Punjab News: 'ਤਨਖ਼ਾਹੀਆਂ ਕਰਾਰ ਹੁੰਦਿਆਂ ਹੀ ਸੁਖਬੀਰ ਬਾਦਲ ਤੋਂ ਮੰਗਿਆ ਗਿਆ ਅਸਤੀਫ਼ਾ', ਜਥੇਦਾਰ ਨੇ ਕਿਹਾ-ਮੁਆਫ਼ੀ ਮੰਗਣ ਤੱਕ....
Sukhbir Singh Badal News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਆਮ ਆਦਮੀ ਪਾਰਟੀ ਨੇ ਸਵਾਗਤ ਕੀਤਾ ਹੈ। ਬਾਦਲ ਨੂੰ ਅਕਾਲੀ ਦਲ ਦਾ ਆਪਣਾ ਮੌਜੂਦਾ ਅਹੁਦਾ ਛੱਡਣ ਦੀ ਮੰਗ ਕੀਤੀ ਗਈ ਹੈ।
Punjab News: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖ਼ਾਹੀਆਂ ਐਲਾਨਿਆ ਗਿਆ ਹੈ ਤੇ ਇਹ ਹੁਕਮ ਉਦੋਂ ਤੱਕ ਲਾਗੂ ਰਹੇਗਾ ਜਦੋਂ ਤੱਕ ਉਹ ਮੁਆਫ਼ੀ ਨਹੀਂ ਮੰਗਦੇ। ਆਮ ਆਦਮੀ ਪਾਰਟੀ ਨੇ ਅਕਾਲ ਤਖ਼ਤ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਵੀ ਕੀਤੀ ਹੈ।
ਪੀਟੀਆਈ ਨਾਲ ਗੱਲ ਕਰਦਿਆਂ ਆਮ ਆਦਮੀ ਪਾਰਟੀ ਦੇ ਆਗੂ ਮਾਲਵਿੰਦਰ ਸਿੰਘ ਕੰਗ ਨੇ ਕਿਹਾ, “ਅਸੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਲਏ ਫੈਸਲੇ ਦਾ ਸਵਾਗਤ ਕਰਦੇ ਹਾਂ। ਜਦੋਂ ਜਥੇਦਾਰ ਸਾਬ੍ਹ ਕਹਿੰਦੇ ਹਨ ਕਿ ਸੁਖਬੀਰ ਬਾਦਲ ਨੇ ਗੁਨਾਹ ਕੀਤਾ ਹੈ ਤਾਂ ਗੁਨਾਹ ਸ਼ਬਦ ਵਿੱਚ ਕਈ ਗੱਲਾਂ ਸ਼ਾਮਲ ਹੋ ਜਾਂਦੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਕਹਿ ਰਹੇ ਸਨ ਕਿ ਉਨ੍ਹਾਂ ਨੇ ਕੋਈ ਗ਼ਲਤੀ ਨਹੀਂ ਕੀਤੀ, ਸਗੋਂ ਅਪਰਾਧ ਕੀਤਾ ਹੈ। ਸੁਖਬੀਰ ਬਾਦਲ ਨੂੰ ਫੌਰੀ ਨੈਤਿਕਤਾ ਨੂੰ ਦੇਖਦੇ ਹੋਏ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ।
VIDEO | "We welcome the decision taken by the Jathedar of Akal Takht Sahib. Punjab CM Bhagwant Mann had already been saying that what he (Sukhbir Singh Badal) did are not just mistakes, but sins. He should be punished for the mistakes he has committed, and keeping morality in… pic.twitter.com/GjAgee4yJj
— Press Trust of India (@PTI_News) August 30, 2024
ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼ੁੱਕਰਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹੁੰਦਿਆਂ ਅਜਿਹੇ ਫੈਸਲੇ ਲਏ ਹਨ, ਜਿਨ੍ਹਾਂ ਨੇ ਪੰਥ ਦੇ ਅਕਸ ਨੂੰ ਡੂੰਘੀ ਠੇਸ ਪਹੁੰਚਾਈ ਹੈ। ਇਸ ਨਾਲ ਸਿੱਖਾਂ ਦੇ ਹਿੱਤਾਂ ਨੂੰ ਸੱਟ ਵੱਜੀ ਹੈ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਮੁਆਫ਼ੀ ਨਹੀਂ ਮੰਗਦੇ, ਉਦੋਂ ਤੱਕ ਉਨ੍ਹਾਂ ਨੂੰ ਤਨਖ਼ਾਹੀਆਂ ਕਰਾਰ ਦਿੱਤਾ ਜਾਵੇਗਾ।
ਦੂਜੇ ਪਾਸੇ ਸੁਖਬੀਰ ਸਿੰਘ ਬਾਦਲ ਨੇ ਇਸ ਹੁਕਮ ਨੂੰ ਪ੍ਰਵਾਨ ਕਰਦਿਆਂ 'ਐਕਸ' 'ਤੇ ਲਿਖਿਆ ਹੈ, ਮੀਰੀ ਪੀਰੀ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਜਾਰੀ ਹੁਕਮ ਨੂੰ ਦਾਸ ਸਿਰ ਨਿਵਾ ਕੇ ਪ੍ਰਵਾਨ ਕਰਦਾ ਹੈ । ਹੁਕਮ ਅਨੁਸਾਰ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਨਮੁੱਖ ਪੇਸ਼ ਹੋ ਕੇ ਖ਼ਿਮਾ ਜਾਚਨਾ ਕਰਾਂਗਾ ਜੀ