ਬਠਿੰਡਾ 'ਚ ਬਾਈਕ ਰੈਲੀ ਦੀ ਅਗਵਾਈ ਕਰ ਰਹੇ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਜਿੰਦਰ ਕੌਰ ਨੇ ਕਿਹਾ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ਦੇ ਜ਼ਰੀਏ ਸਾਰੇ ਵਿਧਾਇਕ ਅਤੇ ਮੈਂਬਰ ਪਾਰਲੀਮੈਂਟ ਦਿੱਲੀ ਵਿਖੇ ਕਿਸਾਨਾਂ ਦਾ ਸਾਥ ਦੇਣ ਜਾਣਗੇ। ਕੈਪਟਨ ਅਮਰਿੰਦਰ ਸਿੰਘ ਵੱਲੋਂ ਐਲਾਨੇ ਗਏ 5 ਲੱਖ ਰੁਪਏ ਮੁਆਵਜ਼ਾ ਸਰਕਾਰੀ ਨੌਕਰੀ ਸਵਾਲ ਉਤੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਅੱਜ ਜੋ ਕਿਸਾਨ ਸ਼ਹੀਦ ਹੋਏ ਹਨ ਉਹ ਇਨ੍ਹਾਂ ਦੀ ਵਜ੍ਹਾ ਨਾਲ ਹੋਇਆ ਹੈ ਹੁਣ ਜੋ ਮਰਜ਼ੀ ਕਰ ਲੈਣ ਇਸਦਾ ਕੋਈ ਫ਼ਾਇਦਾ ਨਹੀਂ ਹੈ।
ਅੱਜ ਜਲੰਧਰ ਦੇ ਵਿੱਚ ਵੀ ਆਮ ਆਦਮੀ ਪਾਰਟੀ ਵਲੋਂ ਕਿਸਾਨਾਂ ਦੇ ਹੱਕ ਵਿੱਚ ਬਾਈਕ ਰੈਲੀ ਕੱਢੀ ਗਈ। ਇਹ ਰੈਲੀ ਵੱਖ ਵੱਖ ਜਗ੍ਹਾਵਾਂ ਤੋਂ ਹੁੰਦੀ ਹੋਈ ਰਵਿਦਾਸ ਚੌਂਕ ਸਮਾਪਤ ਹੋਈ।ਇਸ ਰੈਲੀ ਵਿੱਚ ਬੱਚੇ , ਬਜ਼ੂਰਗ ਅਤੇ ਮਹਿਲਾਵਾਂ ਵੀ ਸ਼ਾਮਿਲ ਸੀ। ਇਹ ਬਾਈਕ ਰੈਲੀ ਦਾ ਕਾਰਨ ਇਹ ਸੀ ਕਿ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਜਾਵੇ ਕਿ ਉਹ ਦਿੱਲੀ ਜਾ ਕੇ ਕਿਸਾਨਾਂ ਦਾ ਸਮਰਥਨ ਕਰਨ।
ਫਿਰੋਜ਼ਪੁਰ ਵਿੱਚ, ਸਾਰਾਗੜ੍ਹੀ ਗੁਰਦੁਆਰਾ ਸਾਹਿਬ ਤੋਂ ਆਮ ਆਦਮੀ ਪਾਰਟੀ ਨੇ ਕਿਸਾਨੀ ਝੰਡੇ ਫੜ ਕੇ ਅਤੇ ਕਿਸਾਨ ਏਕਤਾ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਕਿਸਾਨਾਂ ਦੇ ਹੱਕ ਵਿੱਚ ਰੈਲੀ ਸ਼ੁਰੂ ਕੀਤੀ ਅਤੇ ਫਿਰੋਜ਼ਪੁਰ ਵਿੱਚ ਵੱਖ ਵੱਖ ਥਾਵਾਂ ਤੋਂ ਹੁੰਦੇ ਹੋਏ ਇਹ ਰੈਲੀ ਸਮਾਪਤ ਹੋਈ।ਆਮ ਆਦਮੀ ਪਾਰਟੀ ਨੇ ਨੀਨਾ ਮਿੱਤਲ ਦੀ ਅਗਵਾਈ ਹੇਠ ਰਾਜਪੁਰਾ ਦੇ ਵੱਖ-ਵੱਖ ਬਾਜ਼ਾਰਾਂ ਤੋਂ ਮੋਟਰਸਾਈਕਲ ਰੈਲੀ ਕੱਢੀ।