AAP leader attacked: ਪੰਜਾਬ 'ਚ AAP ਲੀਡਰ 'ਤੇ ਜਾਨਲੇਵਾ ਹਮਲਾ, ਗੱਡੀ ਨਾਲ ਵੀ ਕੀਤੀ ਭੰਨਤੋੜ, ਦੋਵਾਂ ਪਾਸਿਓਂ ਚੱਲੀਆਂ ਗੋਲੀਆਂ
AAP leader attacked: ਗੁਰਦਾਸਪੁਰ ਦੇ ਕਲਾਨੌਰ ਦੇ ਪਿੰਡ ਡੇਅਰੀਵਾਲ ਕਿਰਨ ਵਿੱਚ ਇੱਕੋ ਪਿੰਡ ਦੇ ਨੌਜਵਾਨਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਨੌਜਵਾਨਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ।
AAP leader attacked: ਗੁਰਦਾਸਪੁਰ ਦੇ ਕਲਾਨੌਰ ਦੇ ਪਿੰਡ ਡੇਅਰੀਵਾਲ ਕਿਰਨ ਵਿੱਚ ਇੱਕੋ ਪਿੰਡ ਦੇ ਨੌਜਵਾਨਾਂ ਦੇ ਦੋ ਧੜੇ ਆਪਸ ਵਿੱਚ ਭਿੜ ਗਏ। ਨੌਜਵਾਨਾਂ ਨੇ ਇੱਕ ਦੂਜੇ 'ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਸਮਝਾਉਣ ਲਈ ਆਏ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਦੀ ਕਾਰ 'ਤੇ ਵੀ ਦੂਜੇ ਧੜੇ ਦੇ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਕਾਰ ਦੀ ਭੰਨਤੋੜ ਕੀਤੀ।
ਇਸ ਘਟਨਾ ਵਿੱਚ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਸਮੇਤ ਦੋਵੇਂ ਧੜਿਆਂ ਦੇ ਚਾਰ ਵਿਅਕਤੀ ਜ਼ਖ਼ਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦਾ ਇੱਕ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹਾ ਹੈ। ਘਟਨਾ ਮੰਗਲਵਾਰ ਸ਼ਾਮ ਦੀ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸਿਵਲ ਹਸਪਤਾਲ ਵਿੱਚ ਦਾਖ਼ਲ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਜਤਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਦੇ ਕੁਝ ਨੌਜਵਾਨਾਂ ਵਿੱਚ ਕਿਸੇ ਗੱਲ ਨੂੰ ਲੈ ਕੇ ਲੜਾਈ ਚੱਲ ਰਹੀ ਸੀ। ਲੜਾਈ ਦਾ ਪਤਾ ਲੱਗਣ 'ਤੇ ਉਹ ਮੌਕੇ 'ਤੇ ਪਹੁੰਚ ਗਏ। ਉਥੇ ਮੌਜੂਦ ਦੂਜੇ ਗੁੱਟ ਦੇ ਨੌਜਵਾਨਾਂ ਨੇ ਉਸ ਦੀ ਹੀ ਕਾਰ 'ਤੇ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਅਤੇ ਕਾਰ ਦੀ ਭੰਨਤੋੜ ਵੀ ਕੀਤੀ। ਫਿਰ ਉਸ ਦੇ ਦੋਸਤਾਂ ਨੇ ਮੌਕੇ 'ਤੇ ਪਹੁੰਚ ਕੇ ਉਸ ਦੀ ਜਾਨ ਬਚਾਈ ਅਤੇ ਇਸ ਦੌਰਾਨ ਦੋਵਾਂ ਪਾਸਿਆਂ ਤੋਂ ਗੋਲੀਆਂ ਚਲਾਈਆਂ ਗਈਆਂ।
ਜਤਿੰਦਰ ਸਿੰਘ ਨੇ ਦੱਸਿਆ ਕਿ ਦੂਜੇ ਗਰੋਹ ਦੇ ਨੌਜਵਾਨਾਂ ਕੋਲ ਨਜਾਇਜ਼ ਹਥਿਆਰ ਸਨ, ਜਦੋਂਕਿ ਉਸ ਨੇ ਆਪਣੀ ਜਾਨ ਬਚਾਉਣ ਲਈ ਹਵਾ ਵਿੱਚ ਗੋਲੀ ਚਲਾਈ ਸੀ ਅਤੇ ਦੱਸਿਆ ਕਿ ਇਸ ਘਟਨਾ ਵਿੱਚ ਉਸ ਦਾ ਚਾਚਾ ਲਖਵਿੰਦਰ ਸਿੰਘ ਵੀ ਜ਼ਖ਼ਮੀ ਹੋ ਗਿਆ। ਉਨ੍ਹਾਂ ਪੁਲੀਸ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।