ਪੜਚੋਲ ਕਰੋ

ਸੰਕਟ 'ਚ ਘਿਰੀ ਆਮ ਆਦਮੀ ਪਾਰਟੀ, ਅਸਤੀਫੇ ਰੋਕਣ ਲਈ ਬਦਲੀ ਰਣਨੀਤੀ

ਚੰਡੀਗੜ੍ਹ: ਵਿਧਾਇਕਾਂ ਦੇ ਲਗਾਤਾਰ ਅਸਤੀਫਿਆਂ ਮਗਰੋਂ ਆਮ ਆਦਮੀ ਪਾਰਟੀ ਕਸੂਤੀ ਘਿਰ ਗਈ ਹੈ। ਪਾਰਟੀ ਨੂੰ ਵਿਰੋਧੀ ਧਿਰ ਦਾ ਅਹੁਦਾ ਖੁੱਸਣ ਦਾ ਵੀ ਡਰ ਸਤਾਉਣ ਲੱਗਾ ਹੈ। ਤਿੰਨ ਵਿਧਾਇਕਾਂ ਵੱਲੋਂ ਪਾਰਟੀ ਛੱਡਣ ਮਗਰੋਂ 'ਆਪ' ਕੋਲ 17 ਵਿਧਾਇਕ ਰਹੇ ਗਏ ਹਨ। ਇਨ੍ਹਾਂ ਵਿੱਚੋਂ ਵੀ ਪੰਜ ਵਿਧਾਇਕ ਬਗਾਵਤ ਕਰੀ ਖੜ੍ਹੇ ਹਨ ਤੇ ਉਹ ਕਿਸੇ ਵੇਲੇ ਵੀ ਅਸਤੀਫਾ ਦੇ ਸਕਦੇ ਹਨ। ਦੂਜੇ ਪਾਸੇ ਅਕਾਲੀ ਦਲ-ਬੀਜੇਪੀ ਕੋਲ 17 ਵਿਧਾਇਕ ਹਨ। ਉਧਰ, ਆਮ ਆਦਮੀ ਪਾਰਟੀ ਨੇ ਹੋਰ ਅਸਤੀਫੇ ਰੋਕਣ ਲਈ ਰਣਨੀਤੀ ਬਦਲੀ ਹੈ। ਪਾਰਟੀ ਨੇ ਬਾਗੀ ਵਿਧਾਇਕਾਂ ਨੂੰ ਸੰਕੇਤ ਦਿੱਤਾ ਹੈ ਕਿ ਜੇਕਰ ਉਨ੍ਹਾਂ ਅਸਤੀਫੇ ਦਿੱਤੇ ਤਾਂ ਵਿਧਾਇਕੀ ਤੋਂ ਵੀ ਹੱਥ ਧੋਣੇ ਪੈਣਗੇ। ਇਸ ਵੇਲੇ ਐਚਐਸ ਫੂਲਕਾ ਤਾਂ ਪਾਰਟੀ ਤੇ ਵਿਧਾਇਕੀ ਦੋਵਾਂ ਤੋਂ ਅਸਤੀਫਾ ਦੇ ਚੁੱਕੇ ਹਨ ਪਰ ਸੁਖਪਾਲ ਖਹਿਰਾ ਤੇ ਮਾਸਟਰ ਬਲਦੇਵ ਸਿੰਘ ਨੇ ਸਿਰਫ ਪਾਰਟੀ ਛੱਡੀ ਹੈ। ਇਸ ਤੋਂ ਇਲਾਵਾ ਵਿਧਾਇਕ ਕੰਵਰ ਸੰਧੂ, ਨਾਜ਼ਰ ਸਿੰਘ ਮਾਨਸ਼ਾਹੀਆ, ਜਗਤਾਰ ਸਿੰਘ ਜੱਗਾ, ਪਿਰਮਲ ਸਿੰਘ ਤੇ ਜਗਦੇਵ ਸਿੰਘ ਕਮਾਲੂ ਵੀ ਦੁਚਿੱਤੀ ਵਿੱਚ ਹਨ। ਇਸ ਤੋਂ ਪਹਿਲਾਂ ਪਾਰਟੀ ਨੇ ਸੁਖਪਾਲ ਖਹਿਰਾ ਦੇ ਅਸਤੀਫੇ ਮਗਰੋਂ ਉਨ੍ਹਾਂ ਦੀ ਵਿਧਾਇਕੀ ਨੂੰ ਕੋਈ ਚੁਣੌਤੀ ਨਹੀਂ ਦਿੱਤੀ ਸੀ। ਵਿਧਾਇਕ ਮਾਸਟਰ ਬਲਦੇਵ ਸਿੰਘ ਵੱਲੋਂ ਵੀ ਅਸਤੀਫਾ ਦੇਣ ਮਗਰੋਂ ਪਾਰਟੀ ਨੂੰ ਹੱਥਾਂ ਪੈਰਾਂ ਦੀ ਪੈ ਗਈ। 'ਆਪ' ਨੇ ਤੁਰੰਤ ਰਣਨੀਤੀ ਬਦਲਦਿਆਂ ਖਹਿਰਾ ਦੀ ਵਿਧਾਇਕੀ ਰੱਦ ਕਰਾਉਣ ਲਈ ਵਿਧਾਨ ਸਭਾ ਦੇ ਸਪੀਕਰ ਕੋਲ ਪਹੁੰਚ ਕੀਤੀ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਬੁੱਧਵਾਰ ਸ਼ਾਮ ਸਪੀਕਰ ਰਾਣਾ ਕੇਪੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਖਹਿਰਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਖਤਮ ਕਰਨ ਲਈ ਪੱਤਰ ਸੌਂਪਿਆ। ਦਰਅਸਲ ਪਾਰਟੀ ਨੇ ਹੋਰ ਵਿਧਾਇਕਾਂ ਦੇ ਅਸਤੀਫੇ ਰੋਕਣ ਲਈ ਇਹ ਕਦਮ ਉਠਾਇਆ ਹੈ। ਪਾਰਟੀ ਨੇ ਸੰਕੇਤ ਦਿੱਤਾ ਹੈ ਕਿ ਅਸਤੀਫਾ ਦੇਣ ਵਾਲੇ ਲੀਡਰ ਵਿਧਾਇਕੀ ਦਾ ਅਨੰਦ ਵੀ ਨਹੀਂ ਮਾਣ ਸਕਣਗੇ। ਆਮ ਆਦਮੀ ਪਾਰਟੀ ਨੇ ਬੁੱਧਵਾਰ ਨੂੰ ਕੋਰ ਕਮੇਟੀ ਦੀ ਮੀਟਿੰਗ ਵਿੱਚ ਇਹ ਫੈਸਲਾ ਕਰਕੇ ਹਾਈਕਮਾਂਡ ਕੋਲੋਂ ਤੁਰੰਤ ਪ੍ਰਵਾਨਗੀ ਲਈ ਤੇ ਕਾਰਵਾਈ ਕੀਤੀ। ਪਾਰਟੀ ਨੇ ਫਿਲਹਾਲ ਖਹਿਰਾ ਖਹਿਰਾ ਦੀ ਹੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਵਾਉਣ ਦੀ ਰਣਨੀਤੀ ਬਣਾਈ ਹੈ। ਇਸ ਦਾ ਕਾਰਨ ਬਾਗੀ ਵਿਧਾਇਕਾਂ ਨੂੰ ਸੰਕੇਤ ਦੇਣਾ ਹੈ ਕਿ ਜੇਕਰ ਉਨ੍ਹਾਂ ਅਸਤੀਫੇ ਦਿੱਤੇ ਤਾਂ ਵਿਧਾਇਕੀ ਵੀ ਖੁੱਸ ਜਾਏਗੀ। ਇਸ ਬਾਰੇ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਪਿਛਲੇ ਕਈ ਦਿਨਾਂ ਤੋਂ ਸੁਖਪਾਲ ਸਿੰਘ ਖਹਿਰਾ ਦੀ ਜ਼ਮੀਰ ਜਾਗਣ ਦੀ ਉਡੀਕ ਕਰ ਰਹੀ ਸੀ, ਪਰ ਜਦੋਂ ਅਜਿਹਾ ਨਾ ਹੋਇਆ ਤਾਂ ਪਾਰਟੀ ਨੇ ਉਨ੍ਹਾਂ ਦੀ ਵਿਧਾਨ ਸਭਾ ਦੀ ਮੈਂਬਰੀ ਰੱਦ ਕਰਵਾਉਣ ਸਬੰਧੀ ਫੈਸਲਾ ਲੈ ਲਿਆ। ਚੀਮਾ ਨੇ ਕਿਹਾ ਕਿ ਜਦੋਂ ਕੋਈ ਵਿਅਕਤੀ ਰਾਜਨੀਤਕ ਪਾਰਟੀ ਤੋਂ ਅਸਤੀਫ਼ਾ ਦੇ ਦਿੰਦਾ ਹੈ ਤਾਂ ਉਸ ਦੀ ਵਿਧਾਨ ਸਭਾ ਦੀ ਮੈਂਬਰੀ ਪਾਰਟੀ ਦੇ ਰਹਿਮੋ-ਕਰਮ ’ਤੇ ਹੁੰਦੀ ਹੈ।

ਟਾਪ ਹੈਡਲਾਈਨ

Punjab News: ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ, ਪੰਜਾਬ ਦੌਰੇ ਤੇ ਆਏਗੀ ਪ੍ਰਿਯੰਕਾ ਗਾਂਧੀ, ਪਾਰਟੀ 50 ਉਮੀਦਵਾਰਾਂ ਲਿਸਟ ਕਰੇਗੀ ਜਾਰੀ; ਸਾਹਮਣੇ ਆਇਆ ਵੱਡਾ ਅਪਡੇਟ...
Punjab News: ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
ਪੰਜਾਬ ਭਾਜਪਾ ਨੇ ਸੰਗਠਨ ਦਾ ਕੀਤਾ ਵਿਸਥਾਰ, ਇਨ੍ਹਾਂ 6 ਸੈੱਲਾਂ ਦੇ ਪ੍ਰਧਾਨ ਨਿਯੁਕਤ, ਜਾਣੋ ਕਿਸਨੂੰ ਮਿਲੀ ਕਿਹੜੀ ਜ਼ਿੰਮੇਵਾਰੀ?
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ
ਪਰਵਿੰਦਰ ਝੋਟੇ ਦਾ ਹੋਇਆ ਪੋਸਟਮਾਰਟਮ, ਕੱਲ੍ਹ ਹੋਵੇਗਾ ਅੰਤਿਮ ਸਸਕਾਰ; ਬਾਪੂ ਭੀਮ ਸਿੰਘ ਦੀ ਵਿਗੜੀ ਸਿਹਤ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
ਚੋਣਾਂ ਤੋਂ ਪਹਿਲਾਂ ਪੰਜਾਬ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਨੇ ਪਰਿਵਾਰ ਸਣੇ ਛੱਡਿਆ ਪਾਰਟੀ ਦਾ ਸਾਥ, 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਆਮ ਆਦਮੀ ਪਾਰਟੀ' ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂਆਂ ਨੇ ਫੜਿਆ 'ਅਕਾਲੀ ਦਲ' ਦਾ ਪੱਲਾ, ਸਿਆਸੀ ਜਗਤ 'ਚ ਮੱਚੀ ਤਰਥੱਲੀ...
Akali BJP Alliance: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਵੱਡਾ ਅਪਡੇਟ...
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਪੰਜਾਬ-ਚੰਡੀਗੜ੍ਹ 'ਚ ਦੀਵਾਲੀ 'ਤੇ ਮੌਸਮ ਰਹੇਗਾ ਸਾਫ, 3 ਦਿਨ ਪਵੇਗੀ ਧੁੰਦ; 11 ਤਰੀਕ ਤੋਂ ਬਾਅਦ ਪੈ ਸਕਦਾ ਮੀਂਹ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 7 ਨਵੰਬਰ 2026
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Parvinder Jhota ਦਾ ਪੋਸਟਮਾਰਟਮ ਫਿਰ ਅਟਕਿਆ, 24 ਦਿਨ ਫਰੀਜ਼ਰ 'ਚ ਰਹਿਣ ਕਾਰਨ ਆਈ ਦਿੱਕਤ; ਕੱਲ੍ਹ ਹੋ ਸਕਦਾ ਅੰਤਿਮ ਸਸਕਾਰ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Punjab News : ਪੰਜਾਬ ਦੇ 2 ਵੱਡੇ ਆਗੂਆਂ ਦੀ ਅਕਾਲੀ ਦਲ 'ਚ ਘਰ ਵਾਪਸੀ! ਕਿਹਾ- ਮੈਂ 2027 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ
Embed widget