ਪੜਚੋਲ ਕਰੋ

Lok Sabha Election: ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਵੀ ਭਾਜਪਾ ਆਪਣੇ ਤਾਨਾਸ਼ਾਹੀ ਰਵੱਈਏ ਤੋਂ ਪਿੱਛੇ ਨਹੀਂ ਹਟ ਰਹੀ: ਆਪ

ਕੰਗ ਨੇ ਕਿਹਾ ਕਿ ਇਹ ਹੁਣ ਹੱਦ ਤੋਂ ਬਾਹਰ ਹੈ।  ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਚੋਣਾਂ ਦਾ ਐਲਾਨ ਹੋ ਜਾਂਦਾ ਹੈ ਪਰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਬਿਨਾਂ ਸਬੂਤਾਂ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਪਾਰਟੀਆਂ ਨੂੰ ਉਨ੍ਹਾਂ ਦੇ ਆਪਣੇ ਦਫਤਰਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ।

Punjab Politics: ਆਮ ਆਦਮੀ ਪਾਰਟੀ (ਆਪ) ਨੇ ਇੱਕ ਵਾਰ ਫਿਰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਤਾਨਾਸ਼ਾਹੀ ਰਵੱਈਏ ਲਈ ਆਲੋਚਨਾ ਕੀਤੀ ਹੈ।  ‘ਆਪ’ ਨੇ ਕਿਹਾ ਕਿ ਲੋਕ ਸਭਾ ਚੋਣਾਂ ਨੇੜੇ  ਹਨ, ਚੋਣ ਜ਼ਾਬਤਾ ਵੀ ਲਾਗੂ ਹੋ ਗਿਆ ਹੈ, ਪਰ ਮੋਦੀ ਸਰਕਾਰ ਦੀ ਤਾਨਾਸ਼ਾਹੀ ਦੀ ਹੱਦ ਦੇਖੋ, ਜੋ ਅਜੇ ਵੀ ਵਿਰੋਧੀ ਪਾਰਟੀਆਂ ਨੂੰ ਰੋਕਣ ਲਈ ਆਪਣੀਆਂ ਗੈਰ-ਸੰਵਿਧਾਨਕ ਚਾਲਾਂ ਤੋਂ ਬਾਜ਼ ਨਹੀਂ ਆ ਰਹੀ।

 ਚੰਡੀਗੜ੍ਹ ਪਾਰਟੀ ਦਫ਼ਤਰ ਤੋਂ ਜਾਰੀ ਇੱਕ ਬਿਆਨ ਵਿੱਚ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਦਿੱਲੀ ਵਿੱਚ ਆਮ ਆਦਮੀ ਪਾਰਟੀ, ਇੱਕ ਰਾਸ਼ਟਰੀ ਪਾਰਟੀ, ਦਾ ਆਪਣਾ ਦਫ਼ਤਰ ਹੈ ਪਰ ਭਾਜਪਾ ਸਰਕਾਰ ‘ਆਪ’ ਦੇ ਕਿਸੇ ਵੀ ਵਿਧਾਇਕ, ਆਗੂ ਜਾਂ ਵਰਕਰ ਨੂੰ ਆਪਣੇ ਹੀ ਦਫਤਰ ਵਿੱਚ ਜਾਣ ਨਹੀਂ ਦੇ ਰਹੀ।  ਪਿਛਲੇ ਦੋ ਦਿਨਾਂ ਤੋਂ 'ਆਪ' ਦੇ ਲੋਕਾਂ ਨੂੰ ਆਪਣੇ ਦਫਤਰ ਦੇ ਬਾਹਰ ਰੋਕ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

 ਕੰਗ ਨੇ ਸਵਾਲ ਕੀਤਾ ਕਿ ਇਹ ਕਿਹੋ ਜਿਹਾ ਲੋਕਤੰਤਰ ਹੈ ਕਿ ਕਿਸੇ ਸਿਆਸੀ ਪਾਰਟੀ ਦੇ ਵਰਕਰ ਆਪਣੀ ਪਾਰਟੀ ਦਫ਼ਤਰ ਨਹੀਂ ਜਾ ਸਕਦੇ?  ਅਸੀਂ ਲੋਕ ਸਭਾ ਚੋਣਾਂ ਲਈ ਆਪਣੀ ਮੁਹਿੰਮ ਕਿਵੇਂ ਚਲਾਵਾਂਗੇ?  ਕੰਗ ਨੇ ਅੱਗੇ ਕਿਹਾ, ਮੈਂ ਇੱਕ ਸੁਤੰਤਰ ਸੰਸਥਾ ਚੋਣ ਕਮਿਸ਼ਨ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਮਾਮਲੇ ਵਿੱਚ ਦਖਲ ਦੇ ਕੇ ਆਮ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਆਪਣੀ ਸੁਤੰਤਰਤਾ ਸਾਬਤ ਕਰੇ।

 ਕੰਗ ਨੇ ਅੱਗੇ ਕਿਹਾ ਕਿ ਮੋਦੀ ਇਸ ਦੇਸ਼ ਵਿੱਚ ਲੋਕਤੰਤਰ ਨੂੰ ਤਬਾਹ ਕਰ ਰਹੇ ਹਨ, ਦੇਸ਼ ਨੂੰ ਤਾਨਾਸ਼ਾਹੀ ਵੱਲ ਲਿਜਾ ਰਹੇ ਹਨ ਅਤੇ ਵਿਰੋਧੀ ਪਾਰਟੀਆਂ ਨੂੰ ਕੁਚਲ ਰਹੇ ਹਨ।  ਇਸ ਬਾਰੇ ਚੋਣ ਕਮਿਸ਼ਨ ਨੂੰ ਨੋਟਿਸ ਲੈਣਾ ਚਾਹੀਦਾ ਹੈ ਅਤੇ ਲੋੜੀਂਦੀ ਕਾਰਵਾਈ ਕਰਨੀ ਚਾਹੀਦੀ ਹੈ।  ਵਿਰੋਧੀ ਪਾਰਟੀਆਂ ਦੇ ਲੋਕਾਂ ਨੂੰ ਉਨ੍ਹਾਂ ਦੇ ਸਿਆਸੀ ਦਫ਼ਤਰਾਂ ਵਿੱਚ ਜਾਣ ਤੋਂ ਰੋਕਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

 ਕੰਗ ਨੇ ਕਿਹਾ ਕਿ ਇਹ ਹੁਣ ਹੱਦ ਤੋਂ ਬਾਹਰ ਹੈ।  ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਿੱਚ ਚੋਣਾਂ ਦਾ ਐਲਾਨ ਹੋ ਜਾਂਦਾ ਹੈ ਪਰ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਬਿਨਾਂ ਸਬੂਤਾਂ ਤੋਂ ਗ੍ਰਿਫਤਾਰ ਕੀਤਾ ਜਾ ਰਿਹਾ ਹੈ ਅਤੇ ਪਾਰਟੀਆਂ ਨੂੰ ਉਨ੍ਹਾਂ ਦੇ ਆਪਣੇ ਦਫਤਰਾਂ ਤੱਕ ਪਹੁੰਚਣ ਤੋਂ ਰੋਕਿਆ ਜਾ ਰਿਹਾ ਹੈ।  ਵਿਰੋਧੀ ਪਾਰਟੀਆਂ  ਚੋਣਾਂ ਲਈ ਪ੍ਰਚਾਰ ਕਿਵੇਂ ਕਰਨਗੇ?  ਚੋਣ ਕਮਿਸ਼ਨ ਨੂੰ ਤੁਰੰਤ ਦਖਲ ਦੇ ਕੇ ਨਿਰਪੱਖ ਚੋਣਾਂ ਯਕੀਨੀ ਬਣਾਉਣੀਆਂ ਚਾਹੀਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ

ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?

NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?

KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!

ABP Premium

ਵੀਡੀਓਜ਼

SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | DallewalGurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp SanjhaFarmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਵੱਡੀ ਖ਼ਬਰ ! ਪਾਕਿਸਤਾਨੀ ਅੱਤਵਾਦੀਆਂ ਦੇ ਨਿਸ਼ਾਨੇ 'ਤੇ ਪੰਜਾਬ ! ਹੋ ਸਕਦੇ ਨੇ ਲੜੀਵਾਰ ਧਮਾਕੇ, ਖੁਫੀਆ ਏਜੰਸੀਆਂ ਨੇ ਜਾਰੀ ਕੀਤਾ ਅਲਰਟ
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਮਾਮਲੇ 'ਚ SC ਨੇ ਭੇਜਿਆ ਨੋਟਿਸ, ਜਾਣੋ ਇਸ ਵਾਰ ਕੀ ਮਾਮਲਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
NHAI ਕੋਲ ਸੂਬੇ 'ਚ 15 ਹਾਈਵੇ ਪ੍ਰੋਜੈਕਟਾਂ ਲਈ ਜ਼ਮੀਨ ਦੀ ਘਾਟ,ਅੰਮ੍ਰਿਤਸਰ-ਕਟੜਾ ਐਕਸਪ੍ਰੈਸ ਵੇਅ ਦਾ ਰੁਕਿਆ ਕੰਮ, ਜਾਣੋ ਕੀ ਬਣ ਰਿਹਾ ਅੜਿੱਕਾ ?
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
KYC ਅਪਡੇਟ ਦੇ ਨਾਂ 'ਤੇ ਭੇਜਿਆ ਮੈਸੇਜ, ਫਿਰ ਸਕੈਮਰ ਨੇ ਮਾਰ ਲਈ 13 ਲੱਖ ਰੁਪਏ ਦੀ ਠੱਗੀ, ਭੁੱਲ ਕੇ ਤੁਸੀਂ ਵੀ ਨਾ ਕਰਨਾ ਇਹ ਗਲਤੀ ਨਹੀਂ ਤਾਂ ਹੋ ਜਾਓਗੇ ਕੰਗਾਲ!
Budget Friendly Iphone: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! SE ਸੀਰੀਜ਼ ਦੇ ਨਵੇਂ iPhone ਦੀ ਸਿਰਫ ਇੰਨੀ ਕੀਮਤ? 

Farmers Protest: ਪਰਗਟ ਸਿੰਘ ਨੇ ਸੀਐਮ ਭਗਵੰਤ ਮਾਨ ਦੀ ਪੁਰਾਣੀ ਵੀਡੀਓ ਕੀਤੀ ਸ਼ੇਅਰ...ਬੋਲੇ ਭਾਜਪਾ ਦੇ ਏਜੰਡੇ 'ਤੇ ਚਲਦਿਆਂ ਅਸਲੀ ਗੱਲ 'ਤੇ ਚੁੱਪ?

Punjab News: ਪੰਜਾਬੀਆਂ ਨੇ ਕਰ ਦਿੱਤੇ ਭਗਵੰਤ ਮਾਨ ਸਰਕਾਰ ਦੇ ਖਜ਼ਾਨੇ ਫੁੱਲ! ਟੈਕਸਾਂ ਤੋਂ ਹੀ 31156.31 ਕਰੋੜ ਦੀ ਕਮਾਈ

ਨਾਜ਼ੁਕ ਹਾਲਤ 'ਚ ਡੱਲੇਵਾਲ ਨੇ ਲੋਕਾਂ ਨੂੰ ਕੀਤੀ ਖਾਸ ਅਪੀਲ, ਕਿਹਾ- ਆਹ MSP ਦੀ ਲੜਾਈ...

Embed widget