ਪੰਜਾਬ 'ਚ AAP ਆਗੂ ਗ੍ਰਿਫ਼ਤਾਰ, ਮਹਿਲਾ ਮੁਲਾਜ਼ਮ ਨਾਲ ਕੀਤਾ ਜਿਨਸੀ ਸੋਸ਼ਣ
Ludhiana News: ਲੁਧਿਆਣਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਦਲਿਤ ਵਿੰਗ ਵਿਧਾਨ ਸਭਾ ਹਲਕਾ ਰਾਏਕੋਟ ਦੇ ਪ੍ਰਧਾਨ ਮੇਵਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ।

Ludhiana News: ਲੁਧਿਆਣਾ ਪੁਲਿਸ ਨੇ ਆਮ ਆਦਮੀ ਪਾਰਟੀ ਦੇ ਦਲਿਤ ਵਿੰਗ ਵਿਧਾਨ ਸਭਾ ਹਲਕਾ ਰਾਏਕੋਟ ਦੇ ਪ੍ਰਧਾਨ ਮੇਵਾ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਮੇਵਾ ਸਿੰਘ ‘ਤੇ ਇੱਕ ਮਹਿਲਾ ਨਾਲ ਜਿਨਸੀ ਸੋਸ਼ਣ ਅਤੇ ਉਸ ਦੀ ਮਾਂ ਨਾਲ ਕੁੱਟਮਾਰ ਕਰਨ ਦਾ ਦੋਸ਼ ਹੈ। ਪੁਲਿਸ ਨੇ ਉਨ੍ਹਾਂ ਨੂੰ ਹਲਵਾਰਾ ਸਥਿਤ ਘਰ ਤੋਂ ਗ੍ਰਿਫ਼ਤਾਰ ਕੀਤਾ ਹੈ।
ਥਾਣਾ ਸੁਧਾਰ ਇੰਚਾਰਜ ਜਸਵਿੰਦਰ ਸਿੰਘ ਅਨੁਸਾਰ ਪੀੜਤਾ ਦੀ ਸ਼ਿਕਾਇਤ 'ਤੇ 13 ਮਈ ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਦੋਸ਼ੀ ਉਦੋਂ ਤੋਂ ਹੀ ਫਰਾਰ ਚੱਲ ਰਿਹਾ ਸੀ। ਪੀੜਤਾ ਨੇ ਦੱਸਿਆ ਕਿ ਉਹ 2021 ਤੋਂ ਮੇਵਾ ਸਿੰਘ ਦੇ ਸ਼ਿਵਮ ਫੋਟੋਗ੍ਰਾਫੀ ਸਟੂਡੀਓ ਵਿੱਚ ਕੰਮ ਕਰ ਰਹੀ ਸੀ। ਨੌਕਰੀ ਦੇ ਸਮੇਂ ਉਸਨੂੰ 10,000 ਰੁਪਏ ਮਹੀਨਾਵਾਰ ਤਨਖਾਹ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪਰ ਉਸਨੂੰ ਸਿਰਫ਼ 5,000 ਰੁਪਏ ਹੀ ਦਿੱਤੇ ਜਾਂਦੇ ਸਨ।
ਪੀੜਤਾ ਨੇ ਦੱਸਿਆ ਕਿ ਮੇਵਾ ਸਿੰਘ ਨੇ ਉਸ ਨਾਲ ਕਿੰਨੀ ਵਾਰ ਜਿਨਸੀ ਸੋਸ਼ਣ ਵੀ ਕੀਤਾ, ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਨੇ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੀੜਤਾ ਨੇ 7 ਮਹੀਨੇ ਪਹਿਲਾਂ ਨੌਕਰੀ ਛੱਡ ਦਿੱਤੀ ਸੀ, ਜਦੋਂ ਉਸ ਨੇ ਆਪਣੀ ਬਾਕੀ ਤਨਖ਼ਾਹ ਮੰਗੀ ਤਾਂ ਮੁਲਜ਼ਮ ਨੇ ਨਾ ਤਾਂ ਤਨਖ਼ਾਹ ਦਿੱਤੀ ਅਤੇ ਨਾਲ ਹੀ ਉਸ ਦੀ ਮਾਂ ਨਾਲ ਕੁੱਟਮਾਰ ਕਰਕੇ ਉਸ ਨੂੰ ਰੈਸਟੋਰੈਂਟ ਤੋਂ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ ਸੀ। ਉਦੋਂ ਦੋਹਾਂ ਨੂੰ ਰਾਏਕੋਟ ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ।
ਹੁਣ 11 ਮਈ ਨੂੰ ਫਿਰ ਮੇਵਾ ਸਿੰਘ ਨੇ ਉਨ੍ਹਾਂ ਨੂੰ ਤਨਖ਼ਾਹ ਦੇਣ ਲਈ ਸੱਦਿਆ ਸੀ, ਜਦੋਂ ਪੀੜਤਾ ਆਪਣੀ ਮਾਂ ਨਾਲ ਰੈਸਟੋਰੈਂਟ ਪਹੁੰਚੀ ਤਾਂ ਮੇਵਾ ਸਿੰਘ ਨੇ ਆਪਣੀ ਪਤਨੀ ਗੁਰਪ੍ਰੀਤ ਕੌਰ ਅਤੇ ਹੋਰ ਦੋ ਔਰਤਾਂ ਨਾਲ ਮਿਲ ਕੇ ਮਾਵਾਂ-ਧੀਆਂ ਨਾਲ ਕੁੱਟਮਾਰ ਕਰਕੇ ਅਤੇ ਧੱਕੇ ਦੇ ਕੇ ਰੈਸਟੋਰੈਂਟ ਤੋਂ ਬਾਹਰ ਕੱਢ ਦਿੱਤਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਟ੍ਰੈਂਡਿੰਗ ਟੌਪਿਕ




















