ਪੜਚੋਲ ਕਰੋ

ਵੱਡੇ ਸਿਆਸੀ ਸੰਕਟ 'ਚ ਘਿਰੀ 'ਆਪ', ਖੁੱਸੇਗਾ ਵਿਰੋਧੀ ਧਿਰ ਦਾ ਦਰਜਾ!

ਚੰਡੀਗੜ੍ਹ: ਅਗਲੇ ਦਿਨਾਂ ਵਿੱਚ ਆਮ ਆਦਮੀ ਪਾਰਟੀ ਨੂੰ ਹੋਰ ਵੀ ਝਟਕੇ ਲੱਗਣ ਜਾ ਰਹੇ ਹਨ। ਐਚਐਸ ਫੂਲਕਾ ਤੇ ਸੁਖਪਾਲ ਖਹਿਰਾ ਮਗਰੋਂ ਹੋਰ ਵਿਧਾਇਕ ਵੀ ਪਾਰਟੀ ਛੱਡ ਸਕਦੇ ਹਨ। ਸਭ ਤੋਂ ਅਹਿਮ ਗੱਲ ਇਹ ਹੈ ਕਿ 'ਆਪ' ਤੋਂ ਵਿਰੋਧੀ ਧਿਰ ਦਾ ਦਰਜਾ ਵੀ ਖੁੱਸ ਸਕਦਾ ਹੈ। ਆਮ ਆਦਮੀ ਪਾਰਟੀ ਲਈ ਇਹ ਵੱਡਾ ਸਿਆਸੀ ਸੰਕਟ ਹੋਏਗਾ। ਇਸ ਸੰਕਟ ਵਿੱਚੋਂ ਨਿਕਲਣ ਲਈ ਪਾਰਟੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ। ਦਰਅਸਲ ਪਾਰਟੀ ’ਚੋਂ ਮੁਅੱਤਲ ਸੁਖਪਾਲ ਖਹਿਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਖਹਿਰਾ ਅੱਠ ਜਨਵਰੀ ਨੂੰ ਨਵੀਂ ਪਾਰਟੀ ਦਾ ਐਲਾਨ ਕਰਨ ਜਾ ਰਹੇ ਹਨ। ਹੁਣ ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਖਹਿਰਾ ਧੜੇ ਦੇ ਦੂਜੇ ਵਿਧਾਇਕ ਵੀ ਅਸਤੀਫਾ ਦੇ ਸਕਦੇ ਹਨ। ਇਨ੍ਹਾਂ ਅਸਤੀਫਿਆਂ ਮਗਰੋਂ ਜੇਕਰ ਪਾਰਟੀ ਇਨ੍ਹਾਂ ਲੀਡਰਾਂ ਦੀ ਵਿਧਾਇਕੀ ਰੱਦ ਕਰਵਾਉਂਦੀ ਹੈ ਤਾਂ ਪਾਰਟੀ ਕੋਲੋਂ ਵਿਰੋਧੀ ਧਿਰ ਦਾ ਦਰਜਾ ਖੁਸ ਸਕਦਾ ਹੈ। ਇਸ ਵੇਲੇ ਕਾਂਗਰਸ ਕੋਲ 78, ਅਕਾਲੀ ਦਲ ਕੋਲ 14, ਬੀਜੇਪੀ ਕੋਲ 3 ਤੇ ਲੋਕ ਇਨਸਾਫ ਪਾਰਟੀ ਕੋਲ 2 ਵਿਧਾਇਕ ਹਨ। ਆਮ ਆਦਮੀ ਪਾਰਟੀ ਨੇ 20 ਸੀਟਾਂ ਜਿੱਤੀਆਂ ਸਨ ਜਿਨ੍ਹਾਂ ਵਿੱਚੋਂ ਖਹਿਰਾ ਧੜੇ ਕੋਲ ਸੱਤ ਵਿਧਾਇਕ ਹਨ ਤੇ ਐਚਐਸ ਫੂਲਕਾ ਅਸਤੀਫਾ ਦੇ ਚੁੱਕੇ ਹਨ। ਜੇਕਰ ਖਹਿਰਾ ਧੜੇ ਦੇ ਸਾਰੇ ਵਿਧਾਇਕ ਪਾਰਟੀ ਛੱਡ ਦਿੰਦੇ ਹਨ ਤਾਂ ਆਮ ਆਦਮੀ ਪਾਰਟੀ 12 ਵਿਧਾਇਕ ਹੀ ਬਚਣਗੇ ਜਿਸ ਕਰਕੇ ਉਸ ਕੋਲੋਂ ਵਿਰੋਧੀ ਧਿਰ ਦਾ ਦਰਜਾ ਖੁੱਸ ਸਕਦਾ ਹੈ। ਇਸ ਬਾਰੇ ਖਹਿਰਾ ਧੜੇ ਦੇ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਵਿਧਾਇਕ ਕੰਵਰ ਸੰਧੂ ਤੇ ਹੋਰ ਵਿਧਾਇਕਾਂ ਨਾਲ ਗੱਲ ਹੋਈ ਹੈ। ਉਹ ਮੀਟਿੰਗ ਕਰਕੇ ਆਪਣੀ ਅਗਲੀ ਰਣਨੀਤੀ ਬਣਾਉਣਗੇ। ਬਾਗ਼ੀ ਧਿਰ ਨਾਲ ਖਹਿਰਾ, ਸੰਧੂ ਤੇ ਮਾਨਸ਼ਾਹੀਆ ਤੋਂ ਇਲਾਵਾ ਵਿਧਾਇਕ ਮਾਸਟਰ ਬਲਦੇਵ ਸਿੰਘ, ਪਿਰਮਲ ਸਿੰਘ, ਜਗਤਾਰ ਸਿੰਘ ਜੱਗਾ ਤੇ ਜਗਦੇਵ ਸਿੰਘ ਕਮਾਲੂ ਜੁੜੇ ਹਨ।

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
ਪੰਜਾਬ ਤੋਂ ਵੱਡੀ ਖਬਰ, ਸਾਬਕਾ CM ਬੇਅੰਤ ਸਿੰਘ ਦੇ ਕਾਤਲ ਲਈ ਪੈਰੋਲ ਦੀ ਮੰਗ, CM ਭਗਵੰਤ ਮਾਨ ਨੇ ਰਾਜਪਾਲ ਕਟਾਰੀਆ ਨੂੰ ਲਿਖਿਆ ਪੱਤਰ; ਬੋਲੇ- 10 ਦਿਨਾਂ ਦੀ...
Punjab Weather: ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ ਛਮ-ਛਮ ਵਰ੍ਹੇਗਾ ਮੀਂਹ, ਚੰਡੀਗੜ੍ਹ 'ਚ ਬੱਦਲਵਾਈ ਰਹੇਗੀ, ਇਨ੍ਹਾਂ ਇਲਾਕਿਆਂ 'ਚ ਗਰਜ-ਬਿਜਲੀ ਡਿੱਗਣ ਦਾ ਅਲਰਟ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
Punjab News: ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
ਵਿਧਾਨ ਸਭਾ 2027 ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਹਲਚਲ, ਕੀ BJP ਨਾਲ ਮੁੜ ਗਠਜੋੜ? ਹੱਦਬੰਦੀ ਬਿੱਲ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਰਥਨ...
Punjab congress: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹਲਚਲ, ਕਾਂਗਰਸ ਦੀ ਪਹਿਲੀ ਗਰੰਟੀ- 'ਸਰਕਾਰ ਬਣਦੇ ਹੀ ਇਹ ਚੀਜ਼ ਬਿਲਕੁਲ ਮੁਫ਼ਤ...'

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Embed widget