Punjab News:  ਭਾਜਪਾ ਆਗੂ ਹਰਦੀਪ ਪੁਰੀ 'ਤੇ ਪਲਟਵਾਰ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਲੱਗਦਾ ਹੈ ਕਿ ਕੇਂਦਰੀ ਮੰਤਰੀ ਤੱਥਾਂ ਤੋਂ ਅਣਜਾਣ ਹਨ ਇਸ ਲਈ ਉਹ ਇਸ ਤਰ੍ਹਾਂ ਦੇ ਬੇਬੁਨਿਆਦ ਬਿਆਨ ਦੇ ਰਹੇ ਹਨ। 'ਆਪ' ਨੇ ਕਿਹਾ ਕਿ ਹਰਦੀਪ ਪੁਰੀ ਨੂੰ ਆਪਣੇ ਕੈਬਨਿਟ ਸਾਥੀ ਸ਼ਿਵਰਾਜ ਸਿੰਘ ਚੌਹਾਨ ਤੋਂ ਪੰਜਾਬ 'ਚ ਪਰਾਲੀ ਸਾੜਨ ਦੇ ਮਾਮਲਿਆਂ 'ਚ ਕਮੀ ਬਾਰੇ ਪੁੱਛਣਾ ਚਾਹੀਦਾ ਹੈ।


‘ਆਪ’ ਦੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਸ਼ਾਇਦ ਹਰਦੀਪ ਪੁਰੀ ਨੂੰ ਤਾਜ਼ਾ ਅੰਕੜਿਆਂ ਦਾ ਪਤਾ ਨਹੀਂ ਹੈ, ਪੰਜਾਬ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ 50% ਘਟ ਗਿਆ ਹੈ। ਕੁਝ ਦਿਨ ਪਹਿਲਾਂ ਭਾਜਪਾ ਆਗੂ ਅਤੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਖੁਦ ਕਿਹਾ ਸੀ ਕਿ ਇਸ ਵਾਰ ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 45 ਫੀਸਦੀ ਦੀ ਕਮੀ ਆਈ ਹੈ।



ਕੰਗ ਨੇ ਕਿਹਾ ਕਿ ਕਿਸਾਨ ਵੀ ਪਰਾਲੀ ਨੂੰ ਅੱਗ ਨਹੀਂ ਲਗਾਉਣਾ ਚਾਹੁੰਦੇ। ਮਾਨ ਸਰਕਾਰ ਨੇ ਇਸ ਮੁੱਦੇ ਨੂੰ ਹੱਲ ਕਰਨ ਲਈ ਪਿਛਲੇ ਢਾਈ ਸਾਲਾਂ ਤੋਂ ਅਣਥੱਕ ਮਿਹਨਤ ਕੀਤੀ ਹੈ, ਹੁਣ ਉਨ੍ਹਾਂ ਦੀ ਮਿਹਨਤ ਰੰਗ ਲਿਆ ਰਹੀ ਹੈ। ਕੰਗ ਨੇ ਕਿਹਾ ਕਿ ਪੁਰੀ ਬੇਬੁਨਿਆਦ ਬਿਆਨ ਦੇ ਰਹੇ ਹਨ।


ਕੰਗ ਨੇ ਅੱਗੇ ਕਿਹਾ ਕਿ ਜਦੋਂ ਤੋਂ ਪੰਜਾਬ ਵਿੱਚ ਭਾਜਪਾ ਦੀ ਧਰੁਵੀਕਰਨ ਦੀ ਰਾਜਨੀਤੀ ਫੇਲ ਹੋਈ ਹੈ, ਅਚਾਨਕ ਪੰਜਾਬ ਦੀ ਕਾਨੂੰਨ ਵਿਵਸਥਾ ਭਾਜਪਾ ਆਗੂਆਂ ਲਈ ਸਮੱਸਿਆ ਬਣ ਗਈ ਹੈ। ਕੰਗ ਨੇ ਕਿਹਾ ਕਿ ਨਸ਼ਾ ਗੁਜਰਾਤ ਤੋਂ ਆਉਂਦਾ ਹੈ, ਹਰਿਆਣਾ ਵਿਚ ਗੈਂਗਸਟਰਵਾਦ ਵਧ ਰਿਹਾ ਹੈ ਅਤੇ ਯੂਪੀ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਦਲਿਤਾਂ ਦੀ ਹਾਲਤ ਸਭ ਨੂੰ ਪਤਾ ਹੈ। ਕੰਗ ਨੇ ਪੁੱਛਿਆ ਕਿ ਇਨ੍ਹਾਂ ਸਾਰੇ ਸੂਬਿਆਂ 'ਚ ਭਾਜਪਾ ਦਾ ਰਾਜ ਹੈ, ਭਾਜਪਾ ਨੇਤਾਵਾਂ ਦਾ ਇਸ ਬਾਰੇ ਕੀ ਕਹਿਣਾ ਹੈ।



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।