ਸੰਗਰੂਰ: ਸੂਬੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੇ ਵੱਡੇ ਨੇਤਾ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ‘ਆਪ’ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਚਾਰ ਐਮਐਲਏ ਸਰਕਾਰ ਤੋਂ ਨਾਰਾਜ਼ ਚਲ ਰਹੇ ਹਨ ਜਿਨ੍ਹਾਂ ਦੀ ਹਿਮਾਇਤ 40 ਐਮਐਲਏ ਕਰ ਰਹੇ ਹਨ। ਇਸ ਦੇ ਅੱਗੇ ਕਿਹਾ ਕਿ ਉਨ੍ਹਾਂ ਵਿਧਾਇਕਾਂ ਨੂੰ ਅਪਲਿ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਨਾਲ ਆ ਜਾਣ ਅਤੇ ਉਹ ਮਿਲਕੇ ਸਰਕਾਰ ਬਣਾਉਣਗੇ।
ਉਨ੍ਹਾਂ ਕਿਹਾ ਕਿ ਕੈਪਟਨ ਦੇ ਆਪਣੇ ਜਿਲ੍ਹੇ ਪਟਿਆਲਾ ਤੋਂ 4 ਵਿਧਾਇਕ ਬਾਗੀ ਹੋ ਗਏ ਹਨ ਤੇ ਵੱਡੀ ਗਿਣਤੀ ਕਾਂਗਰਸੀ ਵਿਧਾਇਕਾਂ ਨੇ ਉਨ੍ਹਾਂ ਦੇ ਸਾਥ ਦੇਣ ਦਾ ਐਲਾਨ ਕੀਤਾ ਹੈ। ਇਸ ਲਈ ਜੇ ਪੰਜਾਬ ਨੂੰ ਬਚਾਉਣਾ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਸਣੇ ਸਾਰੇ ਵਿਧਾਇਕ ਉਨ੍ਹਾਂ ਦਾ ਸਾਥ ਦੇਣ। ਉਨ੍ਹਾਂ ਕਿਹਾ ਕਿ ਕਾਂਗਰਸ ਦੇ 40 ਵਿਧਾਇਕਾਂ ਨੇ ਪਟਿਆਲਾ ਦੇ ਬਾਗੀ ਵਿਧਾਇਕਾਂ ਦੇ ਕਦਮ ਨੂੰ ਸਹੀ ਕਰਾਰ ਦਿੰਦਿਆਂ ਉਨ੍ਹਾਂ ਦਾ ਸਾਥ ਦੇਣ ਦਾ ਭਰੋਸਾ ਦਿੱਤਾ ਹੈ।
ਕੀ ਪੰਜਾਬ ‘ਚ ਡਿੱਗ ਸਕਦੀ ਹੈ ਸਰਕਾਰ, ‘ਆਪ’ ਨੇ ਸਿੱਧੂ ਨੂੰ ਵੀ ਦਿੱਤਾ ਸੱਦਾ
ਏਬੀਪੀ ਸਾਂਝਾ
Updated at:
30 Nov 2019 12:27 PM (IST)
ਸੂਬੇ ‘ਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਪਾਰਟੀ ਦੇ ਵੱਡੇ ਨੇਤਾ ਅਮਨ ਅਰੋੜਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਨੇ ਨਵਜੋਤ ਸਿੰਘ ਸਿੱਧੂ ਨੂੰ ‘ਆਪ’ ‘ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।
- - - - - - - - - Advertisement - - - - - - - - -