ਜਲੰਧਰ: ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸੱਜਣ ਸਿੰਘ ਚੀਮਾ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ 'ਚ ਸ਼ਾਮਲ ਹੋ ਗਏ ਹਨ। ਚੀਮਾ ਨੂੰ ਸੁਖਬੀਰ ਬਾਦਲ ਨੇ ਪਾਰਟੀ ਵਿੱਚ ਸ਼ਾਮਲ ਕੀਤਾ।
ਸਾਲ 2017 ਵਿੱਚ ਚੀਮਾ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਸੁਲਤਾਨਪੁਰ ਲੋਧੀ ਸੀਟ ਤੋਂ ਵਿਧਾਨ ਸਭਾ ਚੋਣ ਲੜ ਚੁੱਕੇ ਹਨ। ਸੁਲਤਾਨਪੁਰ ਲੋਧੀ ਵਿੱਚ ਸਮਾਗਮ ਦੌਰਾਨ ਸੁਖਬੀਰ ਬਾਦਲ ਨੇ ਬਿਕਰਮ ਮਜੀਠੀਆ ਤੇ ਜਗੀਰ ਕੌਰ ਸਮੇਤ ਹੋਰ ਅਕਾਲੀ ਨੇਤਾਵਾਂ ਦੀ ਹਾਜ਼ਰੀ 'ਚ ਚੀਮਾ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਸੱਜਣ ਸਿੰਘ ਚੀਮਾ ਪੁਲਿਸ ਦੀ ਨੌਕਰੀ ਛੱਡ ਕੇ ਸਾਲ 2017 ਵਿੱਚ ਆਮ ਆਦਮੀ ਪਾਰਟੀ ਨਾਲ ਜੁੜੇ ਸੀ। ਪਰ ਹੁਣ ਉਨ੍ਹਾਂ ਪਾਰਟੀ ਨੂੰ ਅਲਵਿਦਾ ਕਹਿ ਕੇ ਅਕਾਲੀ ਦਲ ਨਾਲ ਨਵੀਂ ਸਿਆਸੀ ਪਾਰੀ ਸ਼ੁਰੂ ਕਰਨ ਦਾ ਫੈਸਲਾ ਕਰ ਲਿਆ ਹੈ।