Punjab News: ਜਲੰਧਰ ਜ਼ਿਮਨੀ ਚੋਣਾਂ ਜਿੱਤਣ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਜ਼ਿਆਦਾ ਫੋਕਸ ਹੁਣ ਗਿੱਦੜਬਾਹਾ ਚੋਣਾਂ ਉੱਤੇ ਹੋਣ ਜਾ ਰਿਹਾ ਹੈ। ਜਿਸ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉੱਥੋਂ ਦਾ ਦੌਰਾ ਕੀਤਾ ਹੈ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੱਲੋਂ ਲਾਏ ਗਏ ਇੰਚਾਰਜ  ਮੰਤਰੀ ਅਮਨ ਅਰੋੜਾ ਤੇ ਲਾਡੀ ਢੋਂਸ ਵੀ ਇਲਾਕੇ ਵਿੱਚ ਐਕਟਿਵ ਹੋ ਚੁੱਕੇ ਹਨ।


ਜ਼ਿਕਰ ਕਰ ਦਈਏ ਕਿ ਇਸ ਮੌਕੇ ਲੀਡਰਾਂ ਨੇ ਸਥਾਨਕ ਆਗੂਆਂ ਨਾਲ ਮੀਟਿੰਗਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ, ਇਸ ਮੌਕੇ ਪਾਰਟੀ ਅਜਿਹਾ ਲੀਡਰ ਲੱਭਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਕਿ ਸਿੱਧਾ ਇਲਾਕੇ ਦੇ ਲੋਕਾਂ ਨਾਲ ਜੁੜਿਆ ਹੋਵੇ


ਜੇ ਇਲਾਕੇ ਦੀ ਗੱਲ ਕੀਤੀ ਜਾਵੇ ਤਾਂ ਕਾਂਗਰਸ ਦੇ ਸੀਨੀਅਰ ਨੇਤਾ  ਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਇੱਥੋਂ ਵਿਧਾਇਕ ਸਨ ਪਰ ਉਨ੍ਹਾਂ ਨੇ ਲੁਧਿਆਣਾ ਤੋਂ ਲੋਕ ਸਭਾ ਦੀਆਂ ਚੋਣਾਂ ਜਿੱਤਣ ਤੋਂ ਬਾਅਦ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਬਾਅਦ ਹੁਣ ਇੱਥੇ ਜ਼ਿਮਨੀ ਚੋਣਾਂ ਹੋਣ ਜਾ ਰਹੀਆਂ ਹਨ, ਹਾਲਾਂਕਿ ਇਸ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਿਕ ਐਲਾਨ ਨਹੀਂ ਹੋਇਆ ਹੈ।


ਗ਼ੌਰ ਕਰਨ ਵਾਲੀ ਗੱਲ ਹੈ ਕਿ ਰਾਜਾ ਵੜਿੰਗ 2022 ਵਿੱਚ ਇਸ ਵੇਲੇ ਸੀਟ ਜਿੱਤਣ ਵਿੱਚ ਕਾਮਯਾਬ ਰਹੇ ਸੀ ਜਦੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਹਨ੍ਹੇਰੀ ਚੱਲੀ ਸੀ। ਉਸ ਵੇਲੇ ਜ਼ਿਆਦਾਤਰ ਵੱਡੇ ਲੀਡਰ ਚੋਣ ਹੋਰ ਗਏ ਸੀ ਪਰ ਉਸ ਵੇਲੇ ਵੀ ਰਾਜਾ ਵੜਿੰਗ 1349 ਵੋਟਾਂ ਨਾਲ ਜਿੱਤ ਕੇ ਵਿਧਾਨ ਸਭਾ ਪਹੁੰਚ ਗਏ ਸਨ।


ਚਰਚਾਵਾਂ ਹਨ ਕਿ ਇੱਥੋਂ ਭਾਰਤੀ ਜਨਤਾ ਪਾਰਟੀ ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਚੋਣ ਮੈਦਾਨ ਵਿੱਚ ਉਤਾਰ ਸਕਦੀ ਹੈ। ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਵੱਲੋਂ ਡਿੰਪੀ ਢਿੱਲੋਂ ਨੂੰ ਉਮੀਦਵਾਰ ਬਣਾਇਆ ਜਾ ਸਕਦਾ ਹੈ। ਉੱਥੇ ਹੀ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਪ੍ਰਧਾਨ ਮੰਤਰੀ ਬਾਜੇਕੇ ਚੋਣ ਲੜਣ ਦਾ ਐਲਾਨ ਕਰ ਚੁੱਕੇ ਹਨ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।