ਪੜਚੋਲ ਕਰੋ

Punjab Politics: ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੁਖਦਾਈ ਪਰ ਲਾਸ਼ਾਂ 'ਤੇ ਰਾਜਨੀਤੀ ਨਾ ਕਰਨ ਜਾਖੜ-ਕੰਗ

 ਪਾਰਟੀ ਨੇ ਨੀਵੇਂ ਪੱਧਰ ਦੀ ਰਾਜਨੀਤੀ ਕਰਨ ਲਈ ਸੁਨੀਲ ਜਾਖੜ ਦੀ ਨਿੰਦਾ ਵੀ ਕੀਤੀ।  ਇਹ ਮੰਦਭਾਗਾ ਹੈ ਕਿ ਉਹ ਨਕਲੀ ਸ਼ਰਾਬ ਕਾਰਨ ਲੋਕਾਂ ਦੀਆਂ ਮੌਤਾਂ ਦਾ ਸਿਆਸੀਕਰਨ ਕਰ ਰਿਹੇ ਹਨ।

Lok Sabha Election: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੁਨੀਲ ਜਾਖੜ 'ਤੇ ਪਲਟਵਾਰ ਕੀਤਾ ਹੈ ਅਤੇ ਲੋਕਾਂ ਦੀਆਂ ਲਾਸ਼ਾਂ 'ਤੇ ਰਾਜਨੀਤੀ ਕਰਨ ਲਈ ਉਨ੍ਹਾਂ ਦੀ ਨਿੰਦਾ ਕੀਤੀ ਹੈ।  ‘ਆਪ’ ਨੇ ਕਿਹਾ ਕਿ ਦਿੱਲੀ ਵਿੱਚ ਕੋਈ ਆਬਕਾਰੀ ਨੀਤੀ ਘਪਲਾ ਨਹੀਂ ਹੈ ਅਤੇ ਪੰਜਾਬ ਦੀ ਆਬਕਾਰੀ ਨੀਤੀ ਵਿੱਚ ਕੋਈ ਭ੍ਰਿਸ਼ਟਾਚਾਰ ਨਹੀਂ ਹੈ।  ਭਾਜਪਾ ਆਗੂ ਲੋਕ ਸਭਾ ਚੋਣਾਂ ਵਿੱਚ ਅਰਵਿੰਦ ਕੇਜਰੀਵਾਲ ਅਤੇ ‘ਆਪ’ ਨੂੰ ਰੋਕਣ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੇ ਹਨ।


 ਪਾਰਟੀ ਦਫ਼ਤਰ ਤੋਂ ਸ਼ਨੀਵਾਰ ਨੂੰ ਇੱਕ ਬਿਆਨ ਜਾਰੀ ਕਰਦਿਆਂ ‘ਆਪ’ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਆਬਕਾਰੀ ਨੀਤੀ ਬਾਰੇ ਬੇਬੁਨਿਆਦ ਝੂਠ ਬੋਲ ਕੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ।  ਭਾਜਪਾ ਵਾਲੇ ਪੰਜਾਬ ਦੀ ਕੋਈ ਵੀ ਲੋਕ ਸਭਾ ਸੀਟ ਜਿੱਤਣ ਦੇ ਸੁਪਨੇ ਦੇਖ ਰਹੇ ਹਨ।  ਕੇਂਦਰ ਦੀ ਭਾਜਪਾ ਸਰਕਾਰ ਅਤੇ ਹਰਿਆਣਾ ਦੀ ਭਾਜਪਾ ਸਰਕਾਰ ਨੇ ਸਾਡੇ ਕਿਸਾਨਾਂ ਨਾਲ ਕੀਤੇ ਅੱਤਿਆਚਾਰਾਂ ਨੂੰ ਪੰਜਾਬ ਦੇ ਲੋਕ ਭੁੱਲੇ ਨਹੀਂ ਹਨ।  ਉਨ੍ਹਾਂ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ ਭਾਜਪਾ ਪੰਜਾਬ ਦੀ ਲੀਡਰਸ਼ਿਪ ਨੇ ਕਦੇ ਵੀ ਸਾਡੇ ਕਿਸਾਨਾਂ ਜਾਂ ਸਾਡੇ ਨੌਜਵਾਨਾਂ ਲਈ ਆਵਾਜ਼ ਨਹੀਂ ਉਠਾਈ।

 

 ਉਨ੍ਹਾਂ ਨੇ ਸਾਡੇ ਸੂਬੇ ਜਾਂ ਲੋਕਾਂ ਦੇ ਹੱਕਾਂ ਲਈ ਕਦੇ ਵੀ ਕੇਂਦਰ ਵਿੱਚ ਪੰਜਾਬ ਦਾ ਪੱਖ ਨਹੀਂ ਲਿਆ।  ਪੰਜਾਬ ਵਾਸੀ ਭਾਜਪਾ ਅਤੇ ਭਾਜਪਾ ਆਗੂਆਂ ਦੀ ਸੋਚ ਤੋਂ ਭਲੀ-ਭਾਂਤ ਜਾਣੂ ਹਨ ਜਿਨ੍ਹਾਂ ਨੇ ਹਮੇਸ਼ਾ ਪੰਜਾਬ ਨਾਲ ਵਿਤਕਰਾ ਕੀਤਾ।   ਭਾਜਪਾ ਜਾਣਦੀ ਹੈ ਕਿ ਲੋਕ ਸਭਾ ਚੋਣਾਂ ਵਿੱਚ ਪੰਜਾਬ ਵਿੱਚ  ਉਸ ਨੂੰ ਇਕ ਵੀ ਸੀਟ ਨਹੀਂ ਆ ਰਹੀ ਹੈ, ਇਸ ਲਈ ਭਾਜਪਾ ਪੰਜਾਬ ਪ੍ਰਧਾਨ ਸੁਨੀਲ ਜਾਖੜ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠ ਬੋਲ ਰਹੇ ਹਨ ਪਰ ਉਹ ਕਾਮਯਾਬ ਨਹੀਂ ਹੋਣਗੇ।


ਉਨਾਂ ਅੱਗੇ ਕਿਹਾ ਕਿ ਸੁਨੀਲ ਜਾਖੜ ਜਿਸ ਆਬਕਾਰੀ ਨੀਤੀ ਦੀ ਗੱਲ ਕਰ ਰਹੇ ਹਨ, ਉਸ ਨਾਲ ਮਾਲੀਆ 6,100 ਕਰੋੜ ਤੋਂ ਵਧਾ ਕੇ 10,000 ਕਰੋੜ ਕਰ ਦਿੱਤਾ ਗਿਆ ਹੈ।  ਜੇਕਰ ਕੋਈ ਭ੍ਰਿਸ਼ਟਾਚਾਰ ਸੀ ਤਾਂ ਅਸੀਂ ਮਾਲੀਆ ਕਿਵੇਂ ਵਧਾਇਆ?  ਕੀ ਸੁਨੀਲ ਜਾਖੜ ਦੱਸ ਸਕਦੇ ਹਨ ਕਿ 2016-17 ਦੀ ਅਕਾਲੀ-ਭਾਜਪਾ ਸਰਕਾਰ ਦੀ ਨੀਤੀ ਕਾਰਨ ਆਮਦਨ ਘੱਟ ਕਿਉਂ ਹੋ ਰਹੀ ਸੀ।  ਉਨ੍ਹਾਂ ਦੀ ਇਸ ਨੀਤੀ ਨਾਲ ਪੰਜਾਬ ਦੇ ਖਜ਼ਾਨੇ ਨੂੰ 300 ਕਰੋੜ ਤੋਂ ਵੱਧ ਦਾ ਨੁਕਸਾਨ ਹੋਇਆ।  ਇੱਕ ਸਧਾਰਨ ਗਣਿਤ ਦੱਸ ਸਕਦਾ ਹੈ ਕਿ ਕਿਹੜੀ ਨੀਤੀ ਅਤੇ ਕਿਹੜੀ ਪਾਰਟੀ ਭ੍ਰਿਸ਼ਟ ਹੈ।

 ਪਾਰਟੀ ਨੇ ਨੀਵੇਂ ਪੱਧਰ ਦੀ ਰਾਜਨੀਤੀ ਕਰਨ ਲਈ ਸੁਨੀਲ ਜਾਖੜ ਦੀ ਨਿੰਦਾ ਵੀ ਕੀਤੀ।  ਇਹ ਮੰਦਭਾਗਾ ਹੈ ਕਿ ਉਹ ਨਕਲੀ ਸ਼ਰਾਬ ਕਾਰਨ ਲੋਕਾਂ ਦੀਆਂ ਮੌਤਾਂ ਦਾ ਸਿਆਸੀਕਰਨ ਕਰ ਰਿਹੇ ਹਨ।  ਪੁਲੀਸ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਹੈ ਅਤੇ ‘ਆਪ’ ਸਰਕਾਰ ਇਸ ਮਾਮਲੇ ਵਿੱਚ ਸਖ਼ਤ ਤੋਂ ਸਖ਼ਤ ਕਾਰਵਾਈ ਨੂੰ ਯਕੀਨੀ ਬਣਾ ਰਹੀ ਹੈ।

 ਬਿਆਨ ਵਿੱਚ ਅੱਗੇ ਕਿਹਾ ਗਿਆ ਹੈ ਕਿ ਦਿੱਲੀ ਵਿੱਚ ਸ਼ਰਾਬ ਦਾ ਕੋਈ ਘੁਟਾਲਾ ਨਹੀਂ ਹੋਇਆ ਹੈ।  ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਲੋਕ ਸਭਾ ਚੋਣਾਂ ਵਿੱਚ ਰੋਕਣਾ ਭਾਜਪਾ ਦੀ ਸਾਜ਼ਿਸ਼ ਹੈ ਕਿਉਂਕਿ ਉਹ ਸਾਡੇ ਤੋਂ ਡਰਦੇ ਹਨ।  ਅੱਜ ਤੱਕ ਇੱਕ ਰੁਪਿਆ ਵੀ ਬਰਾਮਦ ਨਹੀਂ ਹੋਇਆ ਅਤੇ ਨਾ ਹੀ ਕਿਸੇ ਅਦਾਲਤ ਵਿੱਚ ਕੋਈ ਸਬੂਤ ਪੇਸ਼ ਕੀਤਾ ਗਿਆ।  ਭਾਜਪਾ ਸਿਰਫ ਆਪਣੀ ਗੰਦੀ ਰਾਜਨੀਤੀ ਕਰਨ ਲਈ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ਪਰ ਅੰਤ ਵਿੱਚ ਸੱਚ ਦੀ ਜਿੱਤ ਹੋਵੇਗੀ।  ਲੋਕ ਭਾਰਤੀ ਜਨਤਾ ਪਾਰਟੀ ਅਤੇ ਸੁਨੀਲ ਜਾਖੜ ਵਰਗੇ ਲੋਕਾਂ ਨੂੰ ਲੋਕਤੰਤਰ ਦਾ ਮਜ਼ਾਕ ਉਡਾਉਣ ਲਈ ਚੋਣਾਂ ਵਿੱਚ ਸਬਕ ਸਿਖਾਉਣਗੇ।

ਟਾਪ ਹੈਡਲਾਈਨ

ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ, ਛਾਤੀ-ਪਿੱਠ 'ਚ ਮਾਰੀਆਂ ਗੋਲੀਆਂ; ਫੈਲੀ ਦਹਿਸ਼ਤ
ਮਸ਼ਹੂਰ ਪੰਡਿਤ ਕੂਲਚੇ-ਛੋਲੇ ਵਾਲੇ ਦੇ ਪੁੱਤ ਦਾ ਗੋਲੀ ਮਾਰ ਕੇ ਕੀਤਾ ਕਤਲ, ਛਾਤੀ-ਪਿੱਠ 'ਚ ਮਾਰੀਆਂ ਗੋਲੀਆਂ; ਫੈਲੀ ਦਹਿਸ਼ਤ
Punjab News: ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਇਸ ਗੈਂਗਸਟਰ ਨੇ ਜ਼ਿੰਮੇਵਾਰੀ ਲਈ, ਬੋਲਿਆ- ASI ਨੂੰ...
ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ, ਪਰਮਿੰਦਰ ਝੋਟਾ ਨੂੰ ਦਿੱਤੀ ਸ਼ਰਧਾਂਜਲੀ; ਸਦਨ ਦੀ ਕਾਰਵਾਈ ਕੱਲ੍ਹ ਤੱਕ ਸਥਗਿਤ
ਪੰਜਾਬ ਵਿਧਾਨ ਸਭਾ ਦਾ ਸਪੈਸ਼ਲ ਸੈਸ਼ਨ, ਪਰਮਿੰਦਰ ਝੋਟਾ ਨੂੰ ਦਿੱਤੀ ਸ਼ਰਧਾਂਜਲੀ; ਸਦਨ ਦੀ ਕਾਰਵਾਈ ਕੱਲ੍ਹ ਤੱਕ ਸਥਗਿਤ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 49 ਮੁਲਾਜ਼ਮਾਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 49 ਮੁਲਾਜ਼ਮਾਂ ਦਾ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
Embed widget