ਪੜਚੋਲ ਕਰੋ

ਆਪ ਦੇ ਖਾਲਿਸਤਾਨੀ ਸੰਗਠਨ SFJ ਨਾਲ ਸਬੰਧਾਂ ਦਾ ਮਾਮਲਾ: NIA ਜਾਂਚ 'ਤੇ ਆਪ ਆਗੂ ਸੌਰਭ ਭਾਰਦਵਾਜ ਦਾ ਬਿਆਨ, ਬੋਲੇ- 'ਹਾਰ ਦੇ ਡਰ ਨਾਲ BJP...'

ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਦਾ ਕਹਿਣਾ ਹੈ ਕਿ ਪੰਜਾਬ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਮੁੱਦਾ ਉਠਾਇਆ ਜਾ ਰਿਹਾ ਹੈ

AAP Leader Sourabh Bhardwaj On BJP Allegations: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਪਾਬੰਦੀਸ਼ੁਦਾ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ (SFJ) ਦੇ ਖਾਲਿਸਤਾਨੀ ਅੱਤਵਾਦੀ ਦੇਵੇਂਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਬਦਲੇ ਸਿਆਸੀ ਚੰਦਾ ਲੈਣ ਦੇ ਮਾਮਲੇ ਦੀ NIA ਜਾਂਚ ਦੀ ਸਿਫਾਰਿਸ਼ ਕੀਤੀ ਹੈ। ਹੁਣ ਇਸ ਮਾਮਲੇ 'ਤੇ ਦਿੱਲੀ ਦੀ ਆਪ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਦਾ ਬਿਆਨ ਆਇਆ ਹੈ, ਜਿਸ ਵਿੱਚ ਉਨ੍ਹਾਂ ਨੇ ਕਾਫੀ ਗੱਲਾਂ ਕਹੀਆਂ ਹਨ। ਉਨ੍ਹਾਂ ਨੇ SFJ ਨਾਲ ਕਿਸੇ ਵੀ ਤਰ੍ਹਾਂ ਦੇ ਸਬੰਧਾਂ ਤੋਂ ਇਨਕਾਰ ਕੀਤਾ ਹੈ। ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਵੀ ਇਹ ਮੁੱਦਾ ਉਠਿਆ ਸੀ। ਉਸ ਸਮੇਂ ਤਤਕਾਲੀ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਦੋਸ਼ ਲਾਇਆ ਸੀ, ਕਿ ਸਿੱਖ ਫਾਰ ਜਸਟਿਸ ਲਗਾਤਾਰ ਆਮ ਆਦਮੀ ਪਾਰਟੀ ਦੇ ਸੰਪਰਕ ਵਿੱਚ ਹੈ ਅਤੇ ਚੋਣਾਂ ਵਿੱਚ ਵੀ ਪਾਰਟੀ ਨੂੰ ਫੰਡ ਵੀ ਦੇ ਰਹੀ ਹੈ।

ਦਰਅਸਲ, ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ 20 ਫਰਵਰੀ 2022 ਨੂੰ ਹੋਣੀ ਸੀ। ਇਸ ਤੋਂ ਠੀਕ ਪਹਿਲਾਂ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਇਕ ਪੱਤਰ ਸਾਹਮਣੇ ਆਇਆ ਸੀ, ਜੋ ਉਨ੍ਹਾਂ ਨੇ ਵੋਟਿੰਗ ਤੋਂ ਦੋ ਦਿਨ ਪਹਿਲਾਂ 18 ਫਰਵਰੀ 2022 ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖਿਆ ਸੀ। ਇਸ ਪੱਤਰ ਵਿਚ ਉਨ੍ਹਾਂ ਨੇ ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪੰਤਵੰਤ ਸਿੰਘ ਪੰਨੂ ਦੇ ਉਸੇ ਪੱਤਰ ਦਾ ਹਵਾਲਾ ਦਿੱਤਾ ਸੀ, ਜਿਸ ਬਾਰੇ ਐੱਲ.ਜੀ. ਚੰਨੀ ਨੇ ਲਿਖਿਆ ਸੀ ਕਿ ਪੰਨੂ ਦਾ ਇਹ ਪੱਤਰ ਪੰਜਾਬੀ ਭਾਸ਼ਾ ਵਿੱਚ ਲਿਖਿਆ ਗਿਆ ਸੀ ਅਤੇ ਇਸ ਵਿੱਚ ਕਿਹਾ ਗਿਆ ਸੀ ਕਿ ਪਾਬੰਦੀਸ਼ੁਦਾ ਜਥੇਬੰਦੀ ਸਿੱਖ ਫਾਰ ਜਸਟਿਸ ਲਗਾਤਾਰ ਆਮ ਆਦਮੀ ਪਾਰਟੀ ਦੇ ਸੰਪਰਕ ਵਿੱਚ ਹੈ। ਪੱਤਰ ਵਿੱਚ ਇਹ ਵੀ ਲਿਖਿਆ ਗਿਆ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਵਾਂਗ ਇਹ ਜਥੇਬੰਦੀ 2022 ਦੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦਾ ਸਮਰਥਨ ਕਰ ਰਹੀ ਹੈ।

ਚੰਨੀ ਨੇ ਆਪਣੇ ਪੱਤਰ ਵਿੱਚ ਕਿਹਾ ਸੀ ਕਿ ਇਹ ਦੇਸ਼ ਦੀ ਸੁਰੱਖਿਆ ਅਤੇ ਅਖੰਡਤਾ ਲਈ ਬਹੁਤ ਗੰਭੀਰ ਮਾਮਲਾ ਹੈ ਅਤੇ ਇਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਚੰਨੀ ਨੇ ਮੰਗ ਕੀਤੀ ਸੀ ਕਿ ਇਸ ਮਾਮਲੇ ਵਿੱਚ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ। ਚੰਨੀ ਨੇ ਆਪਣੇ ਪੱਤਰ ਵਿੱਚ ਇਹ ਵੀ ਲਿਖਿਆ ਸੀ ਕਿ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਕੁਮਾਰ ਵਿਸ਼ਵਾਸ ਨੇ ਵੀ ਅਰਵਿੰਦ ਕੇਜਰੀਵਾਲ ਦੇ ਖਾਲਿਸਤਾਨੀ ਤਾਕਤਾਂ ਨਾਲ ਸਬੰਧਾਂ ਦੇ ਦੋਸ਼ ਲਾਏ ਹਨ। ਇਨ੍ਹਾਂ ਦੋਸ਼ਾਂ ਦੀ ਵੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਚੰਨੀ ਨੇ ਇਹ ਵੀ ਕਿਹਾ ਸੀ ਕਿ ਪੰਜਾਬ ਨੇ ਪਿਛਲੇ ਸਮੇਂ ਵਿਚ ਫੁੱਟ ਪਾਊ ਤਾਕਤਾਂ ਦਾ ਬਹੁਤ ਨੁਕਸਾਨ ਕੀਤਾ ਹੈ, ਇਸ ਲਈ ਇਸ ਦੀ ਗੰਭੀਰਤਾ ਨੂੰ ਦੇਖਦਿਆਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

ਇਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਦਾ ਕਹਿਣਾ ਹੈ ਕਿ ਪੰਜਾਬ ਚੋਣਾਂ ਤੋਂ ਬਾਅਦ ਇੱਕ ਵਾਰ ਫਿਰ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਮੁੱਦਾ ਉਠਾਇਆ ਜਾ ਰਿਹਾ ਹੈ, ਜਦਕਿ ਇਹ ਪੂਰੀ ਤਰ੍ਹਾਂ ਨਾਲ ਝੂਠੇ ਅਤੇ ਬੇਬੁਨਿਆਦ ਦੋਸ਼ ਹਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਪੰਜਾਬ ਦੇ ਲੋਕਾਂ ਨੇ ਇਨ੍ਹਾਂ ਦੋਸ਼ਾਂ ਦਾ ਜਵਾਬ ਦਿੱਤਾ ਸੀ, ਹੁਣ ਦੇਸ਼ ਦੇ ਲੋਕ ਵੀ ਜਵਾਬ ਦੇਣਗੇ। ਭਾਰਦਵਾਜ ਨੇ ਇਹ ਵੀ ਕਿਹਾ ਕਿ ਅਮਿਤ ਸ਼ਾਹ ਨੇ ਕਿਹਾ ਸੀ ਕਿ ਉਹ ਜਾਂਚ ਕਰਨਗੇ, ਪਰ ਜਾਂਚ 'ਚ ਕੁੱਝ ਨਹੀਂ ਨਿਕਲਿਆ ਸੀ। ਦਰਅਸਲ, ਭਾਜਪਾ ਹਾਰ ਦੇ ਡਰ ਕਰਕੇ ਇਹ ਸਭ ਇਲਜ਼ਾਮ ਲਗਾ ਰਹੀ ਹੈ। ਭਾਰਦਵਾਜ ਇੱਥੇ ਹੀ ਨਹੀਂ ਰੁਕੇ। ਉਨ੍ਹਾਂ ਨੇ ਕਿਹਾ ਕਿ ਐਲੀ ਸਾਬ੍ਹ ਭਾਜਪਾ ਦੇ ਏਜੰਟ ਹਨ। ਸੀਐਮ ਕੇਜਰੀਵਾਲ ਦੇ ਖਿਲਾਫ ਹੁਣ ਇੱਕ ਹੋਰ ਵੱਡੀ ਸਾਜਸ਼ ਰਚੀ ਜਾ ਰਹੀ ਹੈ। ਦਰਅਸਲ, ਭਾਜਪਾ ਦਿੱਲੀ ਤੋਂ ਆਪਣੀ ਲੋਕ ਸਭਾ ਸੀਟ ਹਾਰ ਰਹੀ ਹੈ। ਹਾਰ ਦਾ ਮੂੰਹ ਦੇਖ ਕੇ ਹੁਣ ਭਾਜਪਾ ਬੌਖਲਾ ਗਈ ਹੈ ਅਤੇ ਇਸ ਤਰ੍ਹਾਂ ਦੀਆਂ ਸਾਜਸ਼ਾਂ ਰਚ ਰਹੀ ਹੈ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
ਸਾਬਕਾ DIG ਭੁੱਲਰ ਨੇ ਸੀਬੀਆਈ ਅਦਾਲਤ 'ਚ ਲਾਈ ਜ਼ਮਾਨਤ ਦੀ ਅਰਜ਼ੀ, ਜਾਣੋ ਕਦੋਂ ਹੋਵੇਗੀ ਸੁਣਵਾਈ
Embed widget