ਪੜਚੋਲ ਕਰੋ

ਪੰਜਾਬ ਦੇ ਮੌਜੂਦਾ ਹਾਲਾਤਾਂ ਲਈ 'ਆਪ' ਨੇ ਕੈਪਟਨ ਨੂੰ ਲਾਏ ਰਗੜੇ

ਚੰਡੀਗੜ੍ਹ: ਸੀਨੀਅਰ ‘ਆਪ’ ਲੀਡਰ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਕਾਂਗਰਸ ’ਤੇ ਤਿੱਖੇ ਵਾਰ ਕੀਤੇ। ਉਨ੍ਹਾਂ ਕੈਪਟਨ ਸਰਕਾਰ ਦੇ ਕਾਰਜਕਾਲ ਦੌਰਾਨ ਨਿਆਂ ਵਿਵਸਥਾ ਫ਼ੇਲ੍ਹ ਹੋਣ ਲਈ ਕਾਂਗਰਸ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਅੰਮ੍ਰਿਤਸਰ ਵਿੱਚ ਗੋਲੀ ਲੱਗਣ ਨਾਲ ਜ਼ਖ਼ਮੀ ਹੋਏ ‘ਆਪ’ ਲੀਡਰ ਸੁਰੇਸ਼ ਸ਼ਰਮਾ ਨਾਲ ਮੁਲਾਕਾਤ ਉਪਰੰਤ ਅਰੋੜਾ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਵੱਲੋਂ ਸੂਹ ਦੇਣ ਦੇ ਬਾਵਜੂਦ ਸੂਬੇ ਵਿੱਚ ਤਿੰਨ ਦਿਨਾਂ ਅੰਦਰ ਲਗਾਤਾਰ ਤਿੰਨ ਵੱਡੀਆਂ ਘਟਨਾਵਾਂ ਹੋਈਆਂ। ਇਸ ਤੋਂ ਸਿੱਧ ਹੁੰਦਾ ਹੈ ਕਿ ਸਰਕਾਰ ਗੂੜ੍ਹੀ ਨੀਂਦ ਸੁੱਤੀ ਹੈ ਤੇ ਉਸ ਨੇ ਲੋਕਾਂ ਨੂੰ ਰੱਬ ਆਸਰੇ ਹੀ ਛੱਡ ਦਿੱਤਾ ਹੈ। ਅਰੋੜਾ ਨੇ ਕਿਹਾ ਕਿ ਜੇ ਸਰਕਾਰ ਲੋਕਾਂ ਦੀ ਸੁਰੱਖਿਆ ਸਬੰਧੀ ਗੰਭੀਰ ਹੁੰਦੀ ਤਾਂ ਅੰਮ੍ਰਿਤਸਰ ਨਜ਼ਦੀਕ ਬੰਬ ਧਮਾਕਾ, ਪੰਜਾਬ ਦੇ ਸੀਨੀਅਰ ਆਈਏਐਸ ਅਫ਼ਸਰ ਦੇ ਰਿਸ਼ਤੇਦਾਰ ਦਾ ਦਿਨ ਦਿਹਾੜੇ ਕਤਲ ਅਤੇ ‘ਆਪ’ ਆਗੂ ਉੱਤੇ ਜਾਨਲੇਵਾ ਹਮਲੇ ਵਰਗੀਆਂ ਘਟਨਾਵਾਂ ਰੋਕੀਆਂ ਜਾ ਸਕਦੀਆਂ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨਾਂ ਅੰਦਰ ਹੋਈਆਂ ਘਟਨਾਵਾਂ ਸੂਬੇ ਵਿੱਚ ਫੈਲੇ ਜੰਗਲ ਰਾਜ ਵੱਲ ਇਸ਼ਾਰਾ ਕਰਦੀਆਂ ਹਨ। ਪੁਲਿਸ ਤੇ ਸੁਰੱਖਿਆ ਏਜੰਸੀਆਂ ਸੂਬੇ ਦੇ ਲੋਕਾਂ ਨੂੰ ਸੁਰੱਖਿਆ ਦੇਣ ’ਚ ਫ਼ੇਲ੍ਹ ਸਾਬਿਤ ਹੋਈਆਂ ਹਨ। ਨਿਰੰਕਾਰੀ ਭਵਨ ਬੰਬ ਕੇਸ ਵਿੱਚ ਸ਼ਾਮਿਲ ਵਿਅਕਤੀ ਦੇ ਫੜੇ ਜਾਣ ਸਬੰਧੀ ਅਰੋੜਾ ਨੇ ਕਿਹਾ ਕਿ ਇਹ ਘਟਨਾ ਹੋਣੀ ਹੀ ਨਹੀਂ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ’ਚ ਭਿਆਨਕ ਸਥਿਤੀ ਬਣੀ ਹੋਈ ਹੈ। ਸਰਕਾਰ ਦੀ ਬੇਰੁਖ਼ੀ ਕਾਰਨ ਬੇਰੁਜ਼ਗਾਰ ਨੌਜਵਾਨ ਨਸ਼ੇ ਤੇ ਸਮਾਜ ਵਿਰੋਧੀ ਗਤੀਵਿਧੀਆਂ ਵਿੱਚ ਫਸ ਰਹੇ ਹਨ। ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ, ਨੌਜਵਾਨਾਂ ਨੂੰ ਰੁਜ਼ਗਾਰ ਦੇਣ ਤੇ ਸੂਬੇ ਵਿੱਚ ਨਿਆਂ ਵਿਵਸਥਾ ਨੂੰ ਦਰੁਸਤ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸੀ, ਪਰ ਹੁਣ ਸਰਕਾਰ ਇਨ੍ਹਾਂ ਸਾਰੇ ਵਾਅਦਿਆਂ ਤੋਂ ਭੱਜ ਰਹੀ ਹੈ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget