ਪੜਚੋਲ ਕਰੋ

ਵਿਧਾਨ ਸਭਾ 'ਚ ਹਿੱਲੀਆਂ ਆਮ ਆਦਮੀ ਪਾਰਟੀ ਦੀਆਂ ਚੂਲਾਂ!

ਪੰਜਾਬ ਵਿਧਾਨ ਸਭਾ ਵਿੱਚ ਚਾਹੇ ਮੁੱਖ ਵਿਰੋਧੀ ਧਿਰ ਅਜੇ ਵੀ ਆਮ ਆਦਮੀ ਪਾਰਟੀ ਹੈ ਪਰ ਇਸ ਕੋਲ ਮਹਿਜ਼ 11 ਵਿਧਾਇਕ ਹੀ ਰਹਿ ਗਏ ਹਨ। ਇਸ ਲਈ ਦੋ ਅਗਸਤ ਤੋਂ ਸ਼ਰੂ ਹੋ ਰਹੇ ਮੌਨਸੂਨ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਨੂੰ 11 ਵਿਧਾਇਕਾਂ ਦੀ ਫੌਜ ਨਾਲ ਹੀ ਸੱਤਾਧਿਰ ਕਾਂਗਰਸ ਨੂੰ ਘੇਰਨਾ ਪਏਗਾ। ਵਿਧਾਨ ਵਿੱਚ ਕੋਈ ਮਜ਼ਬੂਤ ਵਿਰੋਧੀ ਧਿਰ ਨਾ ਹੋਣ ਕਰਕੇ ਕਾਂਗਰਸ ਪੂਰੀ ਤਰ੍ਹਾਂ ਬੇਫਿਕਰ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਚਾਹੇ ਮੁੱਖ ਵਿਰੋਧੀ ਧਿਰ ਅਜੇ ਵੀ ਆਮ ਆਦਮੀ ਪਾਰਟੀ ਹੈ ਪਰ ਇਸ ਕੋਲ ਮਹਿਜ਼ 11 ਵਿਧਾਇਕ ਹੀ ਰਹਿ ਗਏ ਹਨ। ਇਸ ਲਈ ਦੋ ਅਗਸਤ ਤੋਂ ਸ਼ਰੂ ਹੋ ਰਹੇ ਮੌਨਸੂਨ ਸੈਸ਼ਨ ਦੌਰਾਨ ਆਮ ਆਦਮੀ ਪਾਰਟੀ ਨੂੰ 11 ਵਿਧਾਇਕਾਂ ਦੀ ਫੌਜ ਨਾਲ ਹੀ ਸੱਤਾਧਿਰ ਕਾਂਗਰਸ ਨੂੰ ਘੇਰਨਾ ਪਏਗਾ। ਵਿਧਾਨ ਵਿੱਚ ਕੋਈ ਮਜ਼ਬੂਤ ਵਿਰੋਧੀ ਧਿਰ ਨਾ ਹੋਣ ਕਰਕੇ ਕਾਂਗਰਸ ਪੂਰੀ ਤਰ੍ਹਾਂ ਬੇਫਿਕਰ ਹੈ। ਦਰਅਸਲ 2017 ਵਿੱਚ ਆਮ ਆਦਮੀ ਪਾਰਟੀ ਨੇ 20 ਵਿਧਾਇਕਾਂ ਨਾਲ ਵਿਧਾਨ ਸਭਾ ਵਿੱਚ ਮੁੱਖ ਵਿਰੋਧੀ ਧਿਰ ਦਾ ਰੁਤਬਾ ਹਾਸਲ ਕੀਤਾ ਸੀ। ਇਸ ਤੋਂ ਬਾਅਦ ਪਾਰਟੀ ਨੂੰ ਲਗਾਤਾਰ ਝਟਕੇ ਲੱਗਦੇ ਰਹੇ ਤੇ ਹੁਣ ਸਹੀ ਅਰਥਾਂ ਵਿੱਚ ਪਾਰਟੀ ਕੋਲ ਸਿਰਫ 10 ਵਿਧਾਇਕ ਰਹਿ ਗਏ ਹਨ। ਉਂਝ ਆਮ ਆਦਮੀ ਪਾਰਟੀ ਨੂੰ ਇਹ ਰੁਤਬਾ ਵੀ ਕਾਂਗਰਸ ਦੀ ਹੀ ਬਦੌਲਤ ਮਿਲਿਆ ਹੋਇਆ ਹੈ ਕਿਉਂਕਿ ਸਪੀਕਰ ਨੇ ਨਾ ਤਾਂ ਕੁਝ 'ਆਪ' ਵਿਧਾਇਕਾਂ ਦਾ ਅਸਤੀਫਾ ਸਵੀਕਾਰ ਕੀਤਾ ਹੈ ਤੇ ਨਾ ਹੀ ਬਾਗੀ ਵਿਧਾਇਕਾਂ ਨੂੰ ਅਯੋਗ ਕਰਾਰ ਦਿੱਤਾ ਹੈ। ਹਾਸਲ ਜਾਣਕਾਰੀ ਮੁਤਾਬਕ ‘ਆਪ’ ਵਿਧਾਇਕ ਐਚਐਸ ਫੂਲਕਾ ਨੇ ਅਸਤੀਫਾ ਪ੍ਰਵਾਨ ਨਾ ਹੋਣ ਦੇ ਬਾਵਜੂਦ ਸੈਸ਼ਨ ਵਿੱਚ ਨਾ ਆਉਣ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਦੋ ਵਿਧਾਇਕ ਨਾਜ਼ਰ ਸਿੰਘ ਮਾਨਸਾਹੀਆ ਤੇ ਅਮਰਜੀਤ ਸਿੰਘ ਸੰਦੋਆ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਸਪੀਕਰ ਨੇ ਅਜੇ ਤੱਕ ਇਨ੍ਹਾਂ ਦੇ ਅਸਤੀਫੇ ਸਵੀਕਾਰ ਨਹੀਂ ਕੀਤੇ। ਇਸ ਤੋਂ ਇਲਾਵਾ ਬਾਗੀ ਸੁਖਪਾਲ ਖਹਿਰਾ ਨੇ ਆਪਣੀ ਨਵੀਂ ਪੰਜਾਬ ਏਕਤਾ ਪਾਰਟੀ ਬਣਾ ਲਈ ਹੈ। ਉਨ੍ਹਾਂ ਬਾਗੀ ਵਿਧਾਇਕ ਮਾਸਟਰ ਬਲਦੇਵ ਸਿੰਘ ਸਮੇਤ ਲੋਕ ਸਭਾ ਦੀ ਚੋਣ ਲੜੀ ਹੈ। ਇਸ ਲਈ ਇਹ ਦੋ ਵਿਧਾਇਕ ਵੀ ਵੱਖਰੀ ਧਿਰ ਬਣ ਚੁੱਕੇ ਹਨ। ਇਸ ਦੇ ਨਾਲ ਚਾਰ ਹੋ ਬਾਗੀ ਵਿਧਾਇਕ ਚਾਹੇ ਅਜੇ ਪਾਰਟੀ ਅੰਦਰ ਹੀ ਹਨ ਪਰ ਉਹ ਵੱਖਰੇ ਤੌਰ 'ਤੇ ਸਰਗਰਮੀਆਂ ਚਲਾ ਰਹੇ ਹਨ। ਇਨ੍ਹਾਂ ਵਿੱਚ ਵਿਧਾਇਕ ਕੰਵਰ ਸੰਧੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਤੇ ਜਗਦੇਵ ਸਿੰਘ ਕਮਾਲੂ ਸ਼ਾਮਲ ਹਨ। ਕਿਸੇ ਵੇਲੇ ਆਮ ਆਦਮੀ ਪਾਰਟੀ ਨਾਲ ਡਟ ਗਏ ਖੜ੍ਹੇ ਹੋਣ ਵਾਲੇ ਬੈਂਸ ਭਰਾ ਵੀ ਹੁਣ ਅੱਡ ਚੱਲ ਰਹੇ ਹਨ। ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਬਲਵਿੰਦਰ ਸਿੰਘ ਬੈਂਸ ਆਮ ਆਦਮੀ ਪਾਰਟੀ ਤੋਂ ਸਿਆਸੀ ਸਾਂਝ ਤੋੜ ਚੁੱਕੇ ਹਨ। ਇਸ ਕਰਕੇ ਵਿਧਾਨ ਸਭਾ ਵਿੱਚ ਪਾਰਟੀ ਦਾ ਵੱਕਾਰ ਘਟਿਆ ਹੈ।

ਟਾਪ ਹੈਡਲਾਈਨ

Punjab News: ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
ਪੰਜਾਬ CM ਦੇ OSD ਘੁੰਮਣ ਦੇ ਕਰੀਬੀ ਸਾਥੀਆਂ ਤੋਂ ਪੁੱਛਗਿੱਛ ਕਰੇਗੀ CBI, ਅੱਜ ਇਹ 3 ਹੋਣਗੇ ਪੇਸ਼; 15 ਤੋਂ ਵੱਧ ਵਿਭਾਗਾਂ ਅਤੇ 22 ਤੋਂ ਵੱਧ ਅਧਿਕਾਰੀਆਂ ਦੇ ਰਿਕਾਰਡਾਂ ਦੀ...
Punjab Assembly Elections 2027: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ 'ਅਕਾਲੀ ਦਲ' ਨੇ ਖਿੱਚ ਤਿਆਰੀ, ਸੁਖਬੀਰ ਬਾਦਲ ਨੇ ਕੀਤਾ ਵੱਡਾ ਐਲਾਨ...
Punjab News: ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
ਪੰਜਾਬ ਸਿਆਸਤ 'ਚ ਵੱਡਾ ਧਮਾਕਾ, ਸੀਨੀਅਰ ਆਗੂ ਸਾਥੀਆਂ ਸਣੇ 'ਭਾਜਪਾ' 'ਚ ਸ਼ਾਮਲ, ਬੋਲੇ- ਕੇਂਦਰ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਤੋਂ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡੀ ਖਬਰ, ਆਮ ਆਦਮੀ ਪਾਰਟੀ ਵੱਲੋਂ ਹਲਕਾ ਇੰਚਾਰਜ ਨਿਯੁਕਤ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sidhu Moose Wala: ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ 'ਬੰਦੂਕ ਦੇ ਇਸ਼ਾਰੇ' ਕਾਰਨ ਹੋਇਆ ਵਿਵਾਦ, ਸਟੇਜ 'ਤੇ ਗਾਇਕ ਦਾ 'ਥਾਪੀ' ਵਾਲਾ ਅੰਦਾਜ਼ ਦੋਹਰਾਇਆ, ਹੁਣ ਮਾਤਾ-ਪਿਤਾ ਖਿਲਾਫ... 
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
Embed widget