ਚੰਡੀਗੜ੍ਹ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ 'ਚ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਕਲੀਨ ਚਿੱਟ ਦੇਣ ਦਾ 'ਆਪ' ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਇਸ ਵਿਰੋਧ ਤਹਿਤ ਅੱਜ ਆਪ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਸੀ ਜਿਸ ਦੀ ਵਿਰੋਧੀ ਧਿਰ ਦੇ ਲੀਡਰ ਹਰਪਾਲ ਚੀਮਾ ਵੱਲੋਂ ਅਗਵਾਈ ਕੀਤੀ ਗਈ।


ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਕੈਪਟਨ ਅਮਰਿੰਦ ਸਿੰਘ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕਰਨ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਇਨ੍ਹਾਂ ਨੂੰ ਰਸਤੇ 'ਚ ਹੀ ਰੋਕ ਲਿਆ। ਇਸ ਤੋਂ ਬਾਅਦ ਪ੍ਰਦਰਨਦਾਰੀਆਂ ਨੂੰ ਖਰੜ ਥਾਣੇ ਹਿਰਾਸਤ 'ਚ ਲੈ ਲਿਆ ਗਿਆ। ਇਸ ਪ੍ਰਦਰਸ਼ਨ 'ਚ ਆਮ ਆਦਮੀ ਪਾਰਟੀ ਦੇ ਆਗੂ ਮੰਗ ਕਰ ਰਹੇ ਸੀ ਕਿ ਵਜ਼ੀਫ਼ਾ ਮਾਮਲੇ ਵਿੱਚ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਦੇ ਅਹੁਦੇ ਤੋਂ ਹਟਾਇਆ ਜਾਵੇ ਤੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ।

ਦੱਸ ਦਈਏ ਕਿ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ 'ਤੇ ਇਲਜ਼ਾਮ ਤਤਕਾਲੀ ਮੱਖ ਸਕੱਤਰ ਕ੍ਰਿਪਾ ਸ਼ੰਕਰ ਸਰੋਜ ਨੇ ਲਾਏ ਸੀ। ਇਸ ਅਧਿਕਾਰੀ ਨੇ ਕਿਹਾ ਕਿ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਗਿਆ, ਜਿਸ ਤੋਂ ਬਾਅਦ ਧਰਮਸੋਤ ਵਿਰੋਧੀਆਂ ਦੇ ਨਿਸ਼ਾਨੇ 'ਤੇ ਆ ਗਏ। ਇਸ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੀਫ਼ ਸੈਕਟਰੀ ਵਿਨੀ ਮਹਾਜਨ ਨੂੰ ਇਸ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਦਿੱਤੇ। ਜਾਂਚ ਦੌਰਾਨ ਕੈਬਿਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਨਿਦੋਰਸ਼ ਪਾਇਆ ਗਿਆ।

ਕੈਪਟਨ ਦਾ ਫਾਰਮ ਹਾਉਸ ਘੇਰਨ 'ਤੇ AAP ਵਰਕਰਾਂ ਨੂੰ ਪੁਲਿਸ ਨੇ ਚੁੱਕਿਆ

ਸਿਰਫ ਇਹੀ ਨਹੀਂ ਧਰਮਸੋਤ 'ਤੇ ਇਲਜ਼ਾਮ ਲਾਉਣ ਵਾਲੇ ਆਈਏਐਸ ਅਧਿਕਾਰੀ ਕਿਰਪਾ ਸ਼ੰਕਰ ਸਰੋਜ ਦਾ ਤਬਾਦਲਾ ਕਰਕੇ ਉਨ੍ਹਾਂ ਨੂੰ ਪ੍ਰਿੰਸੀਪਲ ਸੈਕਟਰੀ ਜੇਲ੍ਹ ਲਾ ਦਿੱਤਾ ਗਿਆ। ਇਸ ਸਾਰੇ ਘਟਨਾਕ੍ਰਮ ਤੋਂ ਬਾਅਦ ਹੁਣ ਵਿਰੋਧੀ ਧਿਰਾ ਲਗਾਤਾਰ ਮੈਦਾਨ 'ਚ ਨਿੱਤਰੀਆਂ ਹੋਈਆਂ ਹਨ।

ਇਸ ਤੋਂ ਪਹਿਲਾਂ ਵੀ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਦੇ ਸੈਸ਼ਨ 'ਚ ਵੀ ਇਸੇ ਮੁੱਦੇ 'ਤੇ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਹੋਈ ਸੀ। ਸਦਨ ਦੀ ਕਾਰਵਾਈ 'ਚ ਧਰਮਸੋਤ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰਨ ਦੀ ਮੰਗ ਕੀਤੀ ਸੀ ਪਰ ਸੱਤਾ ਧਿਰ ਦਾ ਕੋਈ ਵੀ ਲੀਡਰ ਧਰਮਸੋਤ ਦੇ ਹੱਕ 'ਚ ਨਹੀਂ ਆਇਆ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਇਸ ਮਮਲੇ 'ਤੇ ਚੁਪੀ ਸਾਧੇ ਰੱਖੀ।

Oppo A73 ਭਾਰਤ 'ਚ 30W ਫਾਸਟ ਚਾਰਜਿੰਗ ਨਾਲ ਲਾਂਚ, ਜਾਣੋ ਹੋਰ ਫੀਚਰਸ ਅਤੇ ਕੀਮਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904