ਮੁਹਾਲੀ : ਸ਼ਹਿਰ ਵਿੱਚ ਆਮ ਆਦਮੀ ਪਾਰਟੀ ਦੇ ਲੀਡਰ ਦੀ ਕਾਰ ਦੇ ਸ਼ੀਸ਼ੇ ਭੰਨ੍ਹ ਦਿੱਤੇ ਗਏ। ਇਹ ਕਾਰ ‘ਆਪ’ ਲੀਡਰ ਤੇ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਤੁਰੰਤ ਬਾਅਦ ਕਾਰ ਦੇ ਸ਼ੀਸ਼ੇ ਭੰਨ੍ਹਣ ਦੀ ਘਟਨਾ ਨੂੰ ਬਦਲਾਖੋਰੀ ਨਾਲ ਜੋੜ ਕੇ ਵੇਖਿਆ ਜਾ ਰਿਹਾ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਸ਼ਹਿਰ ਮੁਹਾਲੀ ਵਿੱਚ ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਦੇ ਘਰ ਬਾਹਰ ਖੜ੍ਹੀ ਫੋਰਡ ਐਨਡੇਵਰ ਗੱਡੀ ਦੇ ਕਿਸੇ ਨੇ ਸ਼ੀਸ਼ੇ ਭੰਨ੍ਹ ਦਿੱਤੇ। ਇਹ ਵਾਰਦਾਤ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਸਾਬਕਾ ਕੌਂਸਲਰ ਗੁਰਮੁੱਖ ਸਿੰਘ ਸੋਹਲ ਨੇ ਦੱਸਿਆ ਕਿ ਰਾਤ ਨੂੰ ਕੁਝ ਸ਼ਰਾਰਤੀ ਅਨਸਰਾਂ ਨੇ ਉਨ੍ਹਾਂ ਦੀ ਕਾਰ ਦੇ ਸ਼ੀਸ਼ੇ ਭੰਨ ਦਿੱਤੇ ਤੇ ਟਾਇਰ ਨੂੰ ਤੇਜ਼ਧਾਰ ਹਥਿਆਰ ਨਾਲ ਪਾੜ ਦਿੱਤਾ ਜਿਸ ਨਾਲ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰਦਾਤ ਨੂੰ ਪੰਜ ਨੌਜਵਾਨਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ।
ਸੀਸੀਟੀਵੀ ਵਿਚ ਸ਼ਰਾਰਤੀ ਨੌਜਵਾਨਾਂ ਦਾ ਇਹ ਟੋਲਾ ਆਪਣੇ ਹੱਥਾਂ ਵਿੱਚ ਪੱਥਰ ਤੇ ਇੱਟਾਂ ਲੈ ਕੇ ਸੜਕ ਤੋਂ ਲੰਘਦਾ ਦਿਖਾਈ ਦੇ ਰਿਹਾ ਹੈ। ਪੁਲਿਸ ਨੇ ਕੁਝ ਹੀ ਘੰਟਿਆਂ ਬਾਅਦ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਿਆਂ ਨੂੰ ਟ੍ਰੇਸ ਕਰ ਲਿਆ। ਸੋਹਲ ਨੇ ਦੱਸਿਆ ਕਿ ਇਸ ਘਟਨਾ ਨੂੰ ਜਿਹੜੇ ਪੰਜ ਨੌਜਵਾਨਾਂ ਨੇ ਅੰਜਾਮ ਦਿੱਤਾ ਸੀ, ਉਨ੍ਹਾਂ ਵਿੱਚ ਦੋ ਨਵਾਂ ਸ਼ਹਿਰ, ਦੋ ਸੈਕਟਰ-66 ਤੇ ਇੱਕ ਮੁਹਾਲੀ ਸ਼ਹਿਰ ਦਾ ਵਸਨੀਕ ਹੈ।
ਉਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੋਣ ਕਾਰਨ ਉਨ੍ਹਾਂ ਦੇ ਭਵਿੱਖ ਨੂੰ ਦੇਖਦੇ ਹੋਏ ਪੀੜਤ ‘ਆਪ’ ਆਗੂ ਨੇ ਮੁਆਫ਼ ਕਰ ਦਿੱਤਾ ਹੈ। ਉਕਤ ਨੌਜਵਾਨਾਂ ਨੂੰ ਪੁਲਿਸ ਵੱਲੋਂ ਥਾਣੇ ਸੱਦਿਆ ਗਿਆ, ਜਿੱਥੇ ਉਨ੍ਹਾਂ ਨੌਜਵਾਨਾਂ ਦੇ ਮਾਪਿਆਂ ਨੇ ਸੋਹਲ ਤੋਂ ਲਿਖਤੀ ਮੁਆਫ਼ੀ ਮੰਗਦਿਆਂ ਨੁਕਸਾਨ ਦੀ ਭਰਪਾਈ ਕਰਨ ਦਾ ਭਰੋਸਾ ਦਿੱਤਾ।