Punjab Politics: ਆਪ ਦੀ ਸਿਆਸਤ ਚੋਂ ਮਹਿਲਾਵਾਂ ਹੋਇਆਂ 'ਗ਼ਾਇਬ' ? 4 ਸੀਟਾਂ ਨੂੰ ਲੈ ਕੇ ਫਸਿਆ ਪੇਚ !
'ਆਪ' ਨੇ ਪੰਜਾਬ ਦੀਆਂ 13 'ਚੋਂ 9 ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ, ਇਹਨਾਂ ਵਿੱਚੋਂ ਇੱਕ ਵੀ ਮਹਿਲਾ ਉਮੀਦਵਾਰ ਨੂੰ ਟਿਕਟ ਨਹੀਂ ਮਿਲੀ ਹੈ। ਇਹੀ ਕਾਰਨ ਹੈ ਕਿ ‘ਆਪ’ ਦੀਆਂ 4 ਸੀਟਾਂ ਲਈ ਟਿਕਟਾਂ ਦਾ ਐਲਾਨ ਰੁਕ ਗਿਆ ਹੈ
Punjab Politics: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ ਵੰਡ ਵਿੱਚ ਜਾਤੀ ਸਮੀਕਰਨ ਵਿਗੜ ਗਿਆ ਹੈ। 'ਆਪ' ਨੇ ਪੰਜਾਬ ਦੀਆਂ 13 'ਚੋਂ 9 ਲੋਕ ਸਭਾ ਸੀਟਾਂ 'ਤੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ ਪਰ, ਇਹਨਾਂ ਵਿੱਚੋਂ ਇੱਕ ਵੀ ਮਹਿਲਾ ਉਮੀਦਵਾਰ ਨੂੰ ਟਿਕਟ ਨਹੀਂ ਮਿਲੀ ਹੈ। ਇਹੀ ਕਾਰਨ ਹੈ ਕਿ ‘ਆਪ’ ਦੀਆਂ 4 ਸੀਟਾਂ ਲਈ ਟਿਕਟਾਂ ਦਾ ਐਲਾਨ ਰੁਕ ਗਿਆ ਹੈ।
ਹਾਲਾਂਕਿ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਉਹ 16 ਅਪ੍ਰੈਲ ਨੂੰ ਲੁਧਿਆਣਾ ਅਤੇ ਜਲੰਧਰ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰਨਗੇ ਪਰ ਇਸ ਨੂੰ ਕਿਸੇ ਐਲਾਨ ਦੀ ਬਜਾਏ 'ਆਪ' 'ਚ ਸ਼ਾਮਲ ਹੋਣ ਲਈ ਸ਼ਰਤਾਂ ਲਾਉਣ ਵਾਲੇ ਆਗੂਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
‘ਆਪ’ ਨਾਲ ਜੁੜੇ ਸੂਤਰਾਂ ਅਨੁਸਾਰ ਹੁਣ ਜਲੰਧਰ, ਲੁਧਿਆਣਾ, ਗੁਰਦਾਸਪੁਰ ਅਤੇ ਫਿਰੋਜ਼ਪੁਰ ਵਿੱਚ ਟਿਕਟਾਂ ਨੂੰ ਲੈ ਕੇ ਰਣਨੀਤੀ ਬਦਲ ਦਿੱਤੀ ਗਈ ਹੈ। ਪੰਜਾਬ ਵਿੱਚ ਲਗਭਗ 38.59 ਫੀਸਦੀ ਹਿੰਦੂ ਵੋਟਰ ਅਤੇ 47.4 ਫੀਸਦੀ ਮਹਿਲਾ ਵੋਟਰ ਹਨ। ਅਜਿਹੇ 'ਚ 'ਆਪ' ਹੁਣ ਇਨ੍ਹਾਂ 4 ਸੀਟਾਂ ਰਾਹੀਂ ਜਾਤੀ ਅਤੇ ਔਰਤਾਂ ਦਾ ਸੰਤੁਲਨ ਬਣਾਈ ਰੱਖਣ ਦੀ ਕੋਸ਼ਿਸ਼ ਕਰ ਰਹੀ ਹੈ, ਤਾਂ ਜੋ ਇਹ ਵੋਟਰ ਉਨ੍ਹਾਂ ਤੋਂ ਪੂਰੀ ਤਰ੍ਹਾਂ ਨਾਰਾਜ਼ ਨਾ ਹੋ ਜਾਣ।
‘ਆਪ’ ਦੇ ਸੂਤਰਾਂ ਅਨੁਸਾਰ ਹੁਣ ਚਰਚਾ ਕੀਤੀ ਜਾ ਰਹੀ ਹੈ ਕਿ ਗੁਰਦਾਸਪੁਰ, ਲੁਧਿਆਣਾ ਅਤੇ ਫਿਰੋਜ਼ਪੁਰ ਵਿੱਚ ਹਿੰਦੂ ਵੋਟਰਾਂ ਦੀ ਗਿਣਤੀ ਜ਼ਿਆਦਾ ਹੈ। ਇਸ ਲਈ ਇੱਥੇ ਹਿੰਦੂ ਚਿਹਰਾ ਲਿਆਇਆ ਜਾਣਾ ਚਾਹੀਦਾ ਹੈ। ਖ਼ਾਸ ਕਰਕੇ ਲੁਧਿਆਣਾ ਅਤੇ ਫਿਰੋਜ਼ਪੁਰ ਨੂੰ ਲੈ ਕੇ ਇੱਕ ਸਹਿਮਤੀ ਬਣਦੀ ਨਜ਼ਰ ਆ ਰਹੀ ਹੈ। ਜਲੰਧਰ ਤੋਂ ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਜਾ ਸਕਦੀ ਹੈ। ਇਸ ਦੇ ਲਈ ਕਾਂਗਰਸ ਦੀ ਇੱਕ ਮਹਿਲਾ ਆਗੂ ਵੀ ‘ਆਪ’ ਦੇ ਸੰਪਰਕ ਵਿੱਚ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।