ਅੰਮ੍ਰਿਤਸਰ: ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਨੂੰ ਇੱਕ ਹੋਰ ਝਟਕਾ ਲੱਗਾ ਹੈ। ਮਾਝੇ ਦੇ ਦਿੱਗਜ਼ ਲੀਡਰ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ ਕਾਂਗਰਸ ਦਾ ਪੱਲ੍ਹਾ ਫੜ੍ਹ ਲਿਆ ਹੈ। ਦੱਸ ਦੇਈਏ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੇ 2017 ਵਿੱਚ ਹਲਕਾ ਖਡੂਰ ਸਾਹਿਬ ਤੋਂ ਐਮਐਲਏ ਦੀ ਚੋਣ ਲੜੀ ਸੀ।

ਇਹ ਵੀ ਪੜ੍ਹੋ- ਵਿਧਾਇਕਾਂ ਦੀ ਖਰੀਦੋ-ਫਰੋਖਤ ਦਾ ਦਾਅਵਾ ਕਰ ਕਸੂਤੇ ਘਿਰੇ ਭਗਵੰਤ ਮਾਨ

ਸਬੰਧਤ ਖ਼ਬਰ: ਮਾਨਸ਼ਾਹੀਆ ਦਾ 'ਆਪ' ਨੂੰ ਦੂਹਰਾ ਝਟਕਾ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਮੁੱਖ ਮੰਤਰੀ ਨਿਵਾਸ 'ਤੇ ਭੁਪਿੰਦਰ ਸਿੰਘ ਬਿੱਟੂ ਖਵਾਸਪੁਰ ਨੂੰ ਸਾਦੇ ਪ੍ਰੋਗਰਾਮ ਵਿੱਚ ਵਿਧੀਵਤ ਤਰੀਕੇ ਨਾਲ ਕਾਂਗਰਸ ਵਿੱਚ ਸ਼ਾਮਲ ਕੀਤਾ।

ਇਹ ਵੀ ਪੜ੍ਹੋ: ਮਾਨਸ਼ਾਹੀਆ ਦੇ ਝਟਕੇ ਮਗਰੋਂ ਭਗਵੰਤ ਨੇ ਕੱਢੀ ਭੜਾਸ, ਖਹਿਰਾ 'ਤੇ ਵੱਡੇ ਇਲਜ਼ਾਮ

ਯਾਦ ਰਹੇ ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਮਾਨਸਾ ਤੋਂ ਵਿਧਾਇਕ ਤੇ ਬਾਗ਼ੀ ਲੀਡਰ ਨਾਜਰ ਸਿੰਘ ਮਾਨਸ਼ਾਹੀਆ ਵੀ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੰਡੀਗੜ੍ਹ ਵਿੱਚ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕੀਤਾ।