Punjab Update: ਪੰਜਾਬ 'ਚ AAP ਲੀਡਰ ਦੀ ਸ਼ੱਕੀ ਹਲਾਤਾਂ 'ਚ ਮਿਲੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖਦਸ਼ਾ
Punjab Update: ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ।
ਆਮ ਆਦਮੀ ਪਾਰਟੀ (AAP) ਦੇ ਕੌਂਸਲਰ ਜਸਵੰਤ ਰਾਏ ਕਾਲਾ ਦੇ ਭਰਾ ਦੀ ਲਾਸ਼ ਹੁਸ਼ਿਆਰਪੁਰ ਦੇ ਸਿੰਗਾੜੀਵਾਲ ਬਾਈਪਾਸ ਨੇੜੇ ਸਿੰਗਾੜੀਵਾਲ ਰੇਲਵੇ ਫਾਟਕ ਦੇ ਕੋਲ ਇੱਕ ਕੋਠੀ ਵਿੱਚੋਂ ਸ਼ੱਕੀ ਹਾਲਾਤਾਂ ਵਿੱਚ ਮਿਲੀ ਹੈ।
ਘਟਨਾ ਦੀ ਸੂਚਨਾ ਮਿਲਣ ਦੇ ਬਾਅਦ ਥਾਣਾ ਮਾਡਲ ਟਾਊਨ ਦੀ ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ।
ਮ੍ਰਿਤਕ ਦੀ ਪਛਾਣ ਗੁਰਨਾਮ ਲਾਲ ਪੁੱਤਰ ਪ੍ਰਕਾਸ਼ ਚੰਦ ਵਾਸੀ ਮੁਹੱਲਾ ਆਦਰਸ਼ ਨਗਰ ਪਿੱਪਲਾਂਵਾਲਾ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 52 ਸਾਲ ਦੱਸੀ ਜਾ ਰਹੀ ਹੈ।
ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਨਾਮ ਲਾਲ ਗਾਮਾ ਦੇ ਭਰਾ ਜਸਵੰਤ ਰਾਏ ਕਾਲਾ ਨੇ ਦੱਸਿਆ ਕਿ ਉਸ ਦਾ ਭਰਾ ਸਿੰਗਦੀਵਾਲ ਰੇਲਵੇ ਫਾਟਕ ਨੇੜੇ ਚਾਹ-ਰੋਟੀ ਦਾ ਖੋਖਾ ਚਲਾਉਂਦਾ ਸੀ ਅਤੇ ਰਾਤ ਸਮੇਂ ਖੋਖੇ 'ਤੇ ਬੈਠ ਕੇ ਆਪਣੇ ਸਾਮਾਨ ਦੀ ਰਾਖੀ ਕਰਦਾ ਸੀ।
ਉਸ ਨੇ ਦੱਸਿਆ ਕਿ ਅੱਜ ਸਵੇਰੇ ਉਸ ਨੂੰ ਸੂਚਨਾ ਮਿਲੀ ਕਿ ਉਸ ਦੇ ਭਰਾ ਦੀ ਮੌਤ ਹੋ ਗਈ ਹੈ ਅਤੇ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਸ ਦੀ ਲਾਸ਼ ਬੈੱਡ ਹੇਠਾਂ ਪਈ ਸੀ। ਉਸ ਦੀ ਐਕਟਿਵਾ ਅਤੇ ਪਰਸ ਵਿੱਚੋਂ ਪੈਸੇ ਵੀ ਗਾਇਬ ਸਨ।
ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਪਰਿਵਾਰ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਦੂਜੇ ਪਾਸੇ ਪੁਲਸ ਅਧਿਕਾਰੀ ਗੁਰਦੀਪ ਸਿੰਘ ਦਾ ਕਹਿਣਾ ਹੈ ਕਿ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਕਤਲ ਬਾਰੇ ਕੁਝ ਕਿਹਾ ਜਾ ਸਕਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial