ਪੜਚੋਲ ਕਰੋ

'ਆਪ' 'ਤੇ ਨਹੀਂ ਹੋ ਰਹੀ ਡਾਲਰਾਂ ਦੀ ਬਾਰਸ਼! ਫੰਡਾਂ ਦੀ ਘਾਟ ਦੂਰ ਕਰਨ ਲਈ ਨਵਾਂ ਜੁਗਾੜ

ਆਮ ਆਦਮੀ ਪਾਰਟੀ (ਆਪ) ਇਸ ਵਾਰ ਅੰਦਰੂਨੀ ਕਲੇਸ਼ ਦੇ ਨਾਲ-ਨਾਲ ਵਿੱਤੀ ਸੰਕਟ ਦਾ ਵੀ ਸਾਹਮਣਾ ਕਰ ਰਹੀ ਹੈ। ਇਸ ਵਾਰ ਪਾਰਟੀ ਨੂੰ ਵਿਦੇਸ਼ਾਂ ਤੋਂ ਡਾਲਰਾਂ ਦੀ ਬਾਰਸ਼ ਨਹੀਂ ਹੋ ਰਹੀ। ਇਸ ਤੋਂ ਇਲਾਵਾ ਪੰਜਾਬ ਵਿੱਚੋਂ ਵੀ ਖਾਸ ਚੋਣ ਫੰਡ ਹਾਸਲ ਨਹੀਂ ਹੋ ਰਿਹਾ। ਅਜਿਹੇ ਵਿੱਚ ਪਾਰਟੀ ਲਈ ਸਭ ਤੋਂ ਵੱਡੀ ਸਮੱਸਿਆ ਚੋਣਾਂ ਵਿੱਚ ਹੋਣ ਵਾਲਾ ਖਰਚਾ ਹੀ ਹੈ। ਇਸ ਲਈ ਪਾਰਟੀ ਨੇ ਉਨ੍ਹਾਂ ਉਮੀਦਵਾਰਾਂ ਨੂੰ ਟਿਕਟਾਂ ਦੇ ਵਿੱਚ ਤਰਜੀਹ ਦਿੱਤੀ ਹੈ ਜੋ ਚੋਣਾਂ ਵਿੱਚ ਆਪਣੇ ਕੋਲੋਂ ਪੈਸਾ ਖਰਚ ਸਕਦਾ ਹੋਵੇ।

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਇਸ ਵਾਰ ਅੰਦਰੂਨੀ ਕਲੇਸ਼ ਦੇ ਨਾਲ-ਨਾਲ ਵਿੱਤੀ ਸੰਕਟ ਦਾ ਵੀ ਸਾਹਮਣਾ ਕਰ ਰਹੀ ਹੈ। ਇਸ ਵਾਰ ਪਾਰਟੀ ਨੂੰ ਵਿਦੇਸ਼ਾਂ ਤੋਂ ਡਾਲਰਾਂ ਦੀ ਬਾਰਸ਼ ਨਹੀਂ ਹੋ ਰਹੀ। ਇਸ ਤੋਂ ਇਲਾਵਾ ਪੰਜਾਬ ਵਿੱਚੋਂ ਵੀ ਖਾਸ ਚੋਣ ਫੰਡ ਹਾਸਲ ਨਹੀਂ ਹੋ ਰਿਹਾ। ਅਜਿਹੇ ਵਿੱਚ ਪਾਰਟੀ ਲਈ ਸਭ ਤੋਂ ਵੱਡੀ ਸਮੱਸਿਆ ਚੋਣਾਂ ਵਿੱਚ ਹੋਣ ਵਾਲਾ ਖਰਚਾ ਹੀ ਹੈ। ਇਸ ਲਈ ਪਾਰਟੀ ਨੇ ਉਨ੍ਹਾਂ ਉਮੀਦਵਾਰਾਂ ਨੂੰ ਟਿਕਟਾਂ ਦੇ ਵਿੱਚ ਤਰਜੀਹ ਦਿੱਤੀ ਹੈ ਜੋ ਚੋਣਾਂ ਵਿੱਚ ਆਪਣੇ ਕੋਲੋਂ ਪੈਸਾ ਖਰਚ ਸਕਦਾ ਹੋਵੇ। ਯਾਦ ਰਹੇ 2014 ਦੀਆਂ ਲੋਕ ਸਭਾ ਤੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ 'ਆਪ' ਨੂੰ ਵਿਦੇਸ਼ਾਂ ਨੂੰ ਬੇਹੱਦ ਫੰਡ ਆਏ ਸੀ। ਇੱਥੋਂ ਤੱਕ ਪੰਜਾਬ ਦੀ ਇਕਾਈ ਨੇ ਦਿੱਲੀ ਵਾਲਿਆਂ ਦੀ ਵੀ ਵਿੱਤੀ ਮਦਦ ਕੀਤੀ ਸੀ। ਪਾਰਟੀ ਦੇ ਅੰਦਰੂਨੀ ਕਲੇਸ਼ ਕਰਕੇ ਇਸ ਵਾਲ ਵਿਦੇਸ਼ਾਂ ਵਿੱਚ ਬੈਠੇ ਪੰਜਾਬੀ ਕੋਈ ਬਹੁਤਾ ਉਤਸ਼ਾਹ ਨਹੀਂ ਵਿਖਾ ਰਹੇ। ਇਸ ਕਰਕੇ ਪਾਰਟੀ ਵਿੱਤੀ ਸੰਕਟ ਦਾ ਸ਼ਿਕਾਰ ਹੈ। ਪਾਰਟੀ ਨੇ ਹੁਣ ਵਿੱਤੀ ਸੰਕਟ ਨਾਲ ਨਜਿੱਠਣ ਲਈ ਖਾਸ ਰਣਨੀਤੀ ਵੀ ਬਣਾਈ ਹੈ। ਇਸ ਤਹਿਤ ਪਾਰਟੀ ਆਪਣੇ ਵਲੰਟੀਅਰਾਂ ਦੀ ਫੌਜ ਨੂੰ ਵਰਤ ਕੇ ਫੰਡਾਂ ਦੀ ਘਾਟ ਨੂੰ ਪੂਰਾ ਕਰੇਗੀ। ਪਾਰਟੀ ਸੂਤਰਾਂ ਮੁਤਾਬਕ ਇਸ ਵਾਰ ਲੋਕ ਸਭਾ ਚੋਣਾਂ ਨੋਟਾਂ ਦੀ ਥਾਂ ਵਾਲੰਟੀਅਰਾਂ ਦੇ ਬਲਬੂਤੇ ਲੜਣ ਦੀ ਰਣਨੀਤੀ ਬਣਾਈ ਗਈ ਹੈ। ਪਾਰਟੀ ਨੇ ਇਸ ਬਾਰੇ ਵਿਆਪਕ ਚੋਣ ਰਣਨੀਤੀ ਘੜੀ ਹੈ। ਪੰਜਾਬ ਦੀ ਕੋਰ ਕਮੇਟੀ ਦੇ ਚੇਅਰਮੈਨ ਤੇ ਹਲਕਾ ਬੁਢਲਾਡਾ ਦੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਪਾਰਟੀ ਫੰਡਾਂ ਦੀ ਭਾਰੀ ਘਾਟ ਦਾ ਸਾਹਮਣਾ ਕਰ ਰਹੀ ਹੈ। ਇਸ ਕਰਕੇ ਪਾਰਟੀ ਇਸ ਵਾਰ ਇਸ਼ਤਿਹਾਰਾਂ, ਬੈਨਰਾਂ, ਮਸ਼ਹੂਰੀਆਂ ਤੇ ਗੱਡੀਆਂ ਰਾਹੀਂ ਪ੍ਰਚਾਰ ਕਰਨ ਦੀ ਥਾਂ ਵਾਲੰਟੀਅਰਾਂ ਰਾਹੀਂ ਹੀ ਪ੍ਰਚਾਰ ਕਰਵਾਏਗੀ। ਉਨ੍ਹਾਂ ਕਿਹਾ ਕਿ ਉਂਜ ਵੀ ‘ਆਪ’ ਦੀ ਅਸਲ ਤਾਕਤ ਉਸ ਦੇ ਵਾਲੰਟੀਅਰ ਹੀ ਹਨ। ਇਸ ਤਹਿਤ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿਚ 31, 51 ਤੇ 101 ਮੈਂਬਰੀ ਵਾਲੰਟੀਅਰਾਂ ਦੀਆਂ ਟੀਮਾਂ ਕੰਮ ਕਰ ਰਹੀਆਂ ਹਨ। ਚੋਣ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਅਮਨ ਅਰੋੜਾ ਟੀਮ ਸਣੇ ਸੂਬਾ ਭਰ ਵਿੱਚ ਵਾਲੰਟੀਅਰਾਂ ਦੇ ਘਰ-ਘਰ ਜਾਣ ਦੀ ਮੁਹਿੰਮ ਦੀ ਨਿਗਰਾਨੀ ਕਰ ਰਹੇ ਹਨ। ਬੁੱਧ ਰਾਮ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਦਿੱਲੀ ਦੀ ਕੇਜਰੀਵਾਲ ਸਰਕਾਰ ਦੀਆਂ ਵਿਲੱਖਣ ਪ੍ਰਾਪਤੀਆਂ ਤੇ ਕਾਰਗੁਜ਼ਾਰੀਆਂ ਨੂੰ ਵਾਲੰਟੀਅਰਾਂ ਰਾਹੀਂ ਪੰਜਾਬ ਦੇ ਹਰ ਬੂਹੇ ਤਕ ਪਹੁੰਚਾਇਆ ਜਾ ਰਿਹਾ ਹੈ। ਕਾਬਲੇਗੌਰ ਹੈ ਕਿ ਪਹਿਲਾਂ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਆਪਣੇ ਵੱਲੋਂ ਲਿਖਿਆ ਪੱਤਰ ਘਰ-ਘਰ ਪਹੁੰਚਾਉਣ ਲਈ ਕਿਹਾ ਸੀ। ਹੁਣ ਵਾਲੰਟੀਅਰਾਂ ਵੱਲੋਂ ਘਰ-ਘਰ ਜਾ ਕੇ ਕੇਜਰੀਵਾਲ ਵੱਲੋਂ ਦਿੱਲੀ ਸਰਕਾਰ ਦੇ ਟੌਲ ਫਰੀ ਨੰਬਰ (1076) ਰਾਹੀਂ ਚਲਾਏ ‘ਹੋਮ ਡਲਿਵਰੀ’ ਪ੍ਰੋਗਰਾਮ ਨੂੰ ਪਹਿਲ ਦੇ ਆਧਾਰ ’ਤੇ ਪੰਜਾਬੀਆਂ ਦੇ ਸਨਮੁੱਖ ਰੱਖਿਆ ਜਾ ਰਿਹਾ ਹੈ। ਇਸ ਤਹਿਤ ਦੱਸਿਆ ਜਾ ਰਿਹਾ ਹੈ ਕਿ ਕਿਵੇਂ ਕੇਜਰੀਵਾਲ ਸਰਕਾਰ ਨੇ ਦਿੱਲੀ ਦੇ ਲੋਕਾਂ ਦੇ ਦਫ਼ਤਰੀ ਰੁਝੇਵਿਆਂ ਨੂੰ ਘਰ ਬੈਠਿਆਂ ਹੀ ਕਰਨ ਦਾ ਦੁਨੀਆਂ ਭਰ ’ਚੋਂ ਪਹਿਲਾ ਨਿਵੇਕਲਾ ਕਾਰਜ ਸ਼ੁਰੂ ਕੀਤਾ ਹੈ।

ਟਾਪ ਹੈਡਲਾਈਨ

Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
Sukhbir Badal ਨੂੰ 9 ਸਾਲ ਪੁਰਾਣੇ ਮਾਣਹਾਨੀ ਮਾਮਲੇ 'ਚ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਪੜ੍ਹੋ ਪੂਰਾ ਮਾਮਲਾ 
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
CM ਭਗਵੰਤ ਮਾਨ ਦੇ ਸਿਆਸੀ ਸਫ਼ਰ ’ਤੇ ਬਣੀ ਡਾਕੂਮੈਂਟਰੀ ‘ਸਤੌਜ ਤੋਂ ਸੰਸਦ’, 30 ਅਗਸਤ ਨੂੰ ਹੋਵੇਗੀ ਰਿਲੀਜ਼
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget