ਸੰਗਰੂਰ: "ਆਮ ਆਦਮੀ ਪਾਰਟੀ ਅਜਿਹੇ ਅਧਿਕਾਰੀਆਂ ਦੀ ਲਿਸਟ ਤਿਆਰ ਕਰ ਰਹੀ ਹੈ ਜਿਨ੍ਹਾਂ 'ਤੇ ਸ਼ੱਕ ਹੈ ਕਿ ਉਹ ਚੋਣਾਂ ਵਿੱਚ ਸਹੀ ਤਰੀਕੇ ਨਾਲ ਡਿਊਟੀ ਨਹੀਂ ਨਿਉਣਗੇ। 'ਆਪ' ਇਹ ਸੂਚੀ ਚੋਣ ਕਮਿਸ਼ਨ ਨੂੰ ਸੌਂਪੇਗੀ ਤਾਂ ਜੋ ਇਨ੍ਹਾਂ ਅਧਿਕਾਰੀਆਂ ਦੀ ਡਿਊਟੀ ਚੋਣਾਂ ਵਿੱਚ ਨਾ ਲਾਈ ਜਾਵੇ।" ਇਹ ਖੁਲਾਸਾ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ।
ਪੰਜਾਬ ਦੌਰੇ 'ਤੇ ਆਏ ਕੇਜਰੀਵਾਲ ਨੇ ਸੰਗਰੂਰ ਵਿੱਚ ਕਿਹਾ ਕਿ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਜਾਏਗੀ ਕਿ ਚੋਣਾਂ ਕੇਂਦਰੀ ਸੁਰੱਖਿਆ ਬਲਾਂ ਦੀ ਨਿਗਰਾਨੀ ਹੇਠ ਕਰਵਾਈਆਂ ਜਾਣ। ਪੰਜਾਬ ਦੇ ਤਿੰਨ ਰੋਜ਼ਾ ਦੌਰੇ 'ਤੇ ਆਏ ਕੇਜਰੀਵਾਲ ਨੇ ਪਹਲੀ ਰਾਤ ਸੰਗਰੂਰ ਦੇ ਰੈਸਟ ਹਾਉਸ ਵਿੱਛ ਗੁਜ਼ਾਰੀ।
ਅੱਜ ਸਵੇਰੇ ਅਗਲੇ ਪੜਾਅ ਵੱਲ ਨਿਕਲਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਜਾਂ ਪਾਰਟੀ ਖਿਲਾਫ ਨਹੀਂ। ਉਨ੍ਹਾਂ ਦਾ ਲੜਾਈ ਪੰਜਾਬ ਵਿੱਚ ਫੈਲੇ ਭ੍ਰਿਸ਼ਟਾਚਾਰ ਖਿਲਾਫ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਅਫਸਰ ਸੱਤਾ ਧਿਰ ਪੱਖੀ ਹਨ। ਉਨ੍ਹਾਂ ਦੀਆਂ ਲਿਸਟਾਂ ਤਿਆਰ ਹੋ ਰਹੀਆਂ ਹਨ। ਚੋਣ ਕਮਿਸ਼ਨ ਤੋਂ ਮੰਗ ਕੀਤੀ ਜਾਏਗੀ ਕਿ ਉਨ੍ਹਾਂ ਅਫਸਰਾਂ ਦੀ ਡਿਊਟੀ ਚੋਣਾਂ ਵਿੱਚ ਨਾ ਲਾਈ ਜਾਵੇ।