ਪੜਚੋਲ ਕਰੋ

Farm Laws Copies Burn: ਆਮ ਆਦਮੀ ਪਾਰਟੀ ਨੇ 16,000 ਥਾਵਾਂ 'ਤੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਫੂਕਣ ਦਾ ਦਾਅਵਾ

ਸੂਬੇ 'ਚ ਹਰ ਪਿੰਡ, ਮੁਹੱਲੇ ਤੇ ਗਲੀ ਵਿੱਚ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਲੋਹੜੀ ਮਨਾਈ ਗਈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਵੱਲੋਂ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਪੰਜਾਬ ਭਰ 'ਚ ਮਨਾਉਂਦੇ ਹੋਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸੂਬੇ 'ਚ ਹਰ ਪਿੰਡ, ਮੁਹੱਲੇ ਤੇ ਗਲੀ ਵਿੱਚ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਲੋਹੜੀ ਮਨਾਈ ਗਈ। ਇਸ ਦੌਰਾਨ 16 ਹਜ਼ਾਰ ਤੋਂ ਵਧ ਥਾਵਾਂ ਉੱਤੇ ਦਲਿੱਦਰ ਰੂਪੀ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਆਪਣੀ ਹੋਂਦ ਬਚਾਉਣ ਲਈ ਕੇਂਦਰ ਦੇ ਖੇਤੀ ਕਾਨੂੰਨਾਂ ਖਿਲਾਫ ਕੜਾਕੇ ਦੀ ਠੰਢ 'ਚ ਦਿੱਲੀ ਦੇ ਬਰਾਡਰ ਉੱਤੇ ਦਿਨ ਰਾਤ ਅੰਦੋਲਨ ਕਰਦੇ ਸ਼ਹੀਦੀਆਂ ਪਾ ਰਹੇ ਹਨ। ਹੁਣ ਤੱਕ ਅੰਦੋਲਨ 'ਚ ਡਟੇ 65 ਤੋਂ ਵੱਧ ਕਿਸਾਨ ਭਰਾ ਸ਼ਹੀਦੀਆਂ ਪਾ ਗਏ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਦੀ ਮੋਦੀ ਸਰਕਾਰ ਵੱਲੋਂ ਪੈਦਾ ਕੀਤੇ ਗਏ ਅਜਿਹੇ ਡਰਾਉਣੇ ਮਾਹੌਲ ਵਿੱਚ ਸਾਡੇ ਤਿਉਹਾਰ ਵੀ ਉਨ੍ਹਾਂ ਕਿਸਾਨਾਂ ਨੂੰ ਸਮਰਪਿਤ ਹਨ। ਉਨ੍ਹਾਂ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਭਰ ਵਿੱਚ ਸ਼ਹੀਦ ਕਿਸਾਨਾਂ ਨੂੰ ਸਮਰਪਿਤ ਲੋਹੜੀ ਮਨਾਉਂਦੇ ਹੋਏ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਸੂਬੇ 'ਚ ਹਰ ਪਿੰਡ, ਮੁਹੱਲੇ ਤੇ ਗਲੀ ਵਿੱਚ ਕਾਨੂੰਨਾਂ ਖਿਲਾਫ ਆਵਾਜ਼ ਬੁਲੰਦ ਕਰਦੇ ਹੋਏ ਲੋਕਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਲੋਹੜੀ ਮਨਾਈ ਗਈ। ਇਸ ਦੌਰਾਨ 16 ਹਜ਼ਾਰ ਤੋਂ ਵਧ ਥਾਵਾਂ ਉੱਤੇ ਦਲਿੱਦਰ ਰੂਪੀ ਕੇਂਦਰੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਸਾਡਾ ਅੰਨਦਾਤਾ ਜਿਨ੍ਹਾਂ ਕੇਂਦਰੀ ਕਾਲੇ ਕਾਨੂੰਨਾਂ ਨੂੰ ਆਪਣੇ ਲਈ ਮੌਤ ਦੇ ਵਰੰਟ ਦੱਸ ਰਿਹਾ ਹੈ, ਉਨ੍ਹਾਂ ਕਾਨੂੰਨਾਂ ਦੀਆਂ 8 ਲੱਖ ਤੋਂ ਜ਼ਿਆਦਾ ਕਾਪੀਆਂ ਲੋਹੜੀ ਦੀ ਅੱਗ ਵਿੱਚ ਫੂਕੀਆਂ ਗਈਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੀ ਹੋਰ ਪ੍ਰੀਖਿਆ ਲੈਣਾ ਬੰਦ ਕਰਕੇ ਤੁਰੰਤ ਕਾਲੇ ਕਾਨੂੰਨਾਂ ਨੂੰ ਖਤਮ ਕਰੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਸਾਡੇ ਸੰਵਿਧਾਨਕ ਢਾਚੇ ਨੂੰ ਵੀ ਬਹੁਤ ਵੱਡੀ ਢਾਹ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਜੋ ਕਮੇਟੀ ਬਣਾਈ ਗਈ ਕਿਸਾਨਾਂ ਨੂੰ ਵੀ ਉਸ ਤੋਂ ਵੀ ਕੋਈ ਇਨਸਾਫ ਮਿਲਣ ਦੀ ਸੰਭਵਨਾ ਨਹੀਂ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨਾਂ ਦੇ ਹੱਕ ਵਿੱਚ ਡੱਟੀ ਹੋਈ ਹੈ। ਉਨਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ, ਇਹ ਬਹੁਤ ਹੀ ਨਾਜ਼ੁਕ ਸਮਾਂ ਹੈ ਕਿ ਲੋਕਤੰਤਰਿਕ ਢੰਗ ਨਾਲ ਚੁਣੀ ਹੋਈ ਮੋਦੀ ਸਰਕਾਰ ਵੀ ਲੋਕਾਂ ਦੀ ਆਵਾਜ਼ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਸੰਵਿਧਾਨ ਰਾਹੀਂ ਮਿਲੇ ਹੋਏ ਰੋਸ ਪ੍ਰਦਰਸ਼ਨ ਕਰਨ ਦੇ ਹੱਕਾਂ ਨੂੰ ਵੀ ਖੋਹਿਆ ਜਾ ਰਿਹਾ ਹੈ। ਇਹ ਵੀ ਪੜ੍ਹੋ: Pradhan Mantri Fasal Bima Yojana: ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ ਨੂੰ 5 ਸਾਲ ਪੂਰੇ, ਹੁਣ ਤੱਕ 25 ਕਰੋੜ ਤੋਂ ਵੱਧ ਕਿਸਾਨ ਜੁੜਨ ਦਾ ਦਾਅਵਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Advertisement
ABP Premium

ਵੀਡੀਓਜ਼

Amritpal Singh ਦੀ ਪਾਰਟੀ ਦੇ ਨਾਂ ਦਾ ਹੋਇਆ ਐਲਾਨ, ਪੰਜਾਬ ਦੀ ਸਿਆਸੀ 'ਚ ਹਲਚਲCanada ਨੇ ਹੁਣ ਦਿੱਤਾ ਤਕੜਾ ਝਟਕਾ ! ਮਾਪਿਆਂ ਨੂੰ ਨਹੀਂ ਮਿਲੇਗੀ PRਪੰਜਾਬ 'ਚ ਭਿੜਣਗੀਆਂ ਪੰਥਕ ਧਿਰਾਂ ! Amritalpal Singh ਤੋਂ ਬਾਅਦ Akali Dal ਦਾ ਬਾਗ਼ੀ ਧੜਾ ਬਣਾ ਸਕਦਾ ਨਵੀਂ ਪਾਰਟੀ?ਐਸ਼ਵਰਿਆ ਰਾਏ ਬੱਚਨ ਵਲੋਂ Good News , ਵੀਡੀਓ ਵੇਖ ਸਭ ਕੁੱਝ ਆਏਗਾ ਸਮਝ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
IND vs AUS: ਜਸਪ੍ਰੀਤ ਬੁਮਰਾਹ ਨੇ ਰਚਿਆ ਇਤਿਹਾਸ, ਅਜਿਹਾ ਕਰਨ ਵਾਲੇ ਬਣੇ ਪਹਿਲੇ ਭਾਰਤੀ ਖਿਡਾਰੀ, ਜਾਣੋ ਕੀ ਮਾਰਿਆ ਮਾਰਕਾ ?
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Embed widget