(Source: ECI/ABP News/ABP Majha)
Punjab Politics: 'ਜੋ ਕੰਮ ਕੋਈ ਸਰਕਾਰ ਨਾ ਕਰ ਸਕੀ, ਉਹ ਭਗਵੰਤ ਮਾਨ ਸਰਕਾਰ ਨੇ ਸਿਰਫ਼ ਇੱਕ ਸਾਲ 'ਚ ਕਰ ਕੇ ਦਿਖਾਏ'
Bhagwant Mann News: ਭਗਵੰਤ ਮਾਨ ਸਰਕਾਰ ਨੇ ‘ਆਪ’ ਦੇ ਚੋਣ ਵਾਅਦਿਆਂ ਉੱਤੇ ਅਮਲ ਕਰਦੇ ਹੋਏ ਪੰਜਾਬ ਦੇ ਸਕੂਲਾਂ ਵਿੱਚ 10 ਤੋਂ 15 ਸਾਲਾਂ ਤੋਂ 10 ਤੋਂ 15 ਸਾਲਾਂ ਤੋਂ ਪੜ੍ਹਾ ਰਹੇ 12,710 ਕੱਚੇ ਅਧਿਆਪਕਾਂ ਨੂੰ ਰੈਗੂਲਰ ਕੀਤਾ।
Punjab News : ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵਿਧਾਨ ਸਭਾ ਚੋਣਾਂ ਦੌਰਾਨ ਕੱਚੇ ਅਧਿਆਪਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵਿੱਚ ਲੱਗੀ ਹੋਈ ਹੈ। ਹਾਲ ਹੀ ਵਿੱਚ ਉਨ੍ਹਾਂ ਅਜਿਹੇ 12,710 ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੇ ਇਸ ਐਲਾਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਟਵੀਟ ਕਰਕੇ ਕਿਹਾ, ਜੋ ਕੰਮ ਪਿਛਲੇ ਕਈ ਸਾਲਾਂ ਦੌਰਾਨ ਕੋਈ ਵੀ ਸਰਕਾਰ ਨਹੀਂ ਕਰ ਸਕੀ, ਉਹ ਕੰਮ ਭਗਵੰਤ ਮਾਨ ਦੀ ਸਰਕਾਰ ਨੇ ਸਿਰਫ਼ ਇੱਕ ਸਾਲ ਵਿੱਚ ਕਰ ਦਿੱਤਾ ਹੈ। ਪੰਜਾਬ ‘ਆਪ’ ਇਕਾਈ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ ਨੇ ਪੰਜਾਬ ਚੋਣਾਂ ਸਮੇਂ ਅਧਿਆਪਕਾਂ ਦੀ ਸੁਰੱਖਿਆ ਦੀ ਗਾਰੰਟੀ ਨੂੰ ਪੂਰਾ ਕਰ ਕੇ ਦਿਖਾਇਆ ਹੈ।
ਦਰਅਸਲ ਪਿਛਲੀ ਪੰਜਾਬ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਸੀਐਮ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਬਣਨ ਤੋਂ ਤੁਰੰਤ ਬਾਅਦ ਆਊਟਸੋਰਸ ਜਾਂ ਠੇਕੇ 'ਤੇ ਕੰਮ ਕਰ ਰਹੇ ਸਾਰੇ ਅਧਿਆਪਕਾਂ ਨੂੰ ਪੱਕਾ ਕਰ ਦਿੱਤਾ ਜਾਵੇਗਾ। ਉਨ੍ਹਾਂ ਹੀ ਵਾਅਦਿਆਂ 'ਤੇ ਅਮਲ ਕਰਦਿਆਂ 'ਆਪ' ਨੇ ਪੰਜਾਬ ਦੇ ਸਕੂਲਾਂ 'ਚ 10 ਤੋਂ 15 ਸਾਲਾਂ ਤੋਂ ਪੜ੍ਹਾ ਰਹੇ 12,710 ਆਰਜ਼ੀ ਅਧਿਆਪਕਾਂ ਨੂੰ ਰੈਗੂਲਰ ਕੀਤਾ ਹੈ। ਸਰਕਾਰ ਦਾ ਇਹ ਫੈਸਲਾ ਉਨ੍ਹਾਂ ਅਧਿਆਪਕਾਂ ਲਈ ਕਿਸੇ ਵੱਡੇ ਤੋਹਫੇ ਤੋਂ ਘੱਟ ਨਹੀਂ ਹੈ ਜੋ ਸਾਲਾਂ ਤੋਂ ਨੌਕਰੀ ਦੀ ਉਡੀਕ ਕਰ ਰਹੇ ਹਨ।
ਹਰ ਸਾਲ 5 ਫੀਸਦੀ ਵਧੇਗੀ ਤਨਖ਼ਾਹ
ਸਰਕਾਰ ਦੇ ਇਸ ਫੈਸਲੇ ਨਾਲ ਪੱਕੀ ਨੌਕਰੀ ਕਰਨ ਵਾਲੇ ਅਧਿਆਪਕਾਂ ਦੀ ਤਨਖਾਹ ਦੋ ਤੋਂ ਚਾਰ ਗੁਣਾ ਵਧ ਗਈ ਹੈ। ਇਸ ਤੋਂ ਇਲਾਵਾ ਹੁਣ ਹਰ ਸਾਲ ਉਨ੍ਹਾਂ ਦੀ ਤਨਖਾਹ 'ਚ 5 ਫੀਸਦੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਨੂੰ ਹੁਣ ਰੈਗੂਲਰ ਮੁਲਾਜ਼ਮਾਂ ਵਾਂਗ ਕਈ ਲਾਭ ਮਿਲਣਗੇ। ਮਹਿਲਾ ਅਧਿਆਪਕਾਂ ਨੂੰ ਹੁਣ ਪੇਡ ਮੈਟਰਨਿਟੀ ਲੀਵ ਅਤੇ ਹੋਰ ਛੁੱਟੀਆਂ ਵੀ ਮਿਲਣਗੀਆਂ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੋਗਰਾਮ ਦੌਰਾਨ ਪੱਕੀ ਨੌਕਰੀ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ। ਸੀਐਮ ਮਾਨ ਨੇ ਅਧਿਆਪਕਾਂ ਨੂੰ ਕਿਹਾ ਕਿ ‘ਆਪ’ ਸਰਕਾਰ ਨੇ ਉਨ੍ਹਾਂ ਦੇ ਭਵਿੱਖ ਨੂੰ ਲੈ ਕੇ ਉਨ੍ਹਾਂ ਦੀਆਂ ਸਾਰੀਆਂ ਚਿੰਤਾਵਾਂ ਦੂਰ ਕਰ ਦਿੱਤੀਆਂ ਹਨ। ਹੁਣ ਤੁਸੀਂ ਲੋਕਾਂ ਨੇ ਪੰਜਾਬ ਦਾ ਭਵਿੱਖ ਸੰਵਾਰਨਾ ਹੈ। ਉਨ੍ਹਾਂ ਅਧਿਆਪਕਾਂ ਨੂੰ ਅਪੀਲ ਕੀਤੀ ਹੈ ਕਿ ਜਿੱਥੇ ਵੀ ਉਨ੍ਹਾਂ ਦੀ ਡਿਊਟੀ ਲਾਈ ਗਈ ਹੈ, ਉੱਥੇ ਜਾ ਕੇ ਨੌਕਰੀ ਵਿੱਚ ਜੁਆਇਨ ਕਰਨ। ਫਿਲਹਾਲ, ਤਬਾਦਲੇ ਲਈ ਅਰਜ਼ੀ ਨਾ ਦਿਓ।