ਲੁਧਿਆਣਾ: ਆਮ ਆਦਮੀ ਪਾਰਟੀ ਦੇ ਸਾਂਸਦ ਭਗਵੰਤ ਮਾਨ ਵੱਲੋਂ ਕੱਲ੍ਹ ਮੀਡੀਆ ਖਿਲਾਫ ਕੀਤੀ ਬਿਆਨਬਾਜ਼ੀ ਦੇ ਵਿਰੋਧ ਵਿੱਚ ਅਕਾਲੀ ਦਲ ਨੇ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਦੇ ਖਿਲਾਫ ਪੁਤਲਾ ਫੂਕ ਪ੍ਰਦਰਸ਼ਨ ਕੀਤਾ। ਅਕਾਲੀ ਦਲ ਦੇ ਲੀਡਰਾਂ ਨੇ ਕਿਹਾ ਕਿ ਝਗੜਾ ਇਸ ਗੱਲ ਦਾ ਸਬੂਤ ਹੈ ਕਿ ਆਮ ਆਦਮੀ ਪਾਰਟੀ ਘਬਰਾ ਗਈ ਹੈ।

 

 

 

ਇਸ ਦੇ ਨਾਲ ਯੂਥ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਗੁਰਦੀਪ ਸਿੰਘ ਨੇ ਨੀਲੇ ਕਾਰਡ ਧਾਰਕਾਂ ਨੂੰ ਭਿਖਾਰੀ ਕਹਿਣ ਵਾਲੇ ਬਿਆਨ ਨੂੰ ਲੈ ਕੇ ਭਗਵੰਤ ਮਾਨ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਗਲਤ ਬਿਆਨਬਾਜ਼ ਕਰ ਰਹੇ ਹਨ।