ਪੜਚੋਲ ਕਰੋ

'ਆਪ' ਬਣਾਏਗੀ ਆਪਣੀ ਫੌਜ, ਹੁਣ ਹਰ ਪਿੰਡ 'ਚ ਹੋਏਗਾ ‘ਸੈਨਾਪਤੀ’

ਲੋਕ ਸਭਾ ਚੋਣਾਂ ਵਿੱਚ ਲੱਗੇ ਝਟਕੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਮੁੜ ਪੈਰ ਜਮਾਉਣ ਲਈ ਸਰਗਰਮ ਹੋ ਗਈ ਹੈ। ਪਾਰਟੀ ਨੇ ਦਿੱਲੀ ਦੀ ਤਰਜ਼ 'ਤੇ ਸਿੱਧਾ ਲੋਕਾਂ ਦੀ ਕਚਹਿਰੀ ਵਿੱਚ ਜਾਣ ਦੀ ਰਣਨੀਤੀ ਘੜੀ ਹੈ। 'ਬਿਜਲੀ ਅੰਦੋਲਨ' ਮਗਰੋਂ ਹੁਣ ਪਾਰਟੀ ਨੇ ‘ਆਮ ਆਦਮੀ ਆਰਮੀ’ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦਾ ਮਕਸਦ ਪਿੰਡ ਪੱਧਰ 'ਤੇ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਵਿੱਚ ਲੱਗੇ ਝਟਕੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਮੁੜ ਪੈਰ ਜਮਾਉਣ ਲਈ ਸਰਗਰਮ ਹੋ ਗਈ ਹੈ। ਪਾਰਟੀ ਨੇ ਦਿੱਲੀ ਦੀ ਤਰਜ਼ 'ਤੇ ਸਿੱਧਾ ਲੋਕਾਂ ਦੀ ਕਚਹਿਰੀ ਵਿੱਚ ਜਾਣ ਦੀ ਰਣਨੀਤੀ ਘੜੀ ਹੈ। 'ਬਿਜਲੀ ਅੰਦੋਲਨ' ਮਗਰੋਂ ਹੁਣ ਪਾਰਟੀ ਨੇ ‘ਆਮ ਆਦਮੀ ਆਰਮੀ’ ਬਣਾਉਣ ਦਾ ਐਲਾਨ ਕੀਤਾ ਹੈ। ਇਸ ਦਾ ਮਕਸਦ ਪਿੰਡ ਪੱਧਰ 'ਤੇ ਲੋਕਾਂ ਨੂੰ ਪਾਰਟੀ ਨਾਲ ਜੋੜਨਾ ਹੈ। ਪਾਰਟੀ ਸੂਤਰਾਂ ਮੁਤਾਬਕ ‘ਆਮ ਆਦਮੀ ਆਰਮੀ’ ਤਹਿਤ ਪਿੰਡ ਪੱਧਰ ਤਕ ‘ਫੌਜ’ ਦਾ ਗਠਨ ਕੀਤਾ ਜਾਵੇਗਾ। ਹਰੇਕ ਪਿੰਡ ਵਿੱਚ ਇੱਕ-ਇੱਕ ‘ਸੈਨਾਪਤੀ’ ਵੀ ਨਿਯੁਕਤ ਕੀਤਾ ਜਾਵੇਗਾ। ਪਾਰਟੀ ਨੇ ਇਸ ਨਾਮ ਹੇਠ ਸੂਬਾ ਪੱਧਰੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਲਿਆ ਹੈ। ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਟ੍ਰਿਪਲ ਏ (ਆਮ ਆਦਮੀ ਆਰਮੀ) ਦੀ ਮੈਂਬਰਸ਼ਿਪ ਮੁਹਿੰਮ ਦਾ ਐਲਾਨ ਕੀਤਾ। ‘ਆਮ ਆਦਮੀ ਆਰਮੀ’ ਦੇ ਮਿਸ਼ਨ ਤੇ ਉਦੇਸ਼ਾਂ ਬਾਰੇ ਬਾਕਾਇਦਾ ਕਿਤਾਬਚਾ ਤੇ ਰਿਕਾਰਡ ਬੁੱਕ ਜਾਰੀ ਕੀਤੀ ਗਈ। ਭਗਵੰਤ ਮਾਨ ਦਾ ਕਹਿਣਾ ਹੈ ਕਿ ਮੈਂਬਰਸ਼ਿਪ ਮੁਹਿੰਮ ਦੌਰਾਨ ਹਰ ਪਿੰਡ ਤੇ ਸ਼ਹਿਰ-ਮੁਹੱਲੇ ਵਿੱਚ ਆਮ ਆਦਮੀ ਆਰਮੀ ਦੀ ਟੀਮ ਆਪਣੇ ਲੀਡਰ ਦੀ ਖ਼ੁਦ ਚੋਣ ਕਰੇਗੀ। ਉਨ੍ਹਾਂ ਕਿਹਾ ਕਿ ਬਾਦਲਾਂ ਤੇ ਕੈਪਟਨ ਦੇ ਕਥਿਤ ਮਾਫ਼ੀਆ ਰਾਜ ਖ਼ਿਲਾਫ਼ ਆਮ ਆਦਮੀ ਆਰਮੀ ਦੇ ਯੋਧੇ ਸਿਵਲ ਆਰਮੀ ਵਾਂਗ ਲੜਨਗੇ। ਭਗਵੰਤ ਮਾਨ ਨੇ 39 ਅਬਜ਼ਰਵਰਾਂ ਤੇ 3 ਕੋ-ਅਬਜ਼ਰਵਰਾਂ ਦੀ ਸੂਚੀ ਵੀ ਜਾਰੀ ਕੀਤੀ। ਉਨ੍ਹਾਂ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਸੂਬਾ ਕਮੇਟੀ ਦਾ ਐਲਾਨ ਵੀ ਕੀਤਾ। ਉਨ੍ਹਾਂ ਦੱਸਿਆ ਕਿ ਹਰੇਕ ਅਬਜ਼ਰਵਰ 3 ਵਿਧਾਨ ਸਭਾ ਹਲਕਿਆਂ ਦੀ ਨਿਗਰਾਨੀ ਕਰੇਗਾ। ਇਨ੍ਹਾਂ ਉੱਪਰ ਸੂਬਾ ਕਮੇਟੀ ਨਿਗਰਾਨ ਵਜੋਂ ਕੰਮ ਕਰੇਗੀ। ਇਹ ਟੀਮ ਆਮ ਆਦਮੀ ਆਰਮੀ ਮੈਂਬਰਸ਼ਿਪ ਮੁਹਿੰਮ ਦੇ ਨਾਲ-ਨਾਲ ਬਿਜਲੀ ਮੋਰਚੇ ਤੇ ਭਵਿੱਖ ਦੀਆਂ ਹੋਰ ਗਤੀਵਿਧੀਆਂ ਲਈ ਸਰਗਰਮ ਰਹੇਗੀ।

ਟਾਪ ਹੈਡਲਾਈਨ

Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Ferozepur 'ਚ ਕਾਰੋਬਾਰੀ ਨੇ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, IAS ਨੂੰ ED ਨੇ ਭੇਜਿਆ ਸੰਮਨ, ਜਾਣੋ ਪੁੱਛਗਿੱਛ ਲਈ ਕਿਉਂ ਬੁਲਾਇਆ?   
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਕਈ ਆਗੂਆਂ ਨੇ ਛੱਡਿਆ ਪਾਰਟੀ ਦਾ ਸਾਥ; 'ਆਪ' 'ਚ ਹੋਏ ਸ਼ਾਮਲ...
Punjab Police Transfer: ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...
ਪੰਜਾਬ ਪੁਲਿਸ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 12 IPS ਸਣੇ 124 PPS ਅਫਸਰਾਂ ਦੇ ਤਬਾਦਲੇ; IPS ਨੀਰਜਾ ਸਪੈਸ਼ਲ DGP, NRI ਤਾਇਨਾਤ: ਵੇਖੋ ਪੂਰੀ ਲਿਸਟ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget