਗਿਰਦਾਵਰੀ ਕਰਵਾਈ ਜਾਵੇਗੀ।
ਉਧਰ ਦੂਜੇ ਪਾਸੇ ਜਦੋਂ ਵਿਧਾਇਕ ਸਰਬਜੀਤ ਕੌਰ ਮਾਣੂਕੇ ਨੇ ਜਿੱਥੇ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਮਿਲਣ ਦੀ ਸ਼ਲਾਘਾ ਕੀਤੀ ਤਾਂ ਉੱਥੇ ਹੀ ਉਨ੍ਹਾਂ ਚੰਡੀਗੜ੍ਹ ਏਅਰਪੋਰਟ ਦਾ ਨਾਮ ਸ਼ਹੀਦ ਭਗਤ ਦੇ ਨਾਮ ਤੇ ਰੱਖੇ ਜਾਣ ਨੂੰ ਲੈ ਕੇ ਵੀ ਕਿਹਾ ਕਿ ਸ਼ਹੀਦ ਸਾਡੇ ਆਈਡਲ ਹਨ ਤੇ ਉਨ੍ਹਾਂ ਦੇ ਨਾਮ ਤੇ ਏਅਰ ਪੋਰਟ ਦਾ ਨਾਮ ਰੱਖਣਾ ਸ਼ਲਾਘਾਯੋਗ ਹੈ। ਇਸ ਦੇ ਨਾਲ ਹੀ ਰੇਤਾ ਦੇ ਵਧੇ ਰੇਟਾਂ ਨੂੰ ਲੈ ਕੇ ਪੁੱਛੇ ਗਏ ਸਵਾਲ ਤੇ ਉਨ੍ਹਾਂ ਕਿਹਾ ਕਿ 1 ਤਰੀਕ ਤੋਂ ਬਾਅਦ ਰੇਤਾ ਤੇ ਕੰਟਰੋਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮਾਇਨਿੰਗ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ। ਮਾਨ ਸਰਕਾਰ ਜਲਦ ਹੀ ਲੋਕਾਂ ਨੂੰ ਚੰਗੇ ਰੇਟਾਂ ਤੇ ਰੇਤਾ ਮੁਹਈਆ ਕਰਵਾਏਗੀ।
ਦੱਸ ਦਈਏ ਕਿ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਵਿਧਾਨ ਸਭਾ ਦਾ ਸੈਸ਼ਨ 27 ਸਤੰਬਰ ਨੂੰ ਹੋਵੇਗਾ। ਰਾਜਪਾਲ ਨੇ ਪਹਿਲਾਂ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਸੀ। ਇਸ ਕਰਕੇ ਪੰਜਾਬ ਸਰਕਾਰ ਨੇ ਮੁੜ ਵਿਧਾਨ ਸਭਾ ਦਾ ਸੈਸ਼ਨ ਬੁਲਾਉਣ ਦਾ ਫੈਸਲਾ ਕੀਤਾ ਸੀ। ਹੁਣ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਬੁਲਾਉਣ ਦੀ ਇਜਾਜ਼ਤ ਦੇ ਦਿੱਤੀ ਹੈ।