Punjab News : ਆਮ ਆਦਮੀ ਪਾਰਟੀ ਦੀ ਹਾਈਕਮਾਂਡ ਨੇ ਪੰਜਾਬ ਕੈਬਨਿਟ ਵਿੱਚ ਫੇਰਬਦਲ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਫੇਰਬਦਲ ਵਿੱਚ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਸਮੇਤ ਕਈ ਹੋਰ ਮੰਤਰੀਆਂ ਦੀ ਛੁੱਟੀ ਹੋ ਸਕਦੀ ਹੈ। ਮੰਤਰੀ ਮੰਡਲ 'ਚ ਇਹ ਬਦਲਾਅ ਦਸੰਬਰ ਦੇ ਅੰਤ ਤੱਕ ਹੋ ਸਕਦਾ ਹੈ। ਹਾਲਾਂਕਿ ਆਮ ਆਦਮੀ ਪਾਰਟੀ ਦੇ ਕਿਸੇ ਨੁਮਾਇੰਦੇ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ।
ਪੰਜਾਬ ਕੈਬਨਿਟ 'ਚ ਨਵੇਂ ਵਿਧਾਇਕਾਂ ਨੂੰ ਸ਼ਾਮਲ ਕਰਨ 'ਤੇ ਚਰਚਾ ਹੋ ਸਕਦੀ ਹੈ। ਦੱਸਿਆ ਜਾ ਰਿਹਾ ਹੈ ਕਿ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਿਰਦੇਸ਼ਾਂ 'ਤੇ ਅੱਠ ਮਹੀਨਿਆਂ ਤੋਂ ਮੰਤਰੀਆਂ ਦੇ ਕੰਮਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ, ਜੋ ਲਗਭਗ ਪੂਰਾ ਹੋ ਗਿਆ ਹੈ। ਇਸ ਕਾਰਨ ਦੋ ਮੰਤਰੀਆਂ ’ਤੇ ਤਲਵਾਰ ਲਟਕ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਮੰਤਰੀ ਮੰਡਲ 'ਚ ਫੇਰਬਦਲ ਕਰ ਸਕਦੇ ਹਨ।
ਇਹ ਵੀ ਪੜ੍ਹੋ : ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ ਨੂੰ ਮੁੜ ਸੰਮਨ , ਅੱਜ SIT ਦੇ ਸਾਹਮਣੇ ਪੇਸ਼ ਹੋਣਗੇ ਬਾਦਲ
ਸੂਤਰਾਂ ਅਨੁਸਾਰ ਮਾਨ ਸਰਕਾਰ ਵਿੱਚ ਦੋ ਮੰਤਰੀਆਂ ਦੀ ਛੁੱਟੀ ਲਗਭਗ ਤੈਅ ਮੰਨੀ ਜਾ ਰਹੀ ਹੈ। ਇਸ ਤੋਂ ਪਹਿਲਾਂ 'ਆਪ' ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ ਤਤਕਾਲੀ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਮੰਤਰੀ ਮੰਡਲ 'ਚੋਂ ਕੱਢ ਦਿੱਤਾ ਸੀ, ਜਦਕਿ ਪੰਜਾਬ ਦੇ ਫੂਡ ਪ੍ਰੋਸੈਸਿੰਗ ਅਤੇ ਬਾਗਬਾਨੀ ਮੰਤਰੀ ਫੌਜਾ ਸਿੰਘ ਸਰਾਰੀ ਦੀਆਂ ਮੁਸ਼ਕਲਾਂ ਆਡੀਓ ਕਲਿੱਪ ਵਾਇਰਲ ਹੋਣ ਤੋਂ ਬਾਅਦ ਸ਼ੁਰੂ ਹੋ ਗਈਆਂ ਸਨ।
ਕਿਸ ਨੂੰ ਮਿਲ ਸਕਦੀ ਹੈ ਮੰਤਰੀ ਮੰਡਲ 'ਚ ਥਾਂ ?
ਜਲਾਲਾਬਾਦ ਤੋਂ ਜਗਦੀਪ ਸਿੰਘ ਗੋਲਡੀ ਨੇ ਸੁਖਬੀਰ ਸਿੰਘ ਬਾਦਲ ਨੂੰ ਹਰਾਇਆ ਸੀ।ਗੁਰਮੀਤ ਖੁੱਡੀਆਂ ਨੇ ਪ੍ਰਕਾਸ਼ ਸਿੰਘ ਬਾਦਲ , ਅਜੀਤਪਾਲ ਸਿੰਘ ਕੋਹਲੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਰਾਇਆ ਸੀ। ਲਾਭ ਸਿੰਘ ਉਗੋਕੇ ਅਤੇ ਡਾ: ਚਰਨਜੀਤ ਸਿੰਘ ਨੇ ਭਦੌੜ ਅਤੇ ਚਮਕੌਰ ਸਾਹਿਬ ਹਲਕੇ ਤੋਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਇਨ੍ਹਾਂ ਤੋਂ ਇਲਾਵਾ ਅੰਮ੍ਰਿਤਸਰ (ਪੂਰਬੀ) ਤੋਂ ਜੀਵਨ ਜੋਤ ਕੌਰ ਨੇ ਨਵਜੋਤ ਸਿੱਧੂ ਅਤੇ ਬਿਕਰਮ ਮਜੀਠੀਆ ਨੂੰ ਹਰਾਇਆ ਸੀ।
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ
ਭਗਵੰਤ ਮਾਨ ਸਰਕਾਰ ਨੇ ਸੋਮਵਾਰ ਨੂੰ ਕੈਬਨਿਟ ਦੀ ਮੀਟਿੰਗ ਬੁਲਾਈ ਹੈ। ਹਾਲਾਂਕਿ ਸਰਕਾਰ ਵੱਲੋਂ ਮੀਟਿੰਗ ਦਾ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਕੈਬਨਿਟ ਮੀਟਿੰਗ 'ਚ ਸਰਦ ਰੁੱਤ ਸੈਸ਼ਨ ਨੂੰ ਲੈ ਕੇ ਵੀ ਚਰਚਾ ਹੋ ਸਕਦੀ ਹੈ। ਇਸ ਦੇ ਨਾਲ ਹੀ ਇਸ ਤੋਂ ਇਲਾਵਾ ਪੁਰਾਣੀ ਪੈਨਸ਼ਨ ਸਕੀਮ (ਓ.ਪੀ.ਐਸ.) ਨੂੰ ਲਾਗੂ ਕਰਨ ਦਾ ਮੁੱਦਾ ਵੀ ਕੈਬਨਿਟ ਮੀਟਿੰਗ ਵਿੱਚ ਵਿਚਾਰਿਆ ਜਾ ਸਕਦਾ ਹੈ। ਦੱਸ ਦੇਈਏ ਕਿ ਪਿਛਲੀ ਕੈਬਨਿਟ ਮੀਟਿੰਗ ਵਿੱਚ ਪੰਜਾਬ ਸਰਕਾਰ ਨੇ ਓਪੀਐਸ ਸਬੰਧੀ ਨੋਟੀਫਿਕੇਸ਼ਨ ਨੂੰ ਲਾਗੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਸੀ।