ਪੜਚੋਲ ਕਰੋ

ਮਹਿੰਗੀ ਬਿਜਲੀ ਨੂੰ ਲੈ ਕੇ ਕੈਪਟਨ ਸਰਕਾਰ ਖ਼ਿਲਾਫ਼ ਡਟੀ ‘ਆਪ’, ਲੋਕਾਂ ਦੇ ਹਿੱਤ ਲਈ ਹਰ ਪਿੰਡ 'ਚ ਬਿਜਲੀ ਕਮੇਟੀ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਬੇਹੱਦ ਮਹਿੰਗੇ ਬਿਜਲੀ ਬਿੱਲਾਂ ਤੋਂ ਬੇਹਾਲ ਪੰਜਾਬ ਦੇ ਲੋਕਾਂ ਦੇ ਹੱਕ 'ਚ ਆਵਾਜ਼ ਬੁਲੰਦ ਕਰ ਦਿੱਤੀ ਹੈ। ਪਾਰਟੀ ਨੇ ਜ਼ਿਲ੍ਹਾ ਸੰਗਰੂਰ ਤੋਂ 'ਬਿਜਲੀ ਅੰਦੋਲਨ' ਸ਼ੁਰੂ ਕਰ ਕੀਤਾ। ਪਾਰਟੀ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਦੀ ਅਗਵਾਈ ਹੇਠ ਸੰਗਰੂਰ ਵਿਧਾਨ ਸਭਾ ਹਲਕੇ ਦੇ ਪਿੰਡ ਘਰਾਚੋਂ ਅਤੇ ਸੁਨਾਮ ਦੇ ਪਿੰਡ ਸ਼ੇਰੋਂ 'ਚ 'ਬਿਜਲੀ ਅੰਦੋਲਨ' ਸ਼ੁਰੂ ਕੀਤਾ ਗਿਆ। ਇਸ ਦੌਰਾਨ ਵੱਡੀ ਗਿਣਤੀ ਲੋਕ 60-60 ਹਜ਼ਾਰ ਰੁਪਏ ਤਕ ਦੇ ਬਿਜਲੀ ਦੇ ਬਿੱਲ ਲੈ ਕੇ ਸਮਾਗਮ ਵਿੱਚ ਪਹੁੰਚੇ। ਇਸ ਮੌਕੇ ਭਗਵੰਤ ਮਾਨ ਨੇ ਕਈ ਲੋਕਾਂ ਨੂੰ ਮੀਡੀਆ ਅੱਗੇ ਪੇਸ਼ ਕੀਤਾ ਜਿਨ੍ਹਾਂ ਦੇ ਘਰ ਸਿਰਫ ਇੱਕ-ਇੱਕ ਜਾਂ ਦੋ-ਦੋ ਬਲਬ ਤੇ ਪੱਖੇ ਚੱਲਦੇ ਹਨ ਪਰ ਬਿਜਲੀ ਦਾ ਬਿੱਲ ਹਜ਼ਾਰਾਂ ਰੁਪਏ ਆਉਂਦਾ ਹੈ। ਇਸ ਮੌਕੇ ਘਰਾਚੋਂ ਪਿੰਡ 'ਚ ਬਿਜਲੀ ਕਮੇਟੀ ਗਠਿਤ ਕੀਤੀ ਗਈ। ਮਾਨ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਸਾਰੇ ਪਿੰਡਾਂ 'ਚ ਬਿਜਲੀ ਕਮੇਟੀਆਂ ਦਾ ਗਠਨ ਕਰੇਗੀ, ਜੋ ਲੋਕਾਂ ਦੇ ਨਾਜਾਇਜ਼, ਮਹਿੰਗੇ ਅਤੇ ਗ਼ਲਤ ਬਿੱਲ ਸਹੀ ਕਰਾਉਣ ਲਈ ਬਿਜਲੀ ਅਧਿਕਾਰੀਆਂ ਨਾਲ ਗੱਲ ਕਰੇਗੀ ਅਤੇ ਲੋੜ ਪੈਣ 'ਤੇ ਸੰਘਰਸ਼ ਤੋਂ ਗੁਰੇਜ਼ ਨਹੀਂ ਕਰੇਗੀ। ਮਾਨ ਨੇ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਸੱਚੀਂ ਪੰਜਾਬ ਦੇ ਲੋਕਾਂ ਦੇ ਮੁੱਦਈ ਹੁੰਦੇ ਤਾਂ ਉਹ ਬਾਦਲਾਂ ਦੇ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਘਪਲੇਬਾਜ਼ੀ ਸਮਝੌਤਿਆਂ ਦੀ ਜਾਂਚ ਕਾਰਵਾਉਂਦੇ। ਸੂਬੇ ਦੇ ਲੋਕਾਂ ਦੀ ਲੁੱਟ ਰੋਕਣ ਲਈ ਸਮਝੌਤੇ ਰੱਦ ਕੀਤੇ ਜਾਂਦੇ, ਮਤਾ ਵਿਧਾਨ ਸਭਾ 'ਚ ਲਿਆ ਕੇ ਬਾਦਲਾਂ ਸਮੇਤ ਸਭ ਲੁਟੇਰਿਆਂ 'ਤੇ ਕਾਰਵਾਈ ਕੀਤੀ ਜਾਂਦੀ ਤਾਂ ਆਮ ਆਦਮੀ ਪਾਰਟੀ ਵੀ ਕੈਪਟਨ ਸਰਕਾਰ ਦਾ ਸਵਾਗਤ ਕਰਦੀ ਪਰ ਕੈਪਟਨ ਨੇ ਬਾਦਲਾਂ ਵਾਂਗ ਆਪਣੀ ਹਿੱਸੇਦਾਰੀ ਫਿਕਸ ਕਰ ਲਈ ਅਤੇ ਲੋਕਾਂ ਨੂੰ ਬਿਜਲੀ ਦੇ ਬਿੱਲਾਂ ਰਾਹੀ ਲੁੱਟਣ ਲਈ ਛੱਡ ਦਿੱਤਾ। ਇਸ ਮੌਕੇ ਮਾਨ ਨੇ ਕਿਹਾ ਕਿ ਦਿੱਲੀ ਵਿਚ ਬਿਜਲੀ ਦੇ ਰੇਟ ਪੂਰੇ ਦੇਸ਼ ਨਾਲੋਂ ਸਸਤੇ ਹਨ। ਦਿੱਲੀ ਵਿਚ 200 ਯੂਨਿਟ ਤੱਕ ਬਿਜਲੀ ਖਪਤ ਕਰਨ ਤੇ 1 ਰੁਪਏ ਪ੍ਰਤੀ ਯੂਨਿਟ ਦਾ ਖਰਚਾ ਆਉਂਦਾ ਹੈ ਇਸੇ ਤਰ੍ਹਾਂ 200 ਯੂਨਿਟ ਤੋਂ 400 ਯੂਨਿਟ ਤੱਕ ਪ੍ਰਤੀ ਯੂਨਿਟ 2.50 ਰੁਪਏ ਵਸੂਲੇ ਜਾਂਦੇ ਹਨ। ਪਰ ਇੱਧਰ ਪੰਜਾਬ ਵਿੱਚ 100 ਯੂਨਿਟ ਤੱਕ ਬਿਜਲੀ ਖਪਤ ਕਰਨ ਤੇ 6 ਰੁਪਏ ਪ੍ਰਤੀ ਯੂਨਿਟ ਅਤੇ 300 ਯੂਨਿਟ ਖਪਤ ਤੇ 8.50 ਰੁਪਏ ਪ੍ਰਤੀ ਯੂਨਿਟ ਵਸੂਲੇ ਜਾਂਦੇ ਹਨ। ਦਿੱਲੀ ਆਪਣੇ ਸੂਬੇ ਵਿੱਚ ਬਿਜਲੀ ਦਾ ਉਤਪਾਦਨ ਨਹੀਂ ਕਰਦੀ ਬਲਕਿ ਹੋਰ ਸੂਬਿਆਂ ਤੋਂ ਬਿਜਲੀ ਖ਼ਰੀਦ ਕੇ ਦਿੱਲੀ ਦੇ ਲੋਕਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਵਾ ਰਹੀ ਹੈ ਜਦਕਿ ਪੰਜਾਬ ਵਿੱਚ ਬਿਜਲੀ ਪੈਦਾ ਕਰਨ ਦੇ ਕਈ ਸਰੋਤ ਹਨ ਅਤੇ ਪੰਜਾਬ ਬਿਜਲੀ ਸਰਪਲੱਸ ਸੂਬਾ ਹੋਣ ਦੀ ਗੱਲ ਵੀ ਕਰਦਾ ਹੈ। ਪਰ ਫਿਰ ਵੀ ਲੋਕਾਂ ਨੂੰ ਹੱਦੋਂ ਮਹਿੰਗੀ ਬਿਜਲੀ ਮਿਲ ਰਹੀ ਹੈ।

ਟਾਪ ਹੈਡਲਾਈਨ

CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
Embed widget