ਪੜਚੋਲ ਕਰੋ

‘ਆਪ’ ਨੇ ਜੰਮੂ ਕਸ਼ਮੀਰ 'ਚ ਘੱਟ ਗਿਣਤੀ ਭਾਈਚਾਰੇ ’ਤੇ ਅੱਤਵਾਦੀ ਹਮਲਿਆਂ ਖ਼ਿਲਾਫ਼ ਕੱਢਿਆ ਕੈਂਡਲ ਮਾਰਚ

ਆਮ ਆਦਮੀ ਪਾਰਟੀ ਪੰਜਾਬ ਨੇ ਕੁੱਝ ਦਿਨ ਪਹਿਲਾ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਘੱਟ ਗਿਣਤੀ ਭਾਈਚਾਰੇ ਦੇ ਨਾਗਰਿਕਾਂ ਲਈ ਅੱਜ ਕਈ ਥਾਂ ਮੋਮਬੱਤੀ ਮਾਰਚ ਕੱਢ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਚੰਡੀਗੜ੍ਹ: ਆਮ ਆਦਮੀ ਪਾਰਟੀ ਪੰਜਾਬ ਨੇ ਕੁੱਝ ਦਿਨ ਪਹਿਲਾ ਜੰਮੂ ਕਸ਼ਮੀਰ ਵਿੱਚ ਅੱਤਵਾਦੀ ਹਮਲੇ ਵਿੱਚ ਮਾਰੇ ਗਏ ਘੱਟ ਗਿਣਤੀ ਭਾਈਚਾਰੇ ਦੇ ਨਾਗਰਿਕਾਂ ਲਈ ਅੱਜ ਕਈ ਥਾਂ ਮੋਮਬੱਤੀ ਮਾਰਚ ਕੱਢ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਐਤਵਾਰ ਨੂੰ ਪਾਰਟੀ ਮੁੱਖ ਦਫਤਰ ਤੋਂ ਜਾਰੀ ਸਾਂਝੇ ਬਿਆਨ ਰਾਹੀਂ ਪਾਰਟੀ ਦੇ ਵਿਧਾਇਕ ਤੇ ਬੁਲਾਰੇ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਅੱਜ ਜੰਮੂ ਕਸ਼ਮੀਰ ਵਿੱਚ ਮਾਰੇ ਗਏ ਨਾਗਰਿਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਰੇ ਜ਼ਿਲ੍ਹਿਆਂ ਦੇ ਦਫ਼ਤਰਾਂ ਵਿੱਚ ਕੈਂਡਲ ਮਾਰਚ ਕੱਢਿਆ।

ਵਾਦੀ ਵਿੱਚ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਗਿਣਮਿੱਥ ਕੇ ਕਤਲ ਕੀਤੇ ਜਾਣ ਦੀ ਨਿੰਦਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਅਤੇ  ਅਮਨ ਅਰੋੜਾ ਨੇ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਕਸ਼ਮੀਰੀ ਪੰਡਿਤਾਂ ਅਤੇ ਸਿੱਖਾਂ ਸਮੇਤ ਵਾਦੀ ਵਿੱਚੋਂ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਹੋਈਆਂ ਅੱਤਵਾਦੀ ਗਤੀਵਿਧੀਆਂ ਗੰਭੀਰਤ ਦਾ ਵਿਸ਼ਾ ਹਨ।

‘ਆਪ’ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮਾਮਲੇ ਨੂੰ ਗੰਭੀਰਤਾ ਨਾਲ ਲੈ ਕੇ ਘੱਟ ਗਿਣਤੀ ਲੋਕਾਂ ਲਈ ਸੁਰੱਖਿਆ ਵਿਵਸਥਾ ਮਜ਼ਬੂਤ ਕਰੇ। ਉਨ੍ਹਾਂ ਸਰਕਾਰ ਤੋਂ ਵਾਦੀ ਵਿੱਚ ਰਹਿਣ ਵਾਲਿਆਂ ਦੀ ਸੰਪਤੀਆਂ ਦੀ ਰੱਖਿਆ ਕਰਨ ਦੇ ਨਾਲ ਨਾਲ ਅੱਤਵਾਦੀ ਹਮਲਿਆਂ ਦੇ ਮੱਦੇਨਜ਼ਰ ਕਸ਼ਮੀਰ ਛੱਡ ਚੁਕੇ ਲੋਕਾਂ ਦੀ ਸੰਪਤੀਆਂ ਦੀ  ਸੁਰੱਖਿਆ ਦੀ ਜਿੰਮੇਦਾਰੀ ਬਹਾਲ ਕਰਨ ਦੀ ਵੀ ਮੰਗ ਕੀਤੀ।
 
ਕੁਲਤਾਰ ਸਿੰਘ ਸੰਧਵਾਂ ਅਤੇ ਅਮਨ ਅਰੋੜਾ ਨੇ ਮੋਦੀ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਧਾਰਾ 370 ਨੂੰ ਖ਼ਤਮ ਕਰਨ ਅਤੇ ਨੋਟਬੰਦੀ ਲਾਗੂ ਕਰਨ ’ਤੇ ਵਾਦੀ ਵਿੱਚ ਸ਼ਾਂਤੀ ਕਾਇਮ ਕਰਨ ਅਤੇ ਅੱਤਵਾਦੀਆਂ ’ਤੇ ਲਗਾਮ ਲਾਉਣ ਦੇ ਦਾਅਵੇ ਝੂਠੇ ਅਤੇ ਖੋਖਲੇ ਸਾਬਤ ਹੋਏ। ਉਨ੍ਹਾਂ ਕਿਹਾ ਕਿ ਕਸ਼ਮੀਰ ਵਿੱਚ ਹਿੰਸਕ ਘਟਨਾਵਾਂ ਵਧ ਰਹੀਆਂ ਹਨ ਅਤੇ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸੁਰੱਖਿਆ ਦੇਣ ਅਤੇ ਅੱਤਵਾਦ ਨਾਲ ਨਿਪਟਣ ਵਿੱਚ ਪੂਰੀ ਤਰ੍ਹਾਂ ਫ਼ੇਲ ਸਾਬਤ ਹੋਈ ਹੈ ਅਤੇ ਨਾਗਰਕਾਂ ਦੀ ਮੋਤ ’ਤੇ ਚੁੱਪ ਰਹੀ ਹੈ।

ਸੰਧਵਾਂ ਅਤੇ ਅਮਨ ਅਰੋੜਾ ਨੇ ਕਿਹਾ ਕਿ ਘਾਟੀ ਵਿੱਚ ਸੰਪਰਦਾਇਕ ਤਣਾਓ ’ਚ ਵਾਧਾ ਕਰਨ ਤੋਂ ਇਲਾਵਾ ਘੱਟ ਗਿਣਤੀ ਭਾਈਚਾਰੇ ਵਿੱਚ ਡਰ ਦਾ ਮਹੌਲ ਪੈਦਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਜੰਮੂ ਕਸ਼ਮੀਰ ਵਿੱਚ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨਾ ਚਹੀਦਾ ਹੈ।   

ਟਾਪ ਹੈਡਲਾਈਨ

ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਮੀਂਹ ਦਾ ਅਲਰਟ, ਦੋ ਦਿਨ ਪਵੇਗੀ ਭਾਰੀ ਬਾਰਿਸ਼; ਜਾਣੋ ਅਗਲੇ ਦਿਨਾਂ ਦਾ ਹਾਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
"ਜਿਨ੍ਹਾਂ ਦੀ ਉਮਰ 30 ਸਾਲ ਤੋਂ ਉੱਤੇ ਹੋ ਗਈ ਉਨ੍ਹਾਂ ਦੇ ਵਿਆਹ ਕਰਵਾਓ , ਭਾਨੀ ਨਹੀਂ ਮਾਰਨੀ" : ਜਥੇਦਾਰ ਕੁਲਦੀਪ ਸਿੰਘ ਗੜਗੱਜ
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’
2024 ਦੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ ,ਕਿਹਾ - ਅਸੀਂ ਵੱਧ ਸੀਟਾਂ ਜਿੱਤ ਸਕਦੇ ਸੀ’

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget